September 20, 2026, 5:13 pm
----------- Advertisement -----------
HomeNewsLatest Newsਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

Published on

----------- Advertisement -----------

ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 100 ਤੋਂ ਵਧੇਰੇ ਪੌਦੇ ਲਗਾਏ।

ਇਸ ਮੌਕੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਪ੍ਰਬੰਧਕੀ ਕੰਪਲੈਕਸ ਵਿਚ ਲਗਾਏ ਪੌਦਿਆਂ ਦੀ ਦੇਖਭਾਲ ਲਈ ਹਰੇਕ ਅਧਿਕਾਰੀ, ਕਰਮਚਾਰੀ ਨੂੰ ਨਿੱਜੀ ਜਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਦੀਆਂ ਪੌਦਿਆਂ ਨਾਲ ਨੇਮ ਪਲੇਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਪੌਦਾ ਲਗਾਉਣ ਵਾਲੇ ਦਾ ਲਗਾਵ ਅਤੇ ਪੌਦੇ ਦੀ ਦੇਖਭਾਲ ਲਈ ਨਿੱਜੀ ਰੁਚੀ ਵੀ ਬਣੀ ਰਹੇ।

ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪੰਚਾਇਤੀ ਥਾਵਾਂ ਅਤੇ ਸ਼ਹਿਰਾਂ ਅੰਦਰ ਖਾਲੀ ਪਈਆਂ ਥਾਵਾਂ ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਵੱਲੋਂ ਜ਼ਿਲ੍ਹੇ ਨੂੰ ਦਿੱਤੇ ਨਿਰਧਾਰਤ ਟੀਚੇ ਤੋਂ ਵੀ ਵਧ ਕੇ ਪਲਾਂਟੇਸ਼ਨ ਕੀਤੀ ਜਾ ਸਕੇ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਧਰਤੀ ਤੇ ਜੰਗਲੀ ਰਕਬੇ ਅਤੇ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਨੂੰ ਵਧਾਉਣ ਲਈ ਹਰ ਵਿਅਕਤੀ ਨੂੰ ਪੌਦੇ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸੂਲੀਸਰ ਸਾਹਿਬ ਦੀ 100 ਏਕੜ ਜ਼ਮੀਨ ਅਤੇ ਪਿੰਡ ਝੇਰਿਆਂਵਾਲੀ ਦੀ 100 ਏਕੜ ਜ਼ਮੀਨ ਤੇ ਜੰਗਲ ਲਗਾਇਆ ਜਾ ਰਿਹਾ ਹੈ ਉੱਥੇ ਹੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਵੱਡੇ ਪੱਧਰ ਤੇ ਸਾਂਝੀਆਂ ਥਾਵਾਂ ਤੇ ਪੌਦੇ ਲਗਾਏ ਜਾ ਰਹੇ ਹਨ।

ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੌਦਾ ਲਗਾਉਂਦਿਆਂ ਖੁਸ਼ੀ ਮਹਿਸੂਸ ਕਰਦਿਆਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਦੇ ਅੰਦਰ ਅਤੇ ਘਰਾਂ ਦੇ ਬਾਹਰ ਖਾਲੀ ਪਈਆਂ ਥਾਵਾਂ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਹਰੇਕ ਸਮਾਜਿਕ ਸੰਸਥਾਵਾਂ ਨੂੰ ਲੋਕ ਭਲਾਈ ਦੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੌਦੇ ਜਿੱਥੇ ਸਾਨੂੰ ਆਕਸੀਜ਼ਨ ਮੁਹੱਈਆ ਕਰਵਾਉਣ ਵਿਚ ਸਹਾਈ ਹੁੰਦੇ ਹਨ ਉੱਥੇ ਫਲਾਂ ਵਾਲੇ ਪੌਦਿਆਂ ਤੋਂ ਸਾਨੂੰ ਚੰਗੀ ਸਿਹਤ ਲਈ ਫਲ ਮਿਲਦੇ ਹਨ, ਜਿਸ ਕਰਕੇ ਪੌਦਿਆਂ ਦਾ ਸਾਡੀ ਜ਼ਿੰਦਗੀ ਵਿਚ ਬਹੁਤ ਮਹੱਤਵ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...