ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਕੋਲਕਾਤਾ ਪਹੁੰਚ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੰਗਲਵਾਰ ਨੂੰ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਆਗੂ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਹਨ। ਇਸ ਮੀਟਿੰਗ ਦੌਰਾਨ ਉਹ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਸਮਰਥਨ ਮੰਗਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਤੋਂ ਸਮਰਥਨ ਲਈ ਮੁਹਿੰਮ ਚਲਾ ਰਹੇ ਹਨ। ਇਸੇ ਤਹਿਤ ਹੀ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਮਮਤਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ 24 ਮਈ ਨੂੰ ਮੁੰਬਈ ਜਾਣਗੇ। ਉਹ ਇੱਥੇ ਊਧਵ ਠਾਕਰੇ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਵੀ ਕਹਿ ਚੁੱਕੇ ਹਨ ਕਿ ਉਹ ਆਰਡੀਨੈਂਸ ਦੇ ਖਿਲਾਫ ਹਨ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਗੇ। 21 ਮਈ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਨਿਤੀਸ਼ ਨੇ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਕੇਂਦਰ ਦੇ ਆਰਡੀਨੈਂਸ ਨੂੰ ਸੰਵਿਧਾਨ ਦੇ ਵਿਰੁੱਧ ਦੱਸਿਆ।
----------- Advertisement -----------
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਮਾਨ ਪਹੁੰਚੇ ਕੋਲਕਾਤਾ, ਸੀਐਮ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
Published on
----------- Advertisement -----------
----------- Advertisement -----------












