November 18, 2026, 10:54 pm
----------- Advertisement -----------
HomeNewsBreaking Newsਪਟਿਆਲਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ+ਤ, ਪਿਓ-ਪੁੱਤ ਖਿਲਾਫ ਮਾਮਲਾ...

ਪਟਿਆਲਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ+ਤ, ਪਿਓ-ਪੁੱਤ ਖਿਲਾਫ ਮਾਮਲਾ ਦਰਜ

Published on

----------- Advertisement -----------

ਪਟਿਆਲਾ, 10 ਮਾਰਚ 2024 – ਪਟਿਆਲਾ ਦੀ ਬਾਜਵਾ ਕਲੋਨੀ ਦੇ ਰਹਿਣ ਵਾਲੇ ਕ੍ਰਿਸ਼ਨਾ ਨਾਂ ਦੇ 22 ਸਾਲਾ ਨੌਜਵਾਨ ਦੀ ਦੇਰ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਰਬਨ ਅਸਟੇਟ ਥਾਣੇ ਦੇ ਕਰਮਚਾਰੀਆਂ ਨੇ ਇਸ ਦਾ ਪੋਸਟਮਾਰਟਮ ਕਰਵਾਇਆ ਅਤੇ ਦੇਰ ਸ਼ਾਮ ਬਾਜਵਾ ਕਾਲੋਨੀ ਨਿਵਾਸੀ ਪਿਓ-ਪੁੱਤ ਖਿਲਾਫ ਮਾਮਲਾ ਦਰਜ ਕਰ ਲਿਆ। ਇਹ ਐਫਆਈਆਰ ਕ੍ਰਿਸ਼ਨਾ ਦੀ ਮਾਂ ਉਮਾ ਨੇ ਦਰਜ ਕਰਵਾਈ ਹੈ।

ਉਮਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਬੇਟੇ ਨੂੰ ਨਸ਼ੇ ਦਾ ਸੇਵਨ ਕਰਨ ਤੋਂ ਬਾਅਦ ਦੋਸ਼ੀ ਨੌਜਵਾਨ ਰਿਸ਼ੂ ਆਪਣੇ ਪਿਤਾ ਨਾਲ ਮੌਕੇ ਤੋਂ ਭੱਜ ਗਿਆ ਅਤੇ ਸਮੇਂ ‘ਤੇ ਹਸਪਤਾਲ ਨਾ ਪਹੁੰਚਣ ਕਾਰਨ ਉਸ ਦੇ ਬੇਟੇ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਕ੍ਰਿਸ਼ਨਾ ਕਈ ਮਹੀਨਿਆਂ ਤੋਂ ਨਸ਼ੇ ਦੇ ਟੀਕੇ ਲਗਾ ਰਿਹਾ ਸੀ।

ਪੁਲੀਸ ਰਿਪੋਰਟ ਮੁਤਾਬਕ ਪਰਿਵਾਰ ਨੇ ਪੁਲੀਸ ਨੂੰ ਬਿਆਨ ਦਿੱਤਾ ਹੈ ਕਿ ਕ੍ਰਿਸ਼ਨਾ ਨਸ਼ੇ ਦਾ ਆਦੀ ਹੋ ਗਿਆ ਸੀ। ਸ਼ੁੱਕਰਵਾਰ ਦੇਰ ਸ਼ਾਮ ਰਿਸ਼ੂ ਅਤੇ ਕ੍ਰਿਸ਼ਨਾ ਦੋਵਾਂ ਨੇ ਇਕੱਠੇ ਨਸ਼ੇ ਦੀ ਓਵਰਡੋਜ਼ ਲਈ ਸੀ। ਜਦੋਂ ਕ੍ਰਿਸ਼ਨ ਜ਼ਿਆਦਾ ਨਸ਼ੇ ਕਾਰਨ ਬੇਹੋਸ਼ ਹੋ ਗਿਆ ਤਾਂ ਰਿਸ਼ੂ ਨੇ ਆਪਣੇ ਪਿਤਾ ਨੂੰ ਬੁਲਾਇਆ ਅਤੇ ਮੌਕੇ ਤੋਂ ਭੱਜ ਗਿਆ। ਰਿਸ਼ੂ ਦੇ ਪਿਤਾ ਨੇ ਵੀ ਕ੍ਰਿਸ਼ਨਾ ਦੀ ਮਦਦ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਦੱਸਿਆ। ਜਦੋਂ ਆਸਪਾਸ ਦੇ ਲੋਕਾਂ ਨੇ ਕ੍ਰਿਸ਼ਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਤਾਂ ਉਹ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਮਾ ਦੇ ਬਿਆਨਾਂ ਦੇ ਆਧਾਰ ’ਤੇ ਰਿਸ਼ੂ ਅਤੇ ਉਸ ਦੇ ਪਿਤਾ ਦਰਸ਼ਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...