November 8, 2026, 9:24 am
----------- Advertisement -----------
HomeNewsLatest Newsਵਾਲਮੀਕੀ ਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀਪੀ ਲਾ ਐਂਡ ਆਰਡਰ ਨੂੰ...

ਵਾਲਮੀਕੀ ਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡੀਸੀਪੀ ਲਾ ਐਂਡ ਆਰਡਰ ਨੂੰ ਦਿੱਤਾ ਮੰਗ ਪੱਤਰ

Published on

----------- Advertisement -----------

ਅੰਮ੍ਰਿਤਸਰ ਚ ਅੱਜ ਵਾਲਮੀਕੀ ਤੇ ਸਿੱਖ ਜਥੇਬੰਦੀਆਂ ਵੱਲੋਂ ਇੱਕਠੇ ਹੋ ਕੇ ਟੀਵੀ ਚੈਨਲ ਤੇ ਸੀਰੀਅਲ ਮੇਘਾ ਬਰਸੇ ਦਿਖਾਇਆ ਜਾ ਰਿਹਾ ਹੈ। ਜਿਸ ਦੇ ਚਲਦੇ ਅਸੀ ਇਸ ਦੇ ਖਿਲਾਫ ਅੰਮ੍ਰਿਤਸਰ ਦੇ ਡੀਸੀਪੀ ਲਾ ਐਂਡ ਆਰਡਰ ਆਲਮ ਵਿਜੇ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਹੈ। ਜਿਸ ਵਿੱਚ ਇਸ ਚੈਨਲ ਦੇ ਨਿਰਦੇਸ਼ਕ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਕਿਹਾ ਹੈ।

 ਇਸ ਮੌਕੇ ਵਾਲਮੀਕੀ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਬੀਤੇ ਦਿਨੀ ਜਿਹੜੀਆਂ ਪੰਜਾਬ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਹੁਤ ਜਿਆਦਾ ਵੱਧ ਚੁੱਕੀਆਂ ਹਨ। ਉਸਦੇ ਮਦੇ ਨਜ਼ਰ ਜਿਹੜਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਦੇ ਵੱਲੋ ਇੱਕ ਹੁਕਮਨਾਮਾ ਜਾਰੀ ਕੀਤਾ ਸੀ ਕਿ ਕਿਸੇ ਵੀ ਫਿਲਮ ਦੇ ਵਿੱਚ ਨਾ ਹੀ ਨਕਲੀ ਗੁਰਦੁਆਰਾ ਸਾਹਿਬ ਦਾ ਸੈਟ ਲਾਇਆ ਜਾਏਗਾ ਅਤੇ ਨਾ ਹੀ ਨਕਲੀ ਅਨੰਦ ਕਾਰਜ ਕੀਤੇ ਜਾਣਗੇ।

ਅੱਜ ਅਸੀਂ ਮੰਗ ਪੱਤਰ ਰਾਹੀਂ ਦਿੱਤਾ ਹੈ ਕਿ ਕਲਰ ਚੈਨਲ ਉੱਤੇ ਸੀਰੀਅਲ ਆ ਰਿਹਾ ਹੈ ਮੇਗਾ ਬਰਸੇ, ਉਸ ਵਿੱਚ ਜਿਹੜੇ ਅਨੰਦਕਾਰਜ ਜਿਹੜੇ ਸੀਨ ਕਰਵਾਏ ਗਏ ਹਨ ਉਹ ਬਗੈਰ ਸ਼੍ਰੋਮਣੀ ਕਮੇਟੀ ਦੀ ਪਰਮਿਸ਼ਨ ਤੋਂ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਜਿਹੜੀ ਸ਼੍ਰੋਮਣੀ ਕਮੇਟੀ ਹੈ ਉਹ ਸਿੱਖਾਂ ਦੀ ਸਿਰਮੌਰ ਸੰਸਥਾ ਹੈ। ਧਾਰਮਿਕ ਸੰਸਥਾ ਨੇ ਹੁਕਮਨਾਮਾ ਜਾਰੀ ਹੋ ਆ ਹੈ ਫਿਰ ਕਿਸੇ ਦਾ ਵੀ ਫਰਜ਼ ਨਹੀਂ ਬਣਦਾ ਕਿ ਤੁਸੀਂ ਉੱਥੇ ਬਗੈਰ ਪਰਮਿਸ਼ਨ ਨਕਲੀ ਅਨੰਦ ਕਾਰਜ ਦੇ ਦ੍ਰਿਸ਼ ਦਰਸ਼ਾਏ ਜਾਣ। ਇਸ ਕਰਕੇ ਅੱਜ ਅਸੀਂ ਡੀਸੀਪੀ ਲਾਅ ਐਂਡ ਆਰਡਰ ਸਾਹਿਬ ਦੇ ਕੋਲ ਆਏ ਹਾ ਤੇ ਇੱਕ  ਮੰਗ ਪੱਤਰ ਦਿੱਤਾ ਹੈ ।

 ਅਸੀਂ ਮੰਗ ਕੀਤੀ ਹੈ ਕਿ ਕਿਸੇ ਨੂੰ ਵੀ ਹੱਕ ਨਹੀਂ ਹੈ ਕਿ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਇਸ ਤਰੀਕੇ ਨਾਲ ਠੇਸ ਪਹੁੰਚਾਇਆ ਜਾਵੇ। ਪਿੱਛੇ ਕੁਝ ਸਮੇਂ ਪਹਿਲਾਂ ਵੀ ਚੈਨਲ ਤੇ ਇੱਕ ਸੀਰੀਅਲ ਆਈਆ ਸੀ ਲਵ ਕੁਸ਼ ਤੇ ਸਿਆ ਰਾਮ ਉਸ ਵਿੱਚ ਵੀ ਭਗਵਾਨ ਵਾਲਮੀਕੀ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...