June 27, 2026, 1:23 pm
----------- Advertisement -----------
HomeNewsBreaking Newsਮੁਲਜ਼ਮਾਂ ਦੀ ਗ੍ਰਿਫਤਾਰੀ ਤੇ ਮੁਆਵਜ਼ੇ ਦੀ ਮੰਗ ਲਈ ਕਿਸਾਨ ਜੱਥੇਬੰਦੀਆਂ ਦਾ ਵਫਦ...

ਮੁਲਜ਼ਮਾਂ ਦੀ ਗ੍ਰਿਫਤਾਰੀ ਤੇ ਮੁਆਵਜ਼ੇ ਦੀ ਮੰਗ ਲਈ ਕਿਸਾਨ ਜੱਥੇਬੰਦੀਆਂ ਦਾ ਵਫਦ ਏਡੀਜੀਪੀ ਨੂੰ ਮਿਲਿਆ

Published on

----------- Advertisement -----------

ਚੰਡੀਗੜ੍ਹ , 28 ਨਵੰਬਰ ( ਬਲਜੀਤ ਮਰਵਾਹਾ ) ਸੰਯੁਕਤ ਕਿਸਾਨ ਮੋਰਚੇ ਦੀ ਖੇਤੀਬਾੜੀ ਮੰਤਰੀ ਨਾਲ ਅੱਜ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦਰਮਿਆਨ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਯੂਥ ਵਿੰਗ ਕੇਕੇਯੂ ਆਦਿ ਧਰਨਾਕਾਰੀਆਂ ਵਰਕਰਾਂ ਅਤੇ ਪੀੜ੍ਹਤ ਪਰਿਵਾਰਕ ਮੈਂਬਰਾਂ ਦਾ ਇੱਕ ਵਫਦ ਏਡੀਜੀਪੀ ਜਸਕਰਨ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪ ਕੇ ਮੁਕੱਦਮੇ ‘ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪੀੜ੍ਹਤਾਂ ਲਈ ਮੁਆਵਜ਼ੇ ਦੀ ਮੰਗ ਕੀਤੀ।

ਪ੍ਰੈਸ ਨੂੰ ਜਾਰੀ ਬਿਆਨ ਵਿੱਚ ਤਰਲੋਚਨ ਸਿੰਘ ਝੋਰੜਾਂ, ਗੁਰਦਿਆਲ ਸਿੰਘ ਤਲਵੰਡੀ, ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ਼ ਅਧਿਕਾਰੀ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਐਸਸੀ.ਐਸਟੀ. ਐਕਟ 1989 ਅਧੀਨ ਦਰਜ ਮੁਕੱਦਮੇ ਦੇ ਦੋਸ਼ੀ ਡੀਐਸਪੀ ਗੁਰਿੰਦਰ ਬੱਲ, ਐਸਆਈ ਰਾਜਵੀਰ ਅਤੇ ਸਰਪੰਚ ਦੀ ਗ੍ਰਿਫਤਾਰੀ ਅਤੇ ਪੀੜ੍ਹਤਾਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਾਣਬੁੱਝ ਕੇ ਪੱਖਪਾਤੀ ਵਤੀਰਾ ਅਪਣਾ ਰਹੇ ਹਨ। ਉਨਾਂ ਕਿਹਾ ਕਿ ਕਮਿਸ਼ਨ ਦੇ ਹੁਕਮ ਮੁਤਾਬਕ ਪੀੜ੍ਹਤ ਮਾਤਾ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਜਾਰੀ ਨਹੀਂ ਕਰ ਰਹੇ। ਆਗੂਆਂ ਅਨੁਸਾਰ ਏਡੀਜੀਪੀ ਨੇ ਵਫਦ ਨੂੰ ਧਿਆਨ ਨਾਲ ਸੁਣਿਆ ਅਤੇ ਨਿਆਂ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਕਰੀਬ 19 ਮਹੀਨਿਆਂ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਅਣਮਿਥੇ ਸਮੇਂ ਦਾ ਪੱਕਾ ਧਰਨਾ ਲਗਾਇਆ ਹੋਇਆ ਹੈ। ਵਫਦ ਵਿੱਚ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਬਲਾਕ ਸਕੱਤਰ ਬਲਵਿੰਦਰ ਸਿੰਘ ਪੋਨਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ, ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਅਤੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ, ਪੀੜ੍ਹਤ ਦਰਸ਼ਨ ਸਿੰਘ ਧਾਲੀਵਾਲ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...