October 4, 2026, 8:16 pm
----------- Advertisement -----------
HomeNewsBreaking Newsਪੰਜਾਬ-ਹਰਿਆਣਾ- ਚੰਡੀਗੜ੍ਹ 'ਚ ਸੰਘਣੀ ਧੁੰਦ; ਰੇਲ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ

ਪੰਜਾਬ-ਹਰਿਆਣਾ- ਚੰਡੀਗੜ੍ਹ ‘ਚ ਸੰਘਣੀ ਧੁੰਦ; ਰੇਲ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ

Published on

----------- Advertisement -----------

ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਹੋਈ। ਇਸ ਦੌਰਾਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਇਸ ਕਾਰਨ ਰੇਲ ਗੱਡੀਆਂ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ।
ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੁੰਦ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ।ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਹਰਿਆਣਾ ਦੇ 8 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਫਰੀਦਾਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਚੰਡੀਗੜ੍ਹ ‘ਚ ਵੀ ਸਵੇਰੇ ਧੁੰਦ ਛਾਈ ਰਹੇਗੀ, ਜਦਕਿ ਦੁਪਹਿਰ ਨੂੰ ਧੁੱਪ ਨਿਕਲੇਗੀ।
ਓਧਰ, ਹਿਮਾਚਲ ‘ਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬਿਲਾਸਪੁਰ, ਮੰਡੀ, ਹਮੀਰਪੁਰ, ਊਨਾ ਅਤੇ ਕਾਂਗੜਾ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 16 ਜਨਵਰੀ ਤੋਂ ਮੌਸਮ ਬਦਲ ਜਾਵੇਗਾ। 16-17 ਜਨਵਰੀ ਨੂੰ ਹਿਮਾਚਲ ਦੇ ਚੰਬਾ, ਕਿਨੌਰ, ਲਾਹੌਲ ਸਪਿਤੀ ਅਤੇ ਸ਼ਿਮਲਾ ਜ਼ਿਲਿਆਂ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...