July 26, 2026, 12:32 pm
----------- Advertisement -----------
HomeNewsBreaking Newsਗਰਭਵਤੀ ਔਰਤ ਦੀ ਬੱਚੇ ਸਮੇਤ ਮੌ+ਤ: ਬੱਸ ਡਰਾਈਵਰ ਵੱਲੋਂ ਅਚਾਨਕ ਬ੍ਰੇਕ ਲਾਉਣ...

ਗਰਭਵਤੀ ਔਰਤ ਦੀ ਬੱਚੇ ਸਮੇਤ ਮੌ+ਤ: ਬੱਸ ਡਰਾਈਵਰ ਵੱਲੋਂ ਅਚਾਨਕ ਬ੍ਰੇਕ ਲਾਉਣ ਕਾਰਨ ਵਾਪਰਿਆ ਹਾਦਸਾ

Published on

----------- Advertisement -----------
  • ਪਰਿਵਾਰ ਮੱਥਾ ਟੇਕਣ ਲਈ ਅੰਮ੍ਰਿਤਸਰ ਜਾ ਰਿਹਾ ਸੀ

ਫਿਰੋਜ਼ਪੁਰ, 1 ਜੂਨ 2023 – ਫਿਰੋਜ਼ਪੁਰ ‘ਚ ਬੱਸ ਡਰਾਈਵਰ ਵੱਲੋਂ ਅਚਾਨਕ ਬ੍ਰੇਕ ਲਗਾਉਣ ਨਾਲ 6 ਮਹੀਨੇ ਦੀ ਗਰਭਵਤੀ ਔਰਤ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ। ਜਿਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਜਿੱਥੇ ਔਰਤ ਦੀ ਮੌਤ ਹੋ ਗਈ। ਔਰਤ ਦੀ ਮੌਤ ਕਾਰਨ ਉਸ ਦੇ ਗਰਭ ‘ਚ ਪਲ ਰਹੇ ਬੱਚੇ ਦੀ ਵੀ ਮੌਤ ਹੋ ਗਈ। ਨੂੰਹ ਦੇ ਗਰਭਵਤੀ ਹੋਣ ਦੀ ਖੁਸ਼ੀ ‘ਚ ਪਰਿਵਾਰ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ।

ਇਸ ਸਬੰਧੀ ਮ੍ਰਿਤਕਾ ਸਿਮਰਨਜੀਤ ਕੌਰ ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਦੇ ਸਹੁਰੇ ਸਾਧੂ ਸਿੰਘ ਨੇ ਥਾਣਾ ਕੁਲਗੜ੍ਹੀ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿੱਚ ਉਸ ਨੇ ਦੱਸਿਆ ਕਿ ਉਹ 28 ਮਈ ਦੀ ਸਵੇਰ ਨੂੰ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਮੱਥਾ ਟੇਕਣ ਲਈ ਘਰੋਂ ਨਿਕਲਿਆ ਸੀ। ਉਹ ਸਰਬਜੀਤ ਕੰਪਨੀ ਦੀ ਬੱਸ ਵਿੱਚ ਬੈਠ ਕੇ ਅੰਮ੍ਰਿਤਸਰ ਜਾ ਰਹੇ ਸੀ। ਬੱਸ ਸਵੇਰੇ ਸਾਢੇ ਦਸ ਵਜੇ ਕੁਲਗੜ੍ਹੀ ਨੇੜੇ ਪੁੱਜੀ। ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ।

ਇਸ ਦੌਰਾਨ ਬੱਸ ਦੇ ਅੱਗੇ ਇੱਕ ਟਰੈਕਟਰ-ਟਰਾਲੀ ਆ ਗਈ ਅਤੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਕਾਰਨ ਬੱਸ ਅੰਦਰ ਬੈਠੀ ਉਸ ਦੀ 6 ਮਹੀਨਿਆਂ ਦੀ ਗਰਭਵਤੀ ਨੂੰਹ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਉਹ ਇਲਾਜ ਲਈ ਮੈਡੀਕਲ ਕਾਲਜ ਲੈ ਗਿਆ। ਜਿੱਥੇ ਇਲਾਜ ਦੌਰਾਨ ਤੀਜੇ ਦਿਨ ਨੂੰਹ ਦੀ ਮੌਤ ਹੋ ਗਈ।

ਥਾਣਾ ਕੁਲਗੜ੍ਹੀ ਦੇ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਬੱਸ ਚਾਲਕ ਬਲਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...