September 22, 2026, 1:11 am
----------- Advertisement -----------
HomeNewsLatest Newsਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ...

ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ: ਵਿਜੈ ਕੁਮਾਰ ਜੰਜੂਆ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਹੇਠ ਅੱਜ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਸ੍ਰੀ ਜੰਜੂਆ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਮ ਆਦਮੀ ਨੂੰ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਉਣ ਲਈ ਮਿਲ ਕੇ ਕੰਮ ਕਰਨ। ਸਾਰੇ ਵਿਭਾਗ ਹਰ ਤਰ੍ਹਾਂ ਦੀ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਲਈ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਲਿਆਉਣਗੇ। ਸੂਬਾ ਸਰਕਾਰ ਵੱਲੋਂ ਨਾਗਰਿਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਅਮਿਤ ਢਾਕਾ, ਵਰਿੰਦਰ ਸ਼ਰਮਾ, ਕੁਮਾਰ ਅਮਿਤ ਅਤੇ ਗਿਰੀਸ਼ ਦਿਆਲਨ ਸਮੇਤ ਰਾਜ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਦਾ ਇੱਕ ਸਮਰਪਿਤ ਗਵਰਨੈਂਸ ਸੈੱਲ ਸਥਾਪਤ ਕੀਤਾ ਗਿਆ ਹੈ। ਟੀਮ ਪ੍ਰਕਿਰਿਆਵਾਂ ਦੇ ਅਧਿਐਨ ਲਈ ਵਿਭਾਗਾਂ ਨਾਲ ਤਾਲਮੇਲ ਕਰੇਗੀ ਅਤੇ ਦੂਜੇ ਰਾਜਾਂ/ਦੇਸ਼ਾਂ ਦੇ ਬਿਹਤਰ ਅਭਿਆਸਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸੁਧਾਰਾਂ ਦਾ ਪ੍ਰਸਤਾਵ ਦੇਵੇਗੀ। ਅਮਿਤ ਢਾਕਾ ਨੇ ਗਵਰਨੈਂਸ ਸੈੱਲ ਦੇ ਕੰਮਕਾਜ ਨੂੰ ਅੱਗੇ ਵਧਾਉਣ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ ਅਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ। ਇਹ ਦੱਸਿਆ ਗਿਆ ਕਿ ਗਵਰਨੈਂਸ ਸੈੱਲ ਹਰੇਕ ਵਿਭਾਗ ਨਾਲ ਤਾਲਮੇਲ ਕਰੇਗਾ, ਇਸ ਦਾ ਅਧਿਐਨ ਕਰੇਗਾ ਅਤੇ ਜੀਵਨਸ਼ੈਲੀ ਨੂੰ ਸੁਖਾਲਾ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਪ੍ਰਕਿਰਿਆਵਾਂ ਨੂੰ ਸਰਲ ਬਣਾਏਗਾ।

ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਪੰਜਾਬ ਦੇ ਕੁਨੈਕਟ ਪੋਰਟਲ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੇਵਾ ਕੇਂਦਰਾਂ, ਸਾਂਝ ਕੇਂਦਰਾਂ, ਫਰਦ ਕੇਂਦਰਾਂ ਆਦਿ ਵਰਗੀਆਂ ਸਾਰੀਆਂ ਥਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬੇ ਦੇ ਸਾਰੇ ਪ੍ਰਸ਼ਾਸਨਿਕ ਸਕੱਤਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...