September 29, 2026, 11:22 am
----------- Advertisement -----------
HomeNewsਆਪ ਦੇ ਆਗੂ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਪੁਲਿਸ ਕਰ ਰਹੀ...

ਆਪ ਦੇ ਆਗੂ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Published on

----------- Advertisement -----------

ਜਲੰਧਰ ਦੇ ਨਕੋਦਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੱਕ ਸਰਗਰਮ ਆਗੂ ਦੀ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜਲੰਧਰ ਦੇ ਨਕੋਦਰ ਸਦਰ ਥਾਣਾ ਦੇ ਪਿੰਡ ਗਿੱਲ ਦੇ ਰਹਿਣ ਵਾਲੇ ਸੁਖਬੀਰ ਸਿੰਘ ਦੀ ਕਾਰ ‘ਚੋਂ ਲਾਸ਼ ਬਰਾਮਦ ਹੋਈ ਹੈ। ਕਪੂਰਥਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਕੱਲ੍ਹ ਪਿੰਡ ਡੱਲਾ, ਸੁਲਤਾਨਪੁਰ ਲੋਧੀ, ਕਪੂਰਥਲਾ ਵਿਖੇ ਕਿਸੇ ਜਾਣਕਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਘਰੋਂ ਨਿਕਲਿਆ ਸੀ। ਪਰ ਸੁਖਬੀਰ ਦੀ ਲਾਸ਼ ਕਪੂਰਥਲਾ ਦੇ ਭੁਲੱਥ ਨੇੜੇ ਉਨ੍ਹਾਂ ਦੀ ਕਾਰ ਵਿੱਚੋਂ ਮਿਲੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਿਸ ਜਾਂਚ ਲਈ ਉਥੇ ਪਹੁੰਚ ਗਈ।  ਥਾਣਾ ਭੁਲੱਥ ਦੇ ਐਸ.ਐਚ.ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਕਿਸੇ ਰਾਹਗੀਰ ਨੇ ਦੇਖਿਆ ਕਿ ਉਕਤ ਵਿਅਕਤੀ ਦੀ ਕਾਰ ਸੜਕ ਤੋਂ ਹੇਠਾਂ ਜਾ ਚੁੱਕੀ ਸੀ। ਨੇੜੇ ਜਾ ਕੇ ਦੇਖਿਆ ਕਿ ਕਾਰ ਖੇਤਾਂ ਵੱਲ ਜਾਂਦੀ ਕੱਚੀ ਸੜਕ ‘ਤੇ ਖੜ੍ਹੀ ਸੀ ਅਤੇ ਕਾਰ ‘ਚ ਇਕ ਬੇਹੋਸ਼ ਵਿਅਕਤੀ ਬੈਠਾ ਸੀ |

ਜਿਸ ਤੋਂ ਬਾਅਦ ਰਾਹਗੀਰਾਂ ਵੱਲੋਂ ਸੁਖਬੀਰ ਦੇ ਫੋਨ ਦੀ ਤਲਾਸ਼ੀ ਲਈ ਗਈ ਅਤੇ ਉਸ ਦੇ ਘਰ ਫੋਨ ਕੀਤਾ ਗਿਆ।ਥਾਣਾ ਭੁਲੱਥ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਕਿਉਂਕਿ ਡਾਕਟਰ ਵੀ ਅਜੇ ਤੱਕ ਆਗੂ ਦੀ ਮੌਤ ਦਾ ਕਾਰਨ ਨਹੀਂ ਲੱਭ ਸਕੇ ਹਨ। 

ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਆਵੇਗਾ। ਜਲਦੀ ਹੀ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...