June 25, 2026, 3:48 pm
----------- Advertisement -----------
HomeNewsBreaking Newsਅੰਮ੍ਰਿਤਸਰ ਕੇਂਦਰੀ ਜੇਲ ਚੋਂ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਕੇਂਦਰੀ...

ਅੰਮ੍ਰਿਤਸਰ ਕੇਂਦਰੀ ਜੇਲ ਚੋਂ ਬੰਦ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਕੇਂਦਰੀ ਜੇਲ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

Published on

----------- Advertisement -----------

ਅੰਮ੍ਰਿਤਸਰ ਕੇਂਦਰੀ ਜੇਲ ਦੇ ਵਿੱਚ ਬੰਦ ਹਵਾਲਾਤੀ ਰਾਹੁਲ ਕੁਮਾਰ ਉਰਫ ਰੌਲਾ ਨਾਮਕ ਨੌਜਵਾਨ ਦੀ ਜੇਲ ਦੇ ਵਿੱਚ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਕੇਂਦਰੀ ਜੇਲ ਦੇ ਬਾਹਰ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਖੂਬ ਹੰਗਾਮਾ ਕੀਤਾ ਗਿਆ।

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜੇਲ ਦੇ ਬਾਹਰ ਦੀ ਰੋਡ ਬਲੋਕ ਕਰ ਦਿੱਤੀ ਗਈ । ਜੇਲ ਦੇ ਵਿੱਚੋਂ ਬਾਹਰ ਆਈ ਹਵਾਲਾਤੀਆਂ ਨਾਲ ਭਰੀ ਬੱਸ ਵੀ ਰੋਕ ਕੇ ਹੰਗਾਮਾ ਕੀਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਤੇ ਜੇਲ ਪ੍ਰਸ਼ਾਸਨ ਖਿਲਾਫ ਕਾਰਵਾਈ ਦੀ ਮੰਗ ਕੀਤੀ।

 ਇਸ ਦੌਰਾਨ ਮ੍ਰਿਤਿਕ ਨੌਜਵਾਨ ਰਾਹੁਲ ਕੁਮਾਰ ਉਰਫ ਰੋਲਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਤਾਂ ਉਹਨਾਂ ਦੇ ਨੌਜਵਾਨ ਦੇ ਉੱਪਰ ਝੂਠੇ ਮਾਮਲੇ ਦਰਜ ਕਰਕੇ ਉਸ ਨੂੰ ਜੇਲ ਦੇ ਵਿੱਚ ਬੰਦ ਕੀਤਾ ਅਤੇ ਕਈ ਵਾਰ ਰਾਹੁਲ ਦੀ ਜੇਲ ਦੇ ਵਿੱਚੋਂ ਉਹਨਾਂ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਸਨੇ ਜੇਲ ਦੇ ਪ੍ਰਸ਼ਾਸਨ ਦੇ ਵੱਲੋਂ ਉਸ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਵੀ ਲਗਾਏ ਸਨ। ਬੀਤੇ ਦਿਨ ਵੀ ਜੇਲ ਦੇ ਡਿਪਟੀ ਸੁਪਰਡੈਂਟ ਵੱਲੋਂ ਉਹਨਾਂ ਦੇ ਬੇਟੇ ਨਾਲ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਹ ਬੁਰੀ ਤਰੀਕੇ ਜਖਮੀ ਹੋ ਗਿਆ ਤੇ ਉਸਦੀ ਮੌਤ ਹੋ ਗਈ ।

 ਜੇਲ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਕਿਸੇ ਵੀ ਤਰੀਕੇ ਦੀ ਅਲਟੀਮੇਟ ਨਹੀਂ ਦਿੱਤਾ ਗਿਆ ਅਤੇ ਸਵੇਰੇ ਸਿਰਫ ਇੱਕ ਪੁਲਿਸ ਮੁਲਾਜ਼ਮ ਨੇ ਘਰ ਜਾ ਕੇ ਉਹਨਾਂ ਨੂੰ ਜਾਣਕਾਰੀ ਦਿੱਤੀ ਕਿ ਤੁਹਾਡੇ ਬੇਟੇ ਨੂੰ ਸੱਟਾਂ ਲੱਗੀਆਂ ਹਨ ਤੇ ਉਹ ਸਿਵਲ ਹਸਪਤਾਲ ਵਿੱਚ ਦਾਖਲ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਖੁਦ ਆਪਣੇ ਤੌਰ ਤੇ ਛਾਣਬੀਨ ਕਰਨੀ ਸ਼ੁਰੂ ਕੀਤੀ ਤੇ ਪਤਾ ਲੱਗਾ ਕਿ ਉਹਨਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਹੁਣ ਪਰਿਵਾਰ ਵੱਲੋਂ ਇਨਸਾਫ ਦੇ ਲਈ ਕੇਂਦਰੀ ਜੇਲ ਅੰਮ੍ਰਿਤਸਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਆਸ਼ਵਾਸਨ ਦਿੱਤਾ ਗਿਆ ਤੇ ਧਰਨਾ ਖਤਮ ਕਰਵਾਇਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰਾਹੁਲ ਕੁਮਾਰ ਉਰਫ ਰੋਲਾ ਨਾਮਕ ਨੌਜਵਾਨ ਕੇਂਦਰੀ ਜੇਲ ਦੇ ਵਿੱਚ ਬੰਦ ਸੀ ਅਤੇ ਉਸਦੀ ਮੌਤ ਜੇਲ ਦੇ ਵਿੱਚ ਹੋਈ ਹੈ ਜਾਂ ਸਿਵਲ ਹਸਪਤਾਲ ਵਿੱਚ ਹੋਈ ਹੈ ਇਹ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਕਲੀਅਰ ਹੋਵੇਗਾ ਉਹਨਾਂ ਕਿਹਾ ਕਿ ਪਰਿਵਾਰ ਵੱਲੋਂ ਜੇਲ ਪ੍ਰਸ਼ਾਸਨ ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਉਸ ਸੰਬੰਧ ਵਿੱਚ ਜੁਡੀਸ਼ੀਅਲ ਇਨਕੁਆਇਰੀ ਖੋਲ ਦਿੱਤੀ ਗਈ ਹੈ ਅਤੇ ਜੋ ਵੀ ਇਨਕੁਇਰੀ ਦੇ ਵਿੱਚ ਸਾਹਮਣੇ ਆਏਗਾ ਉਸ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਰ ਹਾਲ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਤੇ ਫਿਰ ਉਸ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਹਦੇ ਮੁਤਾਬਿਕ ਹੀ ਕਾਰਵਾਈ ਹੋਵੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...