September 6, 2026, 5:25 am
----------- Advertisement -----------
HomeNewsBreaking Newsਗੁਰਦਾਸਪੁਰ ਦੇ ਨੌਜਵਾਨ ਦੀ ਨਿਊਜ਼ੀਲੈਂਡ 'ਚ ਮੌ+ਤ, ਪਰਿਵਾਰ ਦੀ ਆਖਰੀ ਵਾਰ ਗੱਲ...

ਗੁਰਦਾਸਪੁਰ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਮੌ+ਤ, ਪਰਿਵਾਰ ਦੀ ਆਖਰੀ ਵਾਰ ਗੱਲ 8 ਅਕਤੂਬਰ ਨੂੰ ਹੋਈ ਸੀ

Published on

----------- Advertisement -----------

ਗੁਰਦਾਸਪੁਰ, 28 ਅਕਤੂਬਰ 2023 – ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖਹਿਰਾ ਕਲਾ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਸਰਪੰਚ ਹਾਕਮ ਰਾਏ ਅਤੇ ਚਚੇਰੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੋਬਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖਹਿਰਾ ਫਰਵਰੀ 2019 ਵਿੱਚ ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ‘ਚ ਗਿਆ ਸੀ।

ਪਰਿਵਾਰ ਨੇ ਆਖਰੀ ਵਾਰ 8 ਅਕਤੂਬਰ ਨੂੰ ਗੱਲ ਕੀਤੀ ਸੀ। ਇਸ ਤੋਂ ਬਾਅਦ ਜੋਬਨ ਸਿੰਘ ਦਾ ਫੋਨ ਅਤੇ ਇੰਟਰਨੈੱਟ ਬੰਦ ਹੋ ਗਿਆ। ਇਸ ਤੋਂ ਬਾਅਦ ਪਰਿਵਾਰ ਨੇ ਜੋਬਨ ਨਾਲ ਕੋਈ ਗੱਲ ਨਹੀਂ ਕੀਤੀ। ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਐਸਐਸਪੀ ਬਟਾਲਾ ਦਫ਼ਤਰ ਨੂੰ ਨਿਊਜ਼ੀਲੈਂਡ ਤੋਂ ਮੇਲ ਮਿਲੀ ਸੀ ਕਿ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ 13 ਅਕਤੂਬਰ ਨੂੰ ਮੌਤ ਹੋ ਗਈ ਹੈ।

ਪਿੰਡ ਦੇ ਸਰਪੰਚ ਹਕੁਮਤ ਰਾਏ ਨੂੰ ਬਾਂਗਰ ਥਾਣਾ ਘਣੀਆ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਪਿੰਡ ਦੇ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜੋਬਨ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜੋਬਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨਿਊਜ਼ੀਲੈਂਡ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ। ਤਾਂ ਜੋ ਉਸਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...