November 21, 2026, 9:12 pm
----------- Advertisement -----------
HomeNewsBreaking Newsਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਹਿਰੀਨ ਵਿੱਚ ਮੌ+ਤ

ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਹਿਰੀਨ ਵਿੱਚ ਮੌ+ਤ

Published on

----------- Advertisement -----------
  • ਪਰਿਵਾਰ ਵਿੱਚ ਇਕਲੋਤਾ ਕਮਾਉਣ ਵਾਲਾ ਬਚਿਆ ਸੀ ਸਹਾਰਾ ਉਸਦੀ ਵੀ ਬਹਿਰੀਨ ਵਿੱਚ ਹੋਈ ਮੌਤ
  • ਇਕ ਸਾਲ ਪਹਿਲਾਂ ਹੋਈ ਸੀ ਦੋ ਭਰਾਵਾਂ ਦੀ ਮੌਤ
    -ਹੁਣ ਰੋਜ਼ੀ-ਰੋਟੀ ਲਈ ਗਿਆ ਸੀ ਬਹਿਰੀਨ
  • ਪਰਿਵਾਰ ਵਲੋਂ ਸਰਕਾਰ ਤੋਂ ਮ੍ਰਿਤਕ ਦੀ ਦੇਹ ਵਤਨ ਲਿਆਉਣ ਦੀ ਮੰਗ

ਗੁਰਦਾਸਪੁਰ, 1 ਨਵੰਬਰ 2023 – ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਪਿੰਡ ਭੋਜਰਾਜ ਦੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਹਿਰੀਨ ਵਿੱਚ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਤੇ ਮ੍ਰਿਤਕ ਨੌਜਵਾਨ ਦੀ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਵਾਸੀ ਭੋਜਰਾਜ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ ਰੋਟੀ ਕਮਾਉਣ ਲਈ ਅਪ੍ਰੈਲ 2022 ਨੂੰ ਬਹਿਰੀਨ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੂੰ ਬਰਹੀਨ ਤੋਂ ਆਏ ਫੋਨ ਰਾਹੀ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ ਵਿੱਚ ਕੰਮ ਕਰਦਾ ਸੀ ਦੋ ਦਿਨ ਪਹਿਲਾਂ ਬਿਮਾਰ ਹੋਣ ਉਪਰੰਤ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਸਨੇ ਕਿਹਾ ਕਿ ਅਜੇ ਤੱਕ ਮੌਤ ਦਾ ਪੂਰਾ ਕਾਰਨ ਵੀ ਨਹੀਂ ਪਤਾ ਲੱਗ ਸਕਿਆ।

ਉਸ ਨੇ ਦੱਸਿਆ ਕਿ ਪਤੀ ਦੀ ਮੌਤ ਹੋਣ ਤੇ ਉਹਨਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਗੁਰਵਿੰਦਰ ਸਿੰਘ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਅਤੇ ਪਿਤਾ ਦੀਆਂ ਮੌਤਾਂ ਵੀ ਪਿਛਲੇ ਸਮੇਂ ਹੋ ਚੁੱਕੀਆਂ ਹਨ ਅਤੇ ਹੁਣ ਉਹਨਾਂ ਦੇ ਪਰਿਵਾਰ ਦਾ ਕੇਵਲ ਬਲਵਿੰਦਰ ਸਿੰਘ ਹੀ ਇੱਕ ਸਹਾਰਾ ਬਚਿਆ ਸੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ 6 ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟੇ ਨੂੰ ਛੱਡ ਗਿਆ। ਇਸ ਮੌਕੇ ਤੇ ਗੁਰਵਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਨੂੰ ਉਸ ਤੇ ਜੱਦੀ ਪਿੰਡ ਪਹੁੰਚਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...