September 29, 2026, 3:37 am
----------- Advertisement -----------
HomeNewsBreaking Newsਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059...

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

Published on

----------- Advertisement -----------

ਐਸ.ਏ.ਐਸ.ਨਗਰ,  27 ਅਗਸਤ: (ਬਲਜੀਤ ਮਰਵਾਹਾ)  ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2059 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਐਮ.ਸੀ. ਦੁਆਰਾ 562 ਚਲਾਨ ਕੀਤੇ ਗਏ ਹਨ।

      ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 433379 ਕੰਟੇਨਰ ਚੈੱਕ ਕੀਤੇ ਗਏ ਅਤੇ 2378 ਕੰਟੇਨਰਾਂ ਵਿਚ ਲਾਰਵਾ ਮਿਲਿਆ।

     ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ।

     ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

    ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...