September 10, 2026, 11:24 am
----------- Advertisement -----------
HomeNewsLatest Newsਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ; 383...

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ; 383 ਘਰਾਂ ‘ਚੋਂ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਣ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਅਗਸਤ, 2024 (ਬਲਜੀਤ ਮਰਵਾਹਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਸਮੇਤ ਪਿਛਲੇ 7 ਦਿਨਾਂ ਚ 383 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਣ ਕੀਤੇ ਜਾ ਚੁੱਕੇ ਹਨ।

ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜੈਕ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਸ਼ਨੀਵਾਰ 18 ਅਤੇ ਅੱਜ ਸੋਮਵਾਰ 17 ਚਲਾਣ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...