October 4, 2026, 2:12 pm
----------- Advertisement -----------
HomeNewsBreaking Newsਪੰਜਾਬ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ, ਪੂਰਬੀ ਮਾਲਵਾ...

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ, ਪੂਰਬੀ ਮਾਲਵਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ

Published on

----------- Advertisement -----------
  • ਰੇਲ-ਹਵਾਈ ਆਵਾਜਾਈ ਪ੍ਰਭਾਵਿਤ
  • 2 ਅੰਤਰਰਾਸ਼ਟਰੀ ਉਡਾਣਾਂ ‘ਚ ਦੇਰੀ

ਚੰਡੀਗੜ੍ਹ, 6 ਜਨਵਰੀ 2024 – ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਕੱਲ੍ਹ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅੱਜ ਪੂਰਬੀ ਮਾਲਵੇ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ। ਇਹੀ ਹਾਲ ਅੰਮ੍ਰਿਤਸਰ, ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅੱਜ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਘੱਟ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਅਨੁਸਾਰ ਪੂਰਬੀ ਮਾਲਵੇ ਦੇ ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਇੱਥੇ ਵੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਅਤੇ ਵਿਜ਼ੀਬਿਲਟੀ ਘਟਣ ਲੱਗੀ।

ਅੰਮ੍ਰਿਤਸਰ ਵਿੱਚ ਧੁੰਦ ਕਾਰਨ ਬਰਮਿੰਘਮ ਤੋਂ ਆਉਣ ਵਾਲੀ ਫਲਾਈਟ ਦੇ 1.40 ਮਿੰਟ ਦੀ ਦੇਰੀ ਨਾਲ ਲੈਂਡ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੁਬਈ ਲਈ ਰਵਾਨਾ ਹੋਣ ਵਾਲੀ ਫਲਾਈਟ ਸਵੇਰੇ 8.40 ਦੀ ਬਜਾਏ ਦੁਪਹਿਰ 12 ਵਜੇ ਟੇਕ ਆਫ ਕਰੇਗੀ। ਇੰਨਾ ਹੀ ਨਹੀਂ ਵਿਸਤਾਰਾ ਦੀ ਮੁੰਬਈ-ਅੰਮ੍ਰਿਤਸਰ ਫਲਾਈਟ ਅੱਜ ਸਵੇਰੇ 35 ਮਿੰਟ ਲੇਟ ਹੋਈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣ ਵਾਲੀ ਫਲਾਈਟ ਸਵੇਰੇ 11 ਵਜੇ ਦੀ ਬਜਾਏ ਰਾਤ 11.50 ਵਜੇ ਟੇਕ ਆਫ ਕਰੇਗੀ।

ਧੁੰਦ ਕਾਰਨ ਰੇਲ ਗੱਡੀਆਂ ਦੀ ਆਵਾਜਾਈ ‘ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀਆਂ ਟਰੇਨਾਂ ਤੈਅ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਨੇ 139 ‘ਤੇ ਕਾਲ ਕਰਕੇ ਜਾਂ NTES ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ ‘ਤੇ ਆਉਣ ਦਾ ਨਿਰਦੇਸ਼ ਦਿੱਤਾ ਹੈ। ਅੰਮ੍ਰਿਤਸਰ ਤੋਂ ਸਵੇਰੇ ਰਵਾਨਾ ਹੋਣ ਵਾਲੀਆਂ ਟਰੇਨਾਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ।

  • ਅੰਮ੍ਰਿਤਸਰ-ਸਹਿਰਸਾ ਗਰੀਬ ਰੱਥ ਅੱਧਾ ਘੰਟਾ ਦੇਰੀ ਨਾਲ ਚੱਲ ਰਿਹਾ ਹੈ।
  • ਅੰਮ੍ਰਿਤਸਰ- ਸੱਚਖੰਡ ਨਾਂਦੇੜ ਸਾਹਿਬ ਰੇਲਗੱਡੀ ਅੱਧਾ ਘੰਟਾ ਲੇਟ ਚੱਲ ਰਹੀ ਹੈ।
  • ਅੰਮ੍ਰਿਤਸਰ-ਨਵੀਂ ਦਿੱਲੀ ਸੁਪਰ ਫਾਸਟ ਕਰੀਬ 20 ਮਿੰਟ ਲੇਟ ਚੱਲ ਰਹੀ ਹੈ।
  • ਅੰਮ੍ਰਿਤਸਰ-ਮੁੰਬਈ ਵੈਸਟ ਐਕਸਪ੍ਰੈਸ ਵੀ ਸਮੇਂ ਤੋਂ ਪਿੱਛੇ ਚੱਲ ਰਹੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...