November 12, 2026, 1:58 am
----------- Advertisement -----------
HomeNewsBreaking Newsਸਾਬਕਾ ਕ੍ਰਿਕਟਰ ਯੁਵਰਾਜ ਦੀ ਮਾਂ ਤੋਂ ਮੰਗੀ 40 ਲੱਖ ਦੀ ਫਿਰੌਤੀ: 5...

ਸਾਬਕਾ ਕ੍ਰਿਕਟਰ ਯੁਵਰਾਜ ਦੀ ਮਾਂ ਤੋਂ ਮੰਗੀ 40 ਲੱਖ ਦੀ ਫਿਰੌਤੀ: 5 ਲੱਖ ਲੈਂਦੇ ਰੰਗੇ ਹੱਥੀਂ ਫੜੀ ਨੌਜਵਾਨ ਕੁੜੀ

Published on

----------- Advertisement -----------
  • ਝੂਠੇ ਕੇਸ ਵਿੱਚ ਫਸਾਉਣ ਦੀ ਦਿੱਤੀ ਸੀ ਧਮਕੀ

ਗੁਰੂਗ੍ਰਾਮ, 26 ਜੁਲਾਈ 2023 – ਹਰਿਆਣਾ ਦੇ ਗੁਰੂਗ੍ਰਾਮ ‘ਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ 5 ਲੱਖ ਐਡਵਾਂਸ ਲੈਂਦਿਆਂ ਦੋਸ਼ੀ ਲੜਕੀ ਨੂੰ ਗੁਰੂਗ੍ਰਾਮ ਪੁਲਸ ਨੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਲੜਕੀ ਨੇ ਸ਼ਬਨਮ ਸਿੰਘ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 40 ਲੱਖ ਰੁਪਏ ਦੀ ਮੰਗ ਕੀਤੀ ਸੀ।

ਯੁਵਰਾਜ ਸਿੰਘ ਦੀ ਮਾਂ ਸ਼ਬਨਮ ਨੇ ਗੁਰੂਗ੍ਰਾਮ ਦੇ ਡੀਐਲਐਫ ਫੇਜ਼ ਵਨ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਜਿਸ ਵਿਚ ਉਸ ਨੇ ਦੱਸਿਆ ਕਿ ਸਾਲ 2022 ਵਿਚ ਯੁਵਰਾਜ ਸਿੰਘ ਦੇ ਛੋਟੇ ਭਰਾ ਜ਼ੋਰਾਵਰ ਸਿੰਘ ਲਈ ਹੇਮਾ ਕੌਸ਼ਿਕ ਉਰਫ ਡਿੰਪੀ ਨਾਂ ਦੀ ਕੇਅਰਟੇਕਰ ਰੱਖੀ ਗਈ ਸੀ ਕਿਉਂਕਿ ਜ਼ੋਰਾਵਰ ਸਿੰਘ ਪਿਛਲੇ 10 ਸਾਲਾਂ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਸੀ।

ਸ਼ਬਨਮ ਸਿੰਘ ਨੇ ਦੱਸਿਆ ਕਿ 20 ਦਿਨਾਂ ਦੇ ਅੰਦਰ-ਅੰਦਰ ਉਸ ਨੂੰ ਲੱਗਾ ਕਿ ਦੇਖਭਾਲ ਕਰਨ ਵਾਲੀ ਹੇਮਾ ਕੌਸ਼ਿਕ ਪੇਸ਼ੇਵਰ ਨਹੀਂ ਹੈ ਅਤੇ ਉਹ ਉਸ ਦੇ ਪੁੱਤਰ ਜ਼ੋਰਾਵਰ ਸਿੰਘ ਨੂੰ ਆਪਣੇ ਜਾਲ ਵਿਚ ਫਸਾ ਰਹੀ ਹੈ। ਇਸ ਕਾਰਨ ਹੇਮਾ ਕੌਸ਼ਿਕ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।

ਇਸ ਤੋਂ ਬਾਅਦ ਮਈ 2023 ‘ਚ ਹੇਮਾ ਕੌਸ਼ਿਕ ਨੂੰ ਵਟਸਐਪ ‘ਤੇ ਲਗਾਤਾਰ ਮੈਸੇਜ ਅਤੇ ਕਾਲ ਆਉਣ ਲੱਗੇ। ਹੇਮਾ ਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਹ ਉਨ੍ਹਾਂ ਦੇ ਪਰਿਵਾਰ ਨੂੰ ਝੂਠੇ ਕੇਸ ‘ਚ ਫਸਾ ਕੇ ਉਨ੍ਹਾਂ ਨੂੰ ਬਦਨਾਮ ਕਰੇਗੀ। ਬਦਲੇ ‘ਚ ਹੇਮਾ ਨੇ 40 ਲੱਖ ਰੁਪਏ ਦੀ ਮੰਗ ਕੀਤੀ।

ਯੁਵਰਾਜ ਦੀ ਮਾਂ ਨੇ ਦੱਸਿਆ ਕਿ 19 ਜੁਲਾਈ ਨੂੰ ਹੀ ਹੇਮਾ ਨੂੰ ਵਟਸਐਪ ‘ਤੇ ਮੈਸੇਜ ਆਇਆ ਕਿ ਉਹ 23 ਜੁਲਾਈ ਨੂੰ ਉਸ ਦੇ ਖਿਲਾਫ ਕੇਸ ਦਰਜ ਕਰੇਗੀ। ਜਿਸ ਤੋਂ ਬਾਅਦ ਉਸਦੇ ਪੂਰੇ ਪਰਿਵਾਰ ਦੀ ਬਦਨਾਮੀ ਹੋ ਜਾਵੇਗੀ। ਇਸ ‘ਤੇ ਉਸ ਨੇ ਏਨੀ ਵੱਡੀ ਰਕਮ ਇਕੱਠੀ ਕਰਨ ਲਈ ਹੇਮਾ ਤੋਂ ਸਮਾਂ ਮੰਗਿਆ।

ਇਸ ਤੋਂ ਬਾਅਦ ਸੋਮਵਾਰ ਤੱਕ 5 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ। ਇਸ ‘ਤੇ ਮੰਗਲਵਾਰ ਨੂੰ ਜਦੋਂ ਹੇਮਾ ਕੌਸ਼ਿਕ 5 ਲੱਖ ਰੁਪਏ ਲੈਣ ਆਈ ਤਾਂ ਪੁਲਸ ਨੇ ਉਸ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਹਾਲਾਂਕਿ, ਗੁਰੂਗ੍ਰਾਮ ਪੁਲਿਸ ਨੇ ਕੁਝ ਘੰਟਿਆਂ ਬਾਅਦ ਲੜਕੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...