April 23, 2026, 4:18 am
----------- Advertisement -----------
HomeNewsਨਸ਼ਾ ਤਸਕਰਾਂ ਨੇ ਇੱਕ ਹੋਰ ਨੌਜਵਾਨ ਦੀ ਜਾਨ ਲਈ, ਪੁਲਿਸ ਨੇ ਔਰਤ...

ਨਸ਼ਾ ਤਸਕਰਾਂ ਨੇ ਇੱਕ ਹੋਰ ਨੌਜਵਾਨ ਦੀ ਜਾਨ ਲਈ, ਪੁਲਿਸ ਨੇ ਔਰਤ ਸਮੇਤ 11 ਵਿਅਕਤੀਆਂ ਖਿਲਾਫ਼ ਮਾਮਲਾ ਕੀਤਾ ਦਰਜ

Published on

----------- Advertisement -----------

 ਥਾਣਾ ਕੂੰਮਕਲਾਂ ਅਧੀਨ ਪੈਂਦਾ ਪਿੰਡ ਚੌਂਤਾ ਜੋ ਕਿ ਚਿੱਟੇ ਦੀ ਰਾਜਧਾਨੀ ਵਜੋਂ ਪ੍ਰਸਿੱਧ ਹੈ, ਇੱਥੋਂ ਦੇ ਨਸ਼ਾ ਤਸਕਰਾਂ ਨੇ ਇੱਕ ਹੋਰ ਨੌਜਵਾਨ ਗੁਰਮੇਲ ਸਿੰਘ ਵਾਸੀ ਭੈਣੀ ਸਾਹਿਬ ਦੀ ਜਾਨ ਲੈ ਲਈ ਹੈ। ਭੈਣੀ ਸਾਹਿਬ ਦੇ ਵਾਸੀ ਗੁਰਚਰਨ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸਦੇ 2 ਲੜਕੇ ਗੰਗਾ ਸਿੰਘ ਤੇ ਗੁਰਮੇਲ ਸਿੰਘ ਜੋ ਕਿ ਨਸ਼ਾ ਕਰਨ ਦੇ ਆਦੀ ਹਨ ਅਤੇ ਅਕਸਰ ਘਰ ਵਿਚ ਹੀ ਰਹਿੰਦੇ ਸਨ। ਸ਼ਾਮ ਕਰੀਬ 5 ਵਜੇ ਇਹ ਮੇਰੇ ਦੋਵੇਂ ਲੜਕੇ ਘਰੋਂ ਬਾਹਰ ਚਲੇ ਗਏ ਅਤੇ ਮੈਨੂੰ ਸ਼ੱਕ ਹੋਇਆ ਕਿ ਇਹ ਦੋਵੇਂ ਨਸ਼ਾ ਲੈਣ ਗਏ ਹੋਣਗੇ ਜਿਸ ’ਤੇ ਮੈਂ ਉਨ੍ਹਾਂ ਦੀ ਤਲਾਸ਼ ਵਿਚ ਨਿਕਲ ਗਿਆ। ਇਸ ਦੌਰਾਨ ਜਦੋਂ ਉਹ ਗਾਹੀ ਭੈਣੀ ਤੋਂ ਪਿੰਡ ਰਤਨਗੜ੍ਹ ਰੋਡ ਵੱਲ ਨੂੰ ਗਿਆ ਤਾਂ ਦੇਖਿਆ ਕਿ ਸੜਕ ਦੇ ਖੱਬੇ ਪਾਸੇ ਸੁੰਨਸਾਨ ਜਗ੍ਹਾ ’ਤੇ ਕਰੀਬ 8-9 ਲੜਕਿਆਂ ਨੇ ਮੇਰੇ ਦੋਵੇਂ ਲੜਕੇ ਗੰਗਾ ਸਿੰਘ ਤੇ ਗੁਰਮੇਲ ਸਿੰਘ ਨੂੰ ਫੜਿਆ ਹੋਇਆ ਸੀ ਅਤੇ ਮੇਰੇ ਵਲੋਂ ਜਦੋਂ ਰੌਲਾ ਪਾਇਆ ਗਿਆ ਤਾਂ ਇਹ ਮੌਕੇ ਤੋਂ ਭੱਜ ਗਏ।

 ਮੌਕੇ ’ਤੇ ਜਾ ਕੇ ਦੇਖਿਆ ਕਿ ਤਾਂ ਉਸਦੇ ਲੜਕੇ ਗੁਰਮੇਲ ਸਿੰਘ ਦੀ ਸੱਜੀ ਬਾਂਹ ’ਤੇ ਨਸ਼ੇ ਦੀ ਸਰਿੰਜ਼ ਲੱਗੀ ਹੋਈ ਸੀ ਜਿਸ ਨੂੰ ਉਸਨੇ ਕੱਢ ਦਿੱਤਾ। ਮੇਰੇ ਦੋਵੇਂ ਲੜਕਿਆਂ ਨੇ ਦੱਸਿਆ ਕਿ ਅਸੀਂ ਦੋਵੇਂ ਜਾਣੇ ਅਕਸਰ ਇਨ੍ਹਾਂ ਵਿਅਕਤੀਆਂ ਤੋਂ ਨਸ਼ਾ ਲੈਣ ਆਉਂਦੇ ਹਾਂ ਅਤੇ ਅੱਜ ਵੀ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਸੁਰਜੀਤ ਸਿੰਘ ਸ਼ੀਲੂ, ਜੋਗਿੰਦਰ ਸਿੰਘ ਉਰਫ਼ ਡੋਡੀ, ਕੁਲਵੰਤ ਸਿੰਘ, ਮੁੱਖਾ ਸਿੰਘ ਜੋ ਕਿ ਪਿੰਡ ਚੌਂਤਾ ਦੇ ਵਾਸੀ ਹਨ। ਜੋਗਿੰਦਰ ਸਿੰਘ ਡੋਡੀ ਦੀ ਪਤਨੀ ਬਲਵਿੰਦਰ ਕੌਰ ਤੇ ਇੱਕ ਨਾ-ਮਾਲੂਮ ਔਰਤ ਸਾਨੂੰ ਨਸ਼ਾ ਦੇ ਕੇ ਗਈਆਂ ਹਨ। ਬਿਆਨਕਰਤਾ ਅਨੁਸਾਰ ਇਨ੍ਹਾਂ ਸਾਰਿਆਂ ਨੇ ਮਿਲ ਕੇ ਉਸਦੇ ਦੋਵੇਂ ਲੜਕੇ ਗੁਰਮੇਲ ਸਿੰਘ ਤੇ ਗੰਗਾ ਸਿੰਘ ਨੂੰ ਨਸ਼ੇ ਦੀ ਟੀਕੇ ਲਗਾਏ।

ਜਾਣਕਾਰੀ ਦਿੰਦਿਆਂ ਬਿਆਨਕਰਤਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਦੋਵੇਂ ਲੜਕਿਆਂ ਨੂੰ ਲੈ ਕੇ ਘਰ ਚਲਾ ਗਿਆ ਤਾਂ ਅਚਾਨਕ ਗੁਰਮੇਲ ਸਿੰਘ ਦੀ ਸਿਹਤ ਖ਼ਰਾਬ ਹੋ ਗਈ ਤੇ ਉਸਦੇ ਨੱਕ ’ਚੋਂ ਖੂਨ ਨਿਕਲਣ ਲੱਗ ਪਿਆ ਅਤੇ ਉਹ ਉਸ ਨੂੰ ਡਾਕਟਰ ਕੋਲ ਲੈ ਕੇ ਜਾਣ ਲੱਗੇ ਸਨ ਕਿ ਉਸਦੀ ਮੌਤ ਹੋ ਗਈ। ਬਿਆਨਕਰਤਾ ਅਨੁਸਾਰ ਉਸਦੇ ਲੜਕੇ ਗੁਰਮੇਲ ਸਿੰਘ ਮੌਤ ਸ਼ੀਲੂ, ਗੁਰਪ੍ਰੀਤ ਉਰਫ਼ ਗੋਪੀ, ਜੋਗਿੰਦਰ ਸਿੰਘ, ਬਲਵਿੰਦਰ ਕੌਰ, ਕੁਲਵੰਤ ਸਿੰਘ, ਮੁੱਖਾ ਸਿੰਘ ਅਤੇ ਹੋਰ 5 ਨਾ-ਮਾਲੂਮ ਵਿਅਕਤੀਆਂ ਤੇ ਔਰਤਾਂ ਵਲੋਂ ਜਬਰਦਸਤੀ ਨਸ਼ਾ ਕਰਵਾਉਣ ਕਰਕੇ ਹੋਈ ਹੈ।

ਕੂੰਮਕਲਾਂ ਪੁਲਿਸ ਵਲੋਂ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਿਨ੍ਹਾਂ ’ਚੋਂ ਜੋਗਿੰਦਰ ਸਿੰਘ ਤੇ ਔਰਤ ਬਲਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਤੇ ਦੋਵੇਂ ਪੁਲਿਸ ਵਾਲੇ ਕੈਮਰੇ ਅੱਗੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...