January 21, 2025, 9:35 am
----------- Advertisement -----------
HomeNewsLatest Newsਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ,...

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ

Published on

----------- Advertisement -----------

ਚੰਡੀਗੜ੍ਹ, 9 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਛੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸਨਸਨੀਖੇਜ਼ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਨੂੰ ਸੁਲਝਾਉਣ ਦੇ ਦੋ ਦਿਨ ਉਪਰੰਤ, ਮਾਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਮ੍ਰਿਤਕ ਦਿਲਦੀਪ ਸੀ, ਜਦੋਂ ਕਿ ਨੌਜਵਾਨ ਲੜਕੀ ਸਮੇਤ ਦੋ ਹੋਰ ਪੀੜਤ ਜਵਾਬੀ ਗੋਲੀਬਾਰੀ ਦੌਰਾਨ ਅਣਜਾਣੇ ਵਿੱਚ ਆਪਣੀ ਜਾਨ ਗੁਆ ਬੈਠੇ ਸਨ।

ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪ੍ਰਿੰਸ ਵਾਸੀ ਪਿੰਡ ਕੁੰਡੇ, ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ।
ਇਹ ਗ੍ਰਿਫ਼ਤਾਰੀਆਂ ਔਰੰਗਾਬਾਦ ਦੇ ਹਿਰਦੈ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਫਿਰੋਜ਼ਪੁਰ ਜ਼ਿਲ੍ਹਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਵੱਲੋਂ ਮਿਲ ਕੇ ਸਾਂਝੇ ਤੌਰ ‘ਤੇ ਕੀਤੀਆਂ ਗਈਆਂ ਸਨ।

ਜਾਣਕਾਰੀ ਅਨੁਸਾਰ, 9 ਸਤੰਬਰ ਨੂੰ ਦੁਪਹਿਰ 12:50 ਵਜੇ ਦੇ ਕਰੀਬ ਦਿਲਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਕਾਸ਼ਦੀਪ ਅਤੇ ਹਰਪ੍ਰੀਤ ਉਰਫ਼ ਜੌਂਟੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਕੰਬੋਜ ਨਗਰ, ਫਿਰੋਜ਼ਪੁਰ ਸ਼ਹਿਰ ਨਜ਼ਦੀਕ ਕਾਰ ਵਿੱਚ ਜਾ ਰਹੇ ਸਨ ਤਾਂ 6 ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਦਿਲਦੀਪ ਸਿੰਘ ਉਰਫ਼ ਲਾਲੀ, ਅਕਾਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਜਦਕਿ ਅਨਮੋਲਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਏਆਈਜੀ ਏਜੀਟੀਐਫ ਗੁਰਮੀਤ ਚੌਹਾਨ, ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਐਸਐਸਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ, ਜੋ ਅੱਜ ਇੱਥੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਸਾਂਝੇ ਤੌਰ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਨੂੰ ਫਿਰੋਜ਼ਪੁਰ ਲਿਆਂਦਾ ਜਾ ਰਿਹਾ ਹੈ ਅਤੇ ਅੱਜ ਸ਼ਾਮ ਤੱਕ ਉਨ੍ਹਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਲਈ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਅਧਿਕਾਰੀਆਂ ਨਾਲ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਵੀ ਮੌਜੂਦ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਦਿਲਦੀਪ ਸਿੰਘ ਅਤੇ ਬੁਵਨੇਸ਼ ਚੋਪੜਾ ਉਰਫ ਅਸ਼ੀਸ਼ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਮੱਲ ਵਿਚਕਾਰ ਨਿੱਜੀ ਰੰਜਿਸ਼ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਿਲਦੀਪ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਬੂਵਨੇਸ਼ ਚੋਪੜਾ ਉਰਫ਼ ਅਸ਼ੀਸ਼ ਦੇ ਡਿਪੋਰਟ/ਹਵਾਲਗੀ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਗੁਰਮੀਤ ਚੌਹਾਨ ਨੇ ਦੱਸਿਆ ਕਿ ਅਪਰਾਧ ਵਾਲੀ ਥਾਂ ਅਤੇ ਮ੍ਰਿਤਕ ਵਿਅਕਤੀਆਂ ਦੇ ਪਿਛੋਕੜ ਤੋਂ ਸੁਰਾਗ ਜੁਟਾਉਣ ਲਈ ਪੁਲਿਸ ਵੱਲੋਂ ਅਪਰੇਸ਼ਨ ‘‘ਡੈਜ਼ਰਟ’’ ਸ਼ੁਰੂ ਕੀਤਾ ਗਿਆ ਸੀ ਅਤੇ ਮਨੁੱਖੀ ਸੂਝ-ਬੂਝ ਅਤੇ ਬਾਰੀਕੀ ਨਾਲ ਤਕਨੀਕੀ ਜਾਂਚ ਉਪਰੰਤ ਕਾਊਂਟਰ ਇੰਟੈਲੀਜੈਂਸ ਅਤੇ ਫਿਰੋਜ਼ਪੁਰ ਪੁਲਿਸ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛ-ਗਿੱਛ ਦੌਰਾਨ ਦੋਸ਼ੀ ਦਲਜੀਤ ਨੇ ਖੁਲਾਸਾ ਕੀਤਾ ਕਿ ਉਸ ਨੂੰ ਪੀੜਤਾਂ ਦੀ ਰੇਕੀ ਕਰਨ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ, ਏ.ਜੀ.ਟੀ.ਐਫ. ਨੇ ਮਹਾਰਾਸ਼ਟਰ ਦੇ ਨਾਂਦੇੜ ਖੇਤਰ ਵਿੱਚ ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦਾ ਪਤਾ ਲਗਾਇਆ ਅਤੇ ਏ.ਡੀ.ਜੀ.ਪੀ. (ਏ.ਜੀ.ਟੀ.ਐਫ.) ਪ੍ਰਮੋਦ ਬਾਨ, ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ 6 ਅਤੇ 7 ਸਤੰਬਰ, 2024 ਦੀ ਦਰਮਿਆਨੀ ਰਾਤ 3 ਵਜੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਜਾਣਕਾਰੀ ਬਾਰੇ ਪੁਲਿਸ ਕਮਿਸ਼ਨਰ, ਛਤਰਪਤੀ ਸੰਭਾਜੀ ਨਗਰ (ਔਰੰਗਾਬਾਦ) ਨੇ ਆਪਣੀਆਂ ਟੀਮਾਂ ਨੂੰ ਸੁਚੇਤ ਕੀਤਾ ਅਤੇ ਸਰਗਰਮੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ ਡੀਐਸਪੀ, ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਨੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਦੇ ਤਾਲਮੇਲ ਸਦਕਾ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਨਿਸ਼ਚਿਤ, ਸਮੇਂ ਸਿਰ ਦਿੱਤੀ ਇਤਲਾਹ ਦੇ ਆਧਾਰ ’ਤੇ ਇਨੋਵਾ ਗੱਡੀ ਐਮਐਚ 26ਏਸੀ 5599 ਨੂੰ ਰੋਕਿਆ ਤੇ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ, ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕਟ ਆਦਿ ਦੇ ਕੇਸ ਦਰਜ ਹਨ। ਜਦਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਨੂੰ ਵੀ ਦੋ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103, 109, 351(2), 191(3), 190 ਅਤੇ 61(2) ਅਤੇ ਧਾਰਾ ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25(7) ਦੇ ਤਹਿਤ ਐਫਆਈਆਰ ਨੰਬਰ 344 ਮਿਤੀ 03.09.2024 ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...

ਪੰਜਾਬ ਪੁਲਿਸ ਨੇ ਇਸ ਪਿੰਡ ਦੇ ਸਰਪੰਚ ਤੇ ਪੰਚ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ !

ਲੁਧਿਆਣਾ ਵਿੱਚ ਕਾਰ ਲੁੱਟ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ...

26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ

ਸੰਯੁਕਤ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ...

ਪਹਿਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਕਿਸੇ ਧੜੇ ਨੂੰ ਨਾ ਮਿਲ ਸਕਿਆ ਸਪੱਸ਼ਟ ਬਹੁਮਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਾਪਤ...

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਣਾਈ 14 ਸਾਲ ਦੀ ਸਜ਼ਾ , ਜਾਣੋਂ ਕੀ ਹੈ ਪੂਰਾ ਮਾਮਲਾ

 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਸ ਦੀ ਪਤਨੀ ਬੀਬੀ ਬੁਸ਼ਰਾ ਨੂੰ...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ...

ਡੱਲੇਵਾਲ ਦਾ ਭਾਰ 20 ਕਿਲੋ ਘੱਟ ਹੋਇਆ ! ਡਾਕਟਰਾਂ ਦੀ ਚਿੰਤਾ ਵਧੀ,ਸਪਰੀਮ ਕੋਰਟ ‘ਚ ਕੀ ਲੁਕੋ ਰਹੀ ਹੈ ਸਰਕਾਰ ?

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dhallawal) ਦੇ ਮਰਨ ਵਰਤ...

ਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

ਫਰੀਦਕੋਟ ਜਲ ਸਪਲਾਈ ਤੇ ਸਫਾਈ ਵਿਭਾਗ ਵਿਚ ਹੋਈ ਵਿੱਤੀ ਘਪਲੇ ਵਿਚ ਵੱਡੀ ਕਾਰਵਾਈ ਕਰਦੇ...