ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਰਸਤੇ ਵਿੱਚ ਇੱਕ ਸਕਾਰਪੀਓ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਦੀ ਲੁਧਿਆਣਾ ਡੀ.ਐਮ.ਸੀ. ਵਿੱਚ ਆਖਰਾ ਸਾਹ ਲਏ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਕੈਂਥ (60) ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।
ਦੱਸ ਦਈਏ ਕਿ ਸਵੇਰੇ ਕਰੀਬ 10.30 ਵਜੇ ਪਿੰਡ ਬੀਜਾ ਦਾ ਰਹਿਣ ਵਾਲਾ 60 ਸਾਲਾ ਜਰਨੈਲ ਸਿੰਘ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਸਕੂਟਰ ‘ਤੇ ਘਰੋਂ ਨਿਕਲਿਆ। ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਰਾੜਾ ਸਾਹਿਬ ਵਿਖੇ ਮੱਥਾ ਟੇਕਣਾ ਸੀ। ਘੁਡਾਣੀ ਕਲਾਂ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫਤਾਰ ਹੋਣ ਕਾਰਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਚਲਾ ਰਹੇ ਜਰਨੈਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਹਾਲਤ ‘ਚ ਰਾਜਵਿੰਦਰ ਕੌਰ ਨੂੰ ਪਹਿਲਾਂ ਰਾੜਾ ਸਾਹਿਬ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਡੀਐਮਸੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਜਰਨੈਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਜਾ ਦੇ ਸਮਰਾਲਾ ਰੋਡ ‘ਤੇ ਕੱਪੜੇ ਸਿਲਾਈ ਦਾ ਕੰਮ ਕਰਦਾ ਸੀ। ਉਸ ਦਾ ਲੜਕਾ ਗੁਰਸੇਵਕ ਸਿੰਘ ਕਰੀਬ ਛੇ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਦੋ ਧੀਆਂ ਵਿਆਹੀਆਂ ਹੋਈਆਂ ਹਨ। ਸਵੇਰੇ ਬੇਟੇ ਨੇ ਫ਼ੋਨ ‘ਤੇ ਆਪਣੇ ਮਾਪਿਆਂ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ। ਜਿਸ ਤੋਂ ਬਾਅਦ ਗੁਰਸੇਵਕ ਸੌਂ ਗਿਆ ਅਤੇ ਜਰਨੈਲ ਸਿੰਘ ਆਪਣੀ ਪਤਨੀ ਸਮੇਤ ਸਕੂਟਰ ‘ਤੇ ਸਵਾਰ ਹੋ ਕੇ ਨਿਕਲ ਗਿਆ। ਇਹ ਉਸ ਦੀ ਆਪਣੇ ਪੁੱਤਰ ਨਾਲ ਆਖਰੀ ਵਾਰਤਾਲਾਪ ਸੀ। ਦੋਵੇਂ ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ। ਬੇਟੇ ਦੇ ਕੈਨੇਡਾ ਆਉਣ ‘ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਸ ਹਾਦਸੇ ਸਬੰਧੀ ਥਾਣਾ ਪਾਇਲ ਵਿੱਚ ਸਕਾਰਪੀਓ ਚਾਲਕ ਸੰਦੀਪ ਸਿੰਘ ਵਾਸੀ ਲੰਮੇ ਜੱਟਪੁਰਾ (ਜਗਰਾਉਂ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹੈ, ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
----------- Advertisement -----------
ਖੰਨਾ ‘ਚ ਸਕਾਰਪੀਓ ਦੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ
Published on
----------- Advertisement -----------
----------- Advertisement -----------