October 22, 2026, 11:54 pm
----------- Advertisement -----------
HomeNewsBreaking Newsਪੰਜਾਬ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਮੰਗ: ਸਿਸੋਦੀਆ ਦੇ ਕਹਿਣ 'ਤੇ...

ਪੰਜਾਬ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਮੰਗ: ਸਿਸੋਦੀਆ ਦੇ ਕਹਿਣ ‘ਤੇ ਕੀਤਾ ਗਿਆ ਸੀ ਪਾਸ, ਜਾਂਚ ‘ਚ ਕਈ ਰਾਜ਼ ਖੁੱਲ੍ਹਣਗੇ – ਪਰਗਟ ਸਿੰਘ

Published on

----------- Advertisement -----------

ਚੰਡੀਗੜ੍ਹ, 20 ਅਗਸਤ 2022 – ਦਿੱਲੀ ਦੇ ਆਬਕਾਰੀ ਘੁਟਾਲੇ ਵਿੱਚ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਮੇਤ 7 ਰਾਜਾਂ ਵਿੱਚ 21 ਥਾਵਾਂ ਉੱਤੇ ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਕਾਂਗਰਸ ਸਰਗਰਮ ਹੋ ਗਈ ਹੈ। ਪੰਜਾਬ ਦੇ ਵਿਧਾਇਕ ਪਰਗਟ ਸਿੰਘ ਨੇ ਟਵੀਟ ਕੀਤਾ ਹੈ ਕਿ ਦਿੱਲੀ ਦੀ ਵਿਵਾਦਤ ਆਬਕਾਰੀ ਨੀਤੀ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਪੰਜਾਬ ਆਬਕਾਰੀ ਨੀਤੀ ਦੀ ਵੀ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਬਣਨ ਵਾਲੀ ਆਬਕਾਰੀ ਨੀਤੀ ਵੀ ਸਿਸੋਦੀਆ ਦੇ ਕਹਿਣ ‘ਤੇ ਪਾਸ ਕੀਤੀ ਗਈ ਸੀ।

ਦੱਸ ਦੇਈਏ ਕਿ ਪੰਜਾਬ ਵਿੱਚ ਆਬਕਾਰੀ ਨੀਤੀ ਦਾ ਕਾਫੀ ਵਿਰੋਧ ਹੋਇਆ ਸੀ। ਕਈ ਛੋਟੇ ਠੇਕੇਦਾਰਾਂ ਨੇ ਟੈਂਡਰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਠੇਕੇਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਨਾ ਕਿਸੇ ਇੱਕ ਦੋ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀ ਨੀਤੀ ਲਿਆ ਰਹੀ ਹੈ। ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਸ਼ਰਾਬ ਦੇ ਠੇਕੇਦਾਰਾਂ ਨੂੰ ਪਸੰਦ ਨਹੀਂ ਆਈ। ਠੇਕੇਦਾਰਾਂ ਨੇ ਮੰਗ ਕੀਤੀ ਕਿ ਠੇਕੇ ’ਤੇ ਜ਼ਮਾਨਤ ਰਾਸ਼ੀ ਪਹਿਲਾਂ ਵਾਂਗ 10 ਫੀਸਦੀ ਕੀਤੀ ਜਾਵੇ।

ਠੇਕੇਦਾਰਾਂ ਨੇ ਕਿਹਾ ਕਿ ਕੇਜਰੀਵਾਲ ਪੂਰੇ ਪੰਜਾਬ ਦਾ ਐਲ-1 ਆਪਣੇ ਨੇੜਲਿਆਂ ਨੂੰ ਦੇਣ ਦੀ ਤਿਆਰੀ ਕਰ ਰਿਹਾ ਹੈ। ਇਸ ਨਾਲ ਐੱਲ.-1 ਦੇ ਮਾਲਕ ਆਪਣਾ ਕੰਮ ਕਰਨਗੇ, ਜਿਸ ਕਾਰਨ ਠੇਕੇਦਾਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਤਰ੍ਹਾਂ ਮੁੱਖ ਮੰਤਰੀ ਦੀ ਚੋਣ ਤੋਂ ਪਹਿਲਾਂ ਕੇਜਰੀਵਾਲ ਨੇ ਪੋਲਿੰਗ ਕਰਵਾ ਕੇ ਭਗਵੰਤ ਮਾਨ ਦਾ ਨਾਂ ਚੁਣਿਆ ਸੀ, ਉਸੇ ਤਰ੍ਹਾਂ ਭਗਵੰਤ ਮਾਨ ਨੂੰ ਸ਼ਰਾਬ ਨੀਤੀ ਲਾਗੂ ਕਰਨ ਤੋਂ ਪਹਿਲਾਂ ਸ਼ਰਾਬ ਦੇ ਠੇਕੇਦਾਰਾਂ ਨੂੰ ਪੁੱਛਣਾ ਚਾਹੀਦਾ ਸੀ।

ਠੇਕੇਦਾਰਾਂ ਨੇ ਦੱਸਿਆ ਕਿ ਪਿਛਲੇ 20-25 ਸਾਲਾਂ ਤੋਂ ਪਾਲਿਸੀ ਪੰਜਾਬੀ ਵਿੱਚ ਬਣਾਈ ਜਾਂਦੀ ਸੀ ਅਤੇ ਪਾਲਿਸੀ ਪੰਜਾਬ ਵਿੱਚ ਹੀ ਤਿਆਰ ਕੀਤੀ ਜਾਂਦੀ ਸੀ ਪਰ ਇਸ ਵਾਰ ਅੰਗਰੇਜ਼ੀ ਵਿੱਚ ਪਾਲਿਸੀ ਬਣ ਕੇ ਦਿੱਲੀ ਤੋਂ ਆਈ ਹੈ। ਕਈ ਠੇਕੇਦਾਰਾਂ ਨੂੰ ਨੀਤੀ ਨੂੰ ਸਮਝਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜੋ ਕਿ ਸ਼ਰਾਬ ਦੇ ਠੇਕੇ ਦਾ ਸਮੂਹ ਹੈ, ਜਿਸ ਵਿੱਚ 4 ਦੁਕਾਨਾਂ ਸਨ, ਇਹ 8 ਤੋਂ ਸਾਢੇ 8 ਕਰੋੜ ਵਿੱਚ ਮਿਲਦੀ ਸੀ, ਜਿਸ ਵਿੱਚ ਛੋਟੇ ਵਪਾਰੀ ਵੀ ਕੰਮ ਕਰਦੇ ਸਨ।

ਹੁਣ ਸਰਕਾਰ ਨੇ ਉਹੀ ਗਰੁੱਪ 35 ਕਰੋੜ ਵਿੱਚ ਬਣਾ ਦਿੱਤਾ ਹੈ, ਜਿਸ ਵਿੱਚੋਂ ਛੋਟੇ ਕਾਰੋਬਾਰੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿ ਪੰਜਾਬ ਵਿੱਚ ਸਹੀ ਨੀਤੀ ਲਾਗੂ ਕੀਤੀ ਜਾਵੇ ਪਰ ਲੋਕਾਂ ਦਾ ਰੁਜ਼ਗਾਰ ਖੋਹਣ ਵਾਲੀ ਨੀਤੀ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...