November 19, 2026, 4:35 pm
----------- Advertisement -----------
HomeNewsEducationਗੌਰਮਿੰਟ ਸਕੂਲ ਲੈਕਚਰਾਰਜ਼ ਯੂਨੀਅਨ ਪੰਜਾਬ ਵੱਲੋਂ ਵਿਭਾਗੀ ਪ੍ਰੀਖਿਆ ਗੈਰ ਸਿਧਾਂਤਕ

ਗੌਰਮਿੰਟ ਸਕੂਲ ਲੈਕਚਰਾਰਜ਼ ਯੂਨੀਅਨ ਪੰਜਾਬ ਵੱਲੋਂ ਵਿਭਾਗੀ ਪ੍ਰੀਖਿਆ ਗੈਰ ਸਿਧਾਂਤਕ

Published on

----------- Advertisement -----------

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ ਐਸ ਡੀ ਸ੍ਰੀ ਗੁਲਸ਼ਨ ਛਾਬੜਾ ਨੂੰ ਮਿਲ ਕੇ ਪਦ ਉੱਨਤ ਹੋਏ ਲੈਕਚਰਾਰਜ਼ ਦੇ ਮਸਲੇ ਵਿਚਾਰੇ ਗਏ। ਸੂਬਾ ਪ੍ਰੈੱਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਸਾਲ 2018 ਵਿੱਚ ਵੱਖ -ਵੱਖ ਕਾਡਰਾਂ ਦੇ ਨਿਯਮਾਂ ਨੂੰ ਨਵਿਆਇਆ ਗਿਆ ਹੈ। ਨਵੇਂ ਨਿਯਮਾਂ ਵਿੱਚ ਇੱਕ ਮਦ ਵਿਭਾਗੀ ਟੈਸਟ ਦੀ ਜੋੜੀ ਗਈ ਹੈ। ਇਸ ਅਨੁਸਾਰ ਸਿੱਖਿਆ ਵਿਭਾਗ ਵਿੱਚ ਨਵ -ਨਿਯੁਕਤ ਅਤੇ ਤਰੱਕੀ ਲੈ ਕੇ ਪਦ -ਉਨਤ ਹੋਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇੱਕ ਪ੍ਰੀਖਿਆ ਲਈ ਜਾਵੇਗੀ ਜਿਸ ਨੂੰ ਵਿਭਾਗੀ ਟੈਸਟ ਦਾ ਨਾਮ ਦਿੱਤਾ ਗਿਆ ਹੈ। ਇਸ ਟੈਸਟ ਨੂੰ ਵਿਭਾਗ ਵਿੱਚ ਨਿਯੁਕਤੀ ਤੇ ਤਰੱਕੀ ਤੋਂ ਬਾਅਦ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਟੈਸਟ ਪਾਸ ਨਾ ਕਰਨ ਵਾਲੇ ਅਧਿਕਾਰੀ ਤੇ ਕਰਮਚਾਰੀ ਲਈ ਸਜ਼ਾ ਨਿਰਧਾਰਿਤ ਕੀਤੀ ਗਈ ਹੈ ਕਿ ਉਸ ਨੂੰ ਸਾਲਾਨਾ ਇਨਕਰੀਮੈਂਟ ਦਾ ਲਾਭ ਨਹੀਂ ਦਿੱਤਾ ਜਾਵੇਗਾ ਅਤੇ ਨਾ ਹੀ 4-9-14 ਦਾ ਤਰੱਕੀ ਲਾਭ ਦਿੱਤਾ ਜਾਵੇਗਾ। ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਸ੍ਰੀ ਗੁਲਸ਼ਨ ਛਾਬੜਾ ਜੀ ਨਾਲ਼ ਮੀਟਿੰਗ ਤੋਂ ਬਾਅਦ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਰੱਕੀ ਨਿਯਮਾਂ ਅਨੁਸਾਰ ਤੇ ਵਿਭਾਗ ਵੱਲੋਂ ਤਰੱਕੀ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤੀ ਜਾਂਦੀ ਹੈ ਜਿਸ ਵਿੱਚ ਉਹਨਾਂ ਦੀ ਪ੍ਰਗਤੀ ਰਿਪੋਰਟ, ਵਿਭਾਗ ਵਿੱਚ ਕੰਮ ਦੀ ਕਾਰਗੁਜਾਰੀ, ਚਾਲ-ਚੱਲਣ, ਕਿਸੇ ਪ੍ਰਕਾਰ ਦੀ ਵਿਭਾਗੀ ਜਾਂ ਕਾਨੂੰਨੀ ਜ਼ੁਰਮ ਜਾਂ ਪੜਤਾਲ ਦੀ ਅਣਹੋਂਦ ਆਦਿ ਮਾਪਦੰਡਾਂ ਨੂੰ ਵਾਚਿਆਂ ਜਾਂਦਾ ਹੈ।

ਇਸ ਦੇ ਨਾਲ਼ ਹੀ ਸਿੱਧੀ ਭਰਤੀ ਅਧੀਨ ਭਰਤੀ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ (ਅਧਿਆਪਕਾਂ ) ਦੀ ਪਹਿਲਾਂ ਟੈਟ ਅਤੇ ਫਿਰ ਵਿਸ਼ੇ ਦਾ ਲਿਖਤੀ ਟੈਸਟ ਲੈ ਕੇ ਹੀ ਨਿਯੁਕਤੀ ਕੀਤੀ ਜਾਂਦੀ ਹੈ। ਇਸ ਸੰਦਰਭ ਵਿੱਚ ਵਿਭਾਗੀ ਟੈਸਟ ਲੈਣਾ ਨਿਰਾਧਾਰ, ਬੇਲੋੜਾ ਤੇ ਗੈਰ -ਵਾਜਬ ਹੈ |ਸੂਬਾ ਜਨਰਲ ਸਕੱਤਰ ਸ. ਬਲਰਾਜ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਅਜਿਹਾ ਕਾਨੂੰਨ ਬਣਾਉਣਾ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਅਜਿਹਾ ਕਾਨੂੰਨ ਬਣਾਉਣ ਤੋਂ ਪਹਿਲਾਂ ਨਾ ਤਾਂ ਕੋਈ ਸਰਵੇ ਕੀਤਾ ਗਿਆ, ਨਾ ਹੀ ਵਿਭਾਗ ਵਿੱਚ ਕਾਰਜਸ਼ੀਲ ਸੰਗਠਨਾਂ ਦੀ ਰਾਏ ਲਈ ਗਈ ਅਤੇ ਨਾ ਹੀ ਕੋਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ|ਸੂਬਾ ਸੀਨੀਅਰ ਮੀਤ ਅਮਨ ਸ਼ਰਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵਿਭਾਗੀ ਟੈਸਟ ਲਈ ਨਿਰਧਾਰਿਤ ਪਾਠਕ੍ਰਮ ਕਿਸੇ ਵੀ ਪੱਖ ਤੋਂ ਤਰਕਸੰਗਤ ਨਹੀਂ ਹੈ ਅਤੇ ਉਹਨਾਂ ਦਾ ਕੰਪਿਊਟਰ ਐਫ਼ੀਸੈਂਸੀ ਟੈਸਟ ਲੈਣਾ ਬੇਤੁਕਾਂ ਹੈ।

ਗੁਰਪ੍ਰੀਤ ਸਿੰਘ ਬਠਿੰਡਾ ਨੇ ਕਿਹਾ ਕਿ ਵਿਭਾਗ ਵੱਲੋਂ ਲਏ ਜਾਣ ਵਾਲੇ ਟੈਸਟ ਦੀ ਜਗ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਗੁਜਾਰੀ ਨੂੰ ਬੇਹਤਰ ਬਣਾਉਣ ਲਈ ਰਿਫਰੈਸ਼ਰ ਕੋਰਸ ਜਾਂ ਸਚਾਰੂ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ ਅਤੇ ਉਹਨਾਂ ਦੀ ਗਿਆਨ ਵਰਿਧੀ ਲਈ ਕਦਮ ਪੁੱਟਣੇ ਚਾਹੀਦੇ ਹਨ। ਸੂਬਾ ਪ੍ਰੈਸ ਸਕੱਤਰ ਸ. ਰਣਬੀਰ ਸਿੰਘ ਸੋਹਲ ਨੇ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਬਹੁਤ ਹੀ ਸੁੱਖਾਂਵੇ ਮਾਹੌਲ ਵਿੱਚ ਹੋਈ ਅਤੇ ਇਸ ਵਿੱਚ ਸ੍ਰੀ ਛਾਬੜਾ ਜੀ ਨੇ ਦੱਸਿਆ ਕਿ ਇਹ ਮਸਲਾ ਸਰਕਾਰ ਦੇ ਧਿਆਨ ਵਿੱਚ ਹੈ ਤੇ ਜਲਦੀ ਹੀ ਇਸ ਮਸਲੇ ਦਾ ਹੱਲ ਕੱਢਿਆ ਜਾਵੇਗਾ। ਇਸ ਮੀਟਿੰਗ ਵਿੱਚ ਅਵਤਾਰ ਸਿੰਘ ਰੋਪੜ, ਰਵਿੰਦਰਪਾਲ ਸਿੰਘ ਜਲੰਧਰ, ਅਮਰਜੀਤ ਸਿੰਘ ਪਟਿਆਲਾ, ਮਲਕੀਤ ਸਿੰਘ ਜਗਤਾਰ ਸਿੰਘ ਸੈਦੋਕੇ, ਬਲਦੀਸ਼ ਸਿੰਘ ਨਵਾਂ ਸਹਿਰ, ਕੋਸ਼ਲ ਸ਼ਰਮਾ ਪਠਾਨਕੋਟ ਜਸਪਾਲ ਸਿੰਘ, ਰਮਵੀਰ ਸਿੰਘ ਵਿੱਤ ਸਕੱਤਰ ਤੇ ਹੋਰ ਹਾਜਰ ਸਨ।

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ ਐਸ ਡੀ ਗੁਲਸ਼ਨ ਛਾਬੜਾ ਨੂੰ ਮਿਲ ਕੇ ਪਦ ਉੱਨਤ ਹੋਏ ਲੈਕਚਰਾਰਜ਼ ਦੇ ਮਸਲੇ ਵਿਚਾਰੇ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਕਿਹਾ ਕਿ
ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਸਾਲ 2018 ਵਿੱਚ ਵੱਖ -ਵੱਖ ਕਾਡਰਾਂ ਦੇ ਨਿਯਮਾਂ ਨੂੰ ਨਵਿਆਇਆ ਗਿਆ ਹੈ। ਨਵੇਂ ਨਿਯਮਾਂ ਵਿੱਚ ਇੱਕ ਮਦ ਵਿਭਾਗੀ ਟੈਸਟ ਦੀ ਜੋੜੀ ਗਈ ਹੈ। ਇਸ ਅਨੁਸਾਰ ਸਿੱਖਿਆ ਵਿਭਾਗ ਵਿੱਚ ਨਵ -ਨਿਯੁਕਤ ਅਤੇ ਤਰੱਕੀ ਲੈ ਕੇ ਪਦ -ਉਨਤ ਹੋਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਇੱਕ ਪ੍ਰੀਖਿਆ ਲਈ ਜਾਵੇਗੀ ਜਿਸ ਨੂੰ ਵਿਭਾਗੀ ਟੈਸਟ ਦਾ ਨਾਮ ਦਿੱਤਾ ਗਿਆ ਹੈ |ਇਸ ਟੈਸਟ ਨੂੰ ਵਿਭਾਗ ਵਿੱਚ ਨਿਯੁਕਤੀ ਤੇ ਤਰੱਕੀ ਤੋਂ ਬਾਅਦ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਟੈਸਟ ਪਾਸ ਨਾ ਕਰਨ ਵਾਲੇ ਅਧਿਕਾਰੀ ਤੇ ਕਰਮਚਾਰੀ ਲਈ ਸਜ਼ਾ ਨਿਰਧਾਰਿਤ ਕੀਤੀ ਗਈ ਹੈ ਕਿ ਉਸ ਨੂੰ ਸਾਲਾਨਾ ਇਨਕਰੀਮੈਂਟ ਦਾ ਲਾਭ ਨਹੀਂ ਦਿੱਤਾ ਜਾਵੇਗਾ ਅਤੇ ਨਾ ਹੀ 4-9-14 ਦਾ ਤਰੱਕੀ ਲਾਭ ਦਿੱਤਾ ਜਾਵੇਗਾ। ਇਸ ਸੰਬੰਧ ਵਿੱਚ ਇੱਕ ਵਫਦ ਸ੍ਰੀ ਗੁਲਸ਼ਨ ਛਾਬੜਾ ਨੂੰ ਮਿਲਿਆ |ਇਸ ਮਿਲਣੀ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਗੁਲਸ਼ਨ ਛਾਬੜਾ ਜੀ ਨਾਲ਼ ਮੀਟਿੰਗ ਤੋਂ ਬਾਅਦ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਰੱਕੀ ਨਿਯਮਾਂ ਅਨੁਸਾਰ ਤੇ ਵਿਭਾਗ ਵੱਲੋਂ ਤਰੱਕੀ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤੀ ਜਾਂਦੀ ਹੈ ਜਿਸ ਵਿੱਚ ਉਹਨਾਂ ਦੀ ਪ੍ਰਗਤੀ ਰਿਪੋਰਟ, ਵਿਭਾਗ ਵਿੱਚ ਕੰਮ ਦੀ ਕਾਰਗੁਜਾਰੀ, ਚਾਲ-ਚੱਲਣ, ਕਿਸੇ ਪ੍ਰਕਾਰ ਦੀ ਵਿਭਾਗੀ ਜਾਂ ਕਾਨੂੰਨੀ ਜ਼ੁਰਮ ਜਾਂ ਪੜਤਾਲ ਦੀ ਅਣਹੋਂਦ ਆਦਿ ਮਾਪਦੰਡਾਂ ਨੂੰ ਵਾਚਿਆਂ ਜਾਂਦਾ ਹੈ। ਇਸ ਦੇ ਨਾਲ਼ ਹੀ ਸਿੱਧੀ ਭਰਤੀ ਅਧੀਨ ਭਰਤੀ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ (ਅਧਿਆਪਕਾਂ ) ਦੀ ਪਹਿਲਾਂ ਟੈਟ ਅਤੇ ਫਿਰ ਵਿਸ਼ੇ ਦਾ ਲਿਖਤੀ ਟੈਸਟ ਲੈ ਕੇ ਹੀ ਨਿਯੁਕਤੀ ਕੀਤੀ ਜਾਂਦੀ ਹੈ।

ਇਸ ਸੰਦਰਭ ਵਿੱਚ ਵਿਭਾਗੀ ਟੈਸਟ ਲੈਣਾ ਨਿਰਾਧਾਰ, ਬੇਲੋੜਾ ਤੇ ਗੈਰ -ਵਾਜਬ ਹੈ |ਸੂਬਾ ਜਨਰਲ ਸਕੱਤਰ ਸ. ਬਲਰਾਜ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਅਜਿਹਾ ਕਾਨੂੰਨ ਬਣਾਉਣਾ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਅਜਿਹਾ ਕਾਨੂੰਨ ਬਣਾਉਣ ਤੋਂ ਪਹਿਲਾਂ ਨਾ ਤਾਂ ਕੋਈ ਸਰਵੇ ਕੀਤਾ ਗਿਆ, ਨਾ ਹੀ ਵਿਭਾਗ ਵਿੱਚ ਕਾਰਜਸ਼ੀਲ ਸੰਗਠਨਾਂ ਦੀ ਰਾਏ ਲਈ ਗਈ ਅਤੇ ਨਾ ਹੀ ਕੋਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ। ਸੂਬਾ ਸੀਨੀਅਰ ਮੀਤ ਸ੍ਰੀ ਅਮਨ ਸ਼ਰਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵਿਭਾਗੀ ਟੈਸਟ ਲਈ ਨਿਰਧਾਰਿਤ ਪਾਠਕ੍ਰਮ ਕਿਸੇ ਵੀ ਪੱਖ ਤੋਂ ਤਰਕਸੰਗਤ ਨਹੀਂ ਹੈ ਅਤੇ ਉਹਨਾਂ ਦਾ ਕੰਪਿਊਟਰ ਐਫ਼ੀਸੈਂਸੀ ਟੈਸਟ ਲੈਣਾ ਬੇਤੁਕਾਂ ਹੈ।

ਗੁਰਪ੍ਰੀਤ ਸਿੰਘ ਬਠਿੰਡਾ ਨੇ ਕਿਹਾ ਕਿ ਵਿਭਾਗ ਵੱਲੋਂ ਲਏ ਜਾਣ ਵਾਲੇ ਟੈਸਟ ਦੀ ਜਗ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਗੁਜਾਰੀ ਨੂੰ ਬੇਹਤਰ ਬਣਾਉਣ ਲਈ ਰਿਫਰੈਸ਼ਰ ਕੋਰਸ ਜਾਂ ਸਚਾਰੂ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ ਅਤੇ ਉਹਨਾਂ ਦੀ ਗਿਆਨ ਵਰਿਧੀ ਲਈ ਕਦਮ ਪੁੱਟਣੇ ਚਾਹੀਦੇ ਹਨ। ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਬਹੁਤ ਹੀ ਸੁੱਖਾਂਵੇ ਮਾਹੌਲ ਵਿੱਚ ਹੋਈ ਅਤੇ ਇਸ ਵਿੱਚ ਛਾਬੜਾ ਜੀ ਨੇ ਦੱਸਿਆ ਕਿ ਇਹ ਮਸਲਾ ਸਰਕਾਰ ਦੇ ਧਿਆਨ ਵਿੱਚ ਹੈ ਤੇ ਜਲਦੀ ਹੀ ਇਸ ਮਸਲੇ ਦਾ ਹੱਲ ਕੱਢਿਆ ਜਾਵੇਗਾ। ਇਸ ਮੀਟਿੰਗ ਵਿੱਚ ਅਵਤਾਰ ਸਿੰਘ ਰੋਪੜ, ਰਵਿੰਦਰਪਾਲ ਸਿੰਘ ਜਲੰਧਰ, ਅਮਰਜੀਤ ਸਿੰਘ ਪਟਿਆਲਾ, ਮਲਕੀਤ ਸਿੰਘ ਜਗਤਾਰ ਸਿੰਘ ਸੈਦੋਕੇ, ਬਲਦੀਸ਼ ਸਿੰਘ ਨਵਾਂ ਸਹਿਰ, ਕੋਸ਼ਲ ਸ਼ਰਮਾ ਪਠਾਨਕੋਟ ਜਸਪਾਲ ਸਿੰਘ, ਰਮਵੀਰ ਸਿੰਘ ਵਿੱਤ ਸਕੱਤਰ ਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...