September 11, 2026, 12:09 pm
----------- Advertisement -----------
HomeNewsLatest Newsਮੈਕਸ ਹਸਪਤਾਲ ਮੋਹਾਲੀ 'ਚ 3 ਥਾਵਾਂ ਤੇ ਮਿਲਿਆ ਡੇਂਗੂ ਮੱਛਰ ਦਾ ਲਾਰਵਾ

ਮੈਕਸ ਹਸਪਤਾਲ ਮੋਹਾਲੀ ‘ਚ 3 ਥਾਵਾਂ ਤੇ ਮਿਲਿਆ ਡੇਂਗੂ ਮੱਛਰ ਦਾ ਲਾਰਵਾ

Published on

----------- Advertisement -----------

ਐੱਸ.ਏ.ਐੱਸ.ਨਗਰ, 22 ਸਤੰਬਰ (ਬਲਜੀਤ ਮਰਵਾਹਾ) : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਲੈਬਾਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਜਾ ਕੇ ਨਿਰੀਖਣ ਕੀਤਾ, ਜਿਸ ਦੌਰਾਨ ਟੀਮ ਨੂੰ 3 ਥਾਵਾਂ ਤੋਂ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਮਿਲਿਆ। ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਅਗਲੀ ਵਾਰ ਲਾਰਵਾ ਮਿਲਣ ’ਤੇ ਜੁਰਮਾਨਾ ਕੀਤਾ ਜਾਵੇਗਾ। ਹਸਪਤਾਲ ਪ੍ਰਬੰਧਕਾਂ ਅਤੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ। ਡਾ. ਮਹੇਸ਼ ਕੁਮਾਰ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਵਿਚ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦਸਿਆ ਕਿ ਜਿਥੇ-ਜਿਥੇ ਵੀ ਲਾਰਵਾ ਮਿਲਿਆ, ਉਥੇ ਚੇਤਾਵਨੀ ਦਿਤੀ ਗਈ ਅਤੇ ਦੁਬਾਰਾ ਲਾਰਵਾ ਮਿਲਣ ’ਤੇ ਜੁਰਮਾਨਾ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।
ਡਾ. ਮਹੇਸ਼ ਕੁਮਾਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ, ਐਸ.ਐਮ.ਓ. ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ ਤੇ ਹੋਰ ਅਧਿਕਾਰੀ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...