ਸੁਲਤਾਨਪੁਰ ਲੋਧੀ, 23 ਨਵੰਬਰ (ਬਲਜੀਤ ਮਰਵਾਹਾ): ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਸਥਾਨਕ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਘਟਨਾ ਉਪਰੰਤ ਸੰਗਤ ਨੂੰ ਅਪੀਲ ਕੀਤੀ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਸੰਗਤਾਂ ਨੂੰ ਪੂਰੀ ਸ਼ਰਧਾ ਨਾਲ ਹੁੰਮ-ਹੁਮਾ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 554ਵੇਂ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਝਗੜੇ ਵਾਲੀ ਥਾਂ ’ਤੇ 145 ਸੀ.ਆਰ.ਪੀ.ਸੀ. ਦੀ ਕਾਰਵਾਈ ਅਮਲ ਵਿਚ ਲਿਆਕੇ ਰਸੀਵਰ ਨਿਯੁਕਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਹੋਣੀ ਘਟਨਾ ਨਾ ਹੋ ਸਕੇ। ਉਨਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਦੀ ਆਮਦ ਨੂੰ ਲੈ ਕੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸ਼ਰਧਾ ਭਾਵਨਾ ਨਾਲ ਪ੍ਰਕਾਸ਼ ਪੁਰਬ ਮੌਕੇ ਸ਼ਾਮਲ ਹੋਣ।
----------- Advertisement -----------