September 21, 2026, 11:19 pm
----------- Advertisement -----------
HomeNewsBreaking Newsਪੰਜਾਬ 'ਚ ਤੇਜ਼ੀ ਨਾਲ ਫੈਲ ਰਿਹਾ ਡੇਂਗੂ: ਇੱਕ ਦਿਨ 'ਚ ਡੇਂਗੂ ਦੇ...

ਪੰਜਾਬ ‘ਚ ਤੇਜ਼ੀ ਨਾਲ ਫੈਲ ਰਿਹਾ ਡੇਂਗੂ: ਇੱਕ ਦਿਨ ‘ਚ ਡੇਂਗੂ ਦੇ 273 ਮਾਮਲੇ ਆਏ, 2 ਸ਼ੱਕੀ ਮੌਤਾਂ

Published on

----------- Advertisement -----------

ਚੰਡੀਗੜ੍ਹ, 8 ਨਵੰਬਰ 2022 – ਪੰਜਾਬ ਵਿੱਚ ਹੁਣ ਡੇਂਗੂ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ 17 ਜ਼ਿਲ੍ਹਿਆਂ ਵਿੱਚ ਇੱਕ ਦਿਨ ਵਿੱਚ 273 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 24 ਘੰਟਿਆਂ ਦੌਰਾਨ ਡੇਂਗੂ ਦੇ ਦੋ ਸ਼ੱਕੀ ਮਰੀਜ਼ਾਂ (ਮਾਂ-ਪੁੱਤ) ਦੀ ਵੀ ਮੌਤ ਹੋ ਚੁੱਕੀ ਹੈ। ਇਹਨਾਂ ‘ਚੋਂ ਮ੍ਰਿਤਕ ਵਰਿੰਦਰ ਦਾ ਵਿਆਹ 9 ਮਹੀਨੇ ਪਹਿਲਾਂ ਹੀ ਹੋਇਆ ਸੀ। ਪਰ ਵਿਭਾਗ ਨੇ ਅਜੇ ਤੱਕ ਡੇਂਗੂ ਕਾਰਨ ਇਹਨਾਂ ਦੋਵਾਂ ਸ਼ੱਕੀ ਮੌਤਾਂ ਦੀ ਪੁਸ਼ਟੀ ਨਹੀਂ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਜਾਂਚ ਬੋਰਡ ਉਨ੍ਹਾਂ ਦੀ ਪੁਸ਼ਟੀ ਕਰੇਗਾ। ਇਸ ਤੋਂ ਪਹਿਲਾਂ ਵੀ 8-9 ਮੌਤਾਂ ਦੀ ਖ਼ਬਰ ਨਹੀਂ ਹੈ। ਪਰ ਅਜੇ ਵੀ ਸਿਹਤ ਵਿਭਾਗ ਦੇ ਅੰਕੜਿਆਂ ਵਿੱਚ ਸਿਰਫ਼ 5 ਮੌਤਾਂ ਦਰਜ ਹਨ।

ਸੋਮਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਡੇਂਗੂ ਦੇ ਮਰੀਜ਼ ਪਟਿਆਲਾ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ। ਇੱਥੇ ਇੱਕ ਦਿਨ ਵਿੱਚ ਡੇਂਗੂ ਦੇ 49 ਮਾਮਲੇ ਸਾਹਮਣੇ ਆਏ ਹਨ। ਦੂਜੇ ਨੰਬਰ ’ਤੇ ਮੋਹਾਲੀ ਜ਼ਿਲ੍ਹਾ ਹੈ। ਇੱਥੇ ਡੇਂਗੂ ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਕੁੱਲ ਗਿਣਤੀ 6764 ਹੋ ਗਈ ਹੈ। ਹੁਣ ਤੱਕ 43746 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।

ਇਧਰ ਪੰਜਾਬ ‘ਚ ਵੀ ਚਿਕਨਗੁਨੀਆ ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ। ਪੰਜਾਬ ਵਿੱਚ ਹੁਣ ਤੱਕ ਚਿਕਨਗੁਨੀਆ ਦੇ 237 ਮਾਮਲੇ ਸਾਹਮਣੇ ਆ ਚੁੱਕੇ ਹਨ। 2 ਨਵੰਬਰ ਨੂੰ ਇਹ ਗਿਣਤੀ 199 ਸੀ। ਸਿਰਫ 5 ਦਿਨਾਂ ਵਿੱਚ 38 ਕੇਸ ਆਏ ਹਨ। ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਟੁੱਟੇ ਭਾਂਡਿਆਂ, ਟਾਇਰਾਂ ਅਤੇ ਕੂਲਰਾਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ ਹੈ। ਤਾਂ ਜੋ ਡੇਂਗੂ ਦਾ ਲਾਰਵਾ ਨਾ ਫੈਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...