ਚੰਡੀਗੜ੍ਹ, 28 ਜੁਲਾਈ 2023 (ਬਲਜੀਤ ਮਰਵਾਹਾ) – ਝੂਠੇ ਏਜੰਟਾਂ ਦੇ ਜਾਲ ਵਿੱਚ ਫਸੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਦਿਆਰਥੀ ਕਾਂਗਰਸ ਐੱਨ ਐੱਸ ਯੂ ਆਈ ਦੇ ਪ੍ਰਧਾਨ ਇਸ਼ਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੁੱਲ ਤਕਰੀਬਨ 10-15 ਬੱਚੇ ਆਪਣਾ ਭਵਿੱਖ ਬਣਾਉਣ ਲਈ ਇਟਲੀ ਜਾ ਰਹੇ ਸਨ ਪਰ ਹੁਣ ਖ਼ਬਰ ਆ ਰਹੀ ਹੈ ਕਿ ਲੀਬੀਆ ਵਿੱਚ ਤਕਰੀਬਨ ਢਾਈ ਮਹੀਨੇ ਪਹਿਲਾਂ ਉਹਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ।
ਪੰਜਾਬ ਹਰਿਆਣਾ ਦੇ ਕੁੱਲ 15-16 ਬੱਚਿਆਂ ਦਾ ਇੱਕ ਗਰੁੱਪ ਡੋਂਕੀ ਦੇ ਰਾਸਤੇ ਇਟਲੀ ਨੂੰ ਰਵਾਨਾ ਹੋਇਆ ਸੀ। ਇਹਨਾਂ ਵਿੱਚ ਤਿੰਨ ਜਣੇ ਇੱਕੋ ਪਰਿਵਾਰ ਦੇ ਸਨ। ਅੱਜ ਡੇਰਾਬੱਸੀ ਵਿਖੇ ਇਸ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਹੁਣ ਏਜੰਟ ਦੁਆਰਾ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਤਿੰਨ ਬੱਚਿਆਂ ਵਿੱਚੋਂ ਇੱਕ ਦੀ ਪਹਿਲਾਂ ਹੀ ਲੀਬੀਆ ਵਿੱਚ ਮੌਤ ਹੋ ਚੁੱਕੀ ਹੈ, ਜਦਕਿ ਬਾਕੀ ਦੋ ਅਜੇ ਵੀ ਕਥਿਤ ਤੌਰ ‘ਤੇ ਲਾਪਤਾ ਹਨ।
ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਜਦੋਂ ਹਰਿਆਣਾ ਵਿੱਚ ਇਮੀਗ੍ਰੇਸ਼ਨ ਏਜੰਟ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ, ਪਰ ਪੰਜਾਬ ਸਰਕਾਰ ਇਸ ਮਾਮਲੇ ਦਾ ਨੋਟਿਸ ਲੈਣ ਜਾਂ ਦੋਸ਼ੀਆਂ ਖਿਲਾਫ਼ ਕੋਈ ਕੇਸ ਦਰਜ ਕਰਨ ਵਿੱਚ ਅਸਫਲ ਰਹੀ ਹੈ।
ਅਸੀਂ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰਾਂ ਦੇ ਮੈਬਰਾਂ ਨੂੰ ਬਚਾਇਆ ਜਾਵੇ ਅਤੇ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਂਦਾ ਜਾਵੇ। ਅਸੀਂ ਪੰਜਾਬ ਪੁਲਿਸ ਤੋਂ ਇਹ ਵੀ ਮੰਗ ਕਰਦੇ ਹਾਂ ਕਿ ਪਰਿਵਾਰਾਂ ਨੂੰ ਧੋਖਾ ਦੇਣ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।












