September 11, 2026, 12:09 am
----------- Advertisement -----------
HomeNewsBreaking Newsਕਰਜ਼ੇ ਨੇ ਪਿੰਡ ਮੂਸਾ ਦੇ ਰਹਿਣ ਵਾਲੇ ਕਿਸਾਨ ਦੀ ਲਈ ਜਾ.ਨ,  ਕੀਤੀ...

ਕਰਜ਼ੇ ਨੇ ਪਿੰਡ ਮੂਸਾ ਦੇ ਰਹਿਣ ਵਾਲੇ ਕਿਸਾਨ ਦੀ ਲਈ ਜਾ.ਨ,  ਕੀਤੀ ਖੁਦ.ਕੁਸ਼ੀ,

Published on

----------- Advertisement -----------

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ 32 ਸਾਲਾ ਕਿਸਾਨ ਨੇ ਜ਼ਹਿਰ ਖਾ ਲਿਆ ਹੈ। ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ 8 ਤੋਂ 10 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ 2 ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਮੁਆਵਜ਼ੇ ਦੀ ਮੰਗ ਕੀਤੀ ਹੈ। 

ਜਾਣਕਾਰੀ ਅਨੁਸਾਰ ਕਿਸਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੂਸੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਦੀ ਮਾਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਸ ਦੇ ਇਲਾਜ ‘ਤੇ ਕਾਫੀ ਪੈਸਾ ਖਰਚ ਹੋਇਆ ਸੀ। ਜਿਸ ਕਾਰਨ ਗੁਰਪ੍ਰੀਤ ਸਿਰ ਕਰਜ਼ਾ ਚੜ੍ਹ ਗਿਆ ਸੀ। ਇਸ ਕਰਜ਼ੇ ਤੋਂ ਮੁਕਤੀ ਲਈ ਗੁਰਪ੍ਰੀਤ ਨੇ ਕੁਝ ਮਹੀਨੇ ਪਹਿਲਾਂ ਬੈਂਕ ਤੋਂ ਕਰਜ਼ਾ ਲੈ ਕੇ ਟਰੈਕਟਰ ਖਰੀਦਿਆ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ ਅਤੇ ਕਰਜ਼ਾ ਵੱਧ ਗਿਆ। 

ਕਰਜ਼ੇ ਤੋਂ ਪ੍ਰੇਸ਼ਾਨ ਗੁਰਪ੍ਰੀਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, 7 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਦਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...