September 19, 2026, 4:41 pm
----------- Advertisement -----------
HomeNewsਡਿਪਟੀ ਕਮਿਸ਼ਨਰ ਵੱਲੋਂ ਜੈਖਰ ਵਿਖੇ ਪਰਾਲੀ ਤੋਂ ਕੁਦਰਤੀ ਗੈਸ ਬਨਾਉਣ ਦੇ ਪਲਾਂਟ...

ਡਿਪਟੀ ਕਮਿਸ਼ਨਰ ਵੱਲੋਂ ਜੈਖਰ ਵਿਖੇ ਪਰਾਲੀ ਤੋਂ ਕੁਦਰਤੀ ਗੈਸ ਬਨਾਉਣ ਦੇ ਪਲਾਂਟ ਦਾ ਜਾਇਜਾ

Published on

----------- Advertisement -----------

ਪਾਤੜਾਂ/ਪਟਿਆਲਾ, 16 ਅਕਤੂਬਰ (ਬਲਜੀਤ ਮਰਵਾਹਾ): ”ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿ ਪਰਾਲੀ ਤੋਂ ਕੁਦਤਰੀ ਗੈਸ ਬਣਾਉਣ ਦਾ ਜੈਖਰ ਵਿਖੇ ਲੱਗ ਰਿਹਾ ਪਟਿਆਲਾ ਆਰ.ਐਨ.ਜੀ. ਪਲਾਂਟ ਰੋਜ਼ਾਨਾ 100 ਟਨ ਮੀਟ੍ਰਿਕ ਟਨ ਪਰਾਲੀ ਤੋਂ 15 ਮੀਟ੍ਰਿਕ ਟਨ ਕੁਦਰਤੀ ਗੈਸ ਪੈਦਾ ਕਰੇਗਾ।” ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜੈਖਰ ਵਿਖੇ ਪਟਿਆਲਾ ਆਰ.ਐਨ.ਜੀ. ਪਲਾਂਟ ਦੇ ਅੰਤਿਮ ਪੜਾਅ ‘ਤੇ ਪੁੱਜੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਲਾਂਟ ਅਗਲੇ ਇੱਕ-ਦੋ ਮਹੀਨਿਆਂ ਦੇ ਅੰਦਰ-ਅੰਦਰ ਚਾਲੂ ਹੋ ਜਾਵੇਗਾ, ਇਹ ਪਰਾਲੀ ਤੋਂ ਬਹੁਤ ਹੀ ਕਲੀਨ ਤੇ ਗਰੀਨ ਗੈਸ ਦੀ ਪੈਦਾਵਾਰ ਕਰਨ ਦੇ ਸਮਰੱਥ ਹੋਵੇਗਾ। ਇਸ ਨਾਲ ਪਾਤੜਾਂ ਇਲਾਕੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵੱਲੋਂ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ ਤੇ ਇੱਥੇ ਬਣਨ ਵਾਲੀ ਗੈਸ ਇੰਡੀਅਨ ਆਇਲ, ਟੌਰੈਂਟ ਆਦਿ ਕੰਪਨੀਆਂ ਰਾਹੀਂ ਗਾਹਕਾਂ ਤੱਕ ਪਹੁੰਚਾਈ ਜਾਵੇਗੀ।
ਸਾਕਸ਼ੀ ਸਾਹਨੀ ਨੇ ਇਸ ਮੌਕੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਅਗਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਖਰਾਬ ਨਾ ਕਰਨ ਕਿਉਂਕਿ ਧੂੰਏ ਕਰਕੇ ਦਮੇ ਦੇ ਬਹੁਤ ਸਾਰੇ ਮਰੀਜ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ ਤੇ ਲੋੜੀਂਦੀ ਮਸ਼ੀਨਰੀ ਕਿਸਾਨਾਂ ਦੇ ਘਰਾਂ ਤੱਕ ਪਹੁੰਚਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਲਾਈ ਜਾਂਦੀ ਖੇਤਾਂ ਵਿੱਚ ਅੱਗ ਉਤੇ ਨਿਗਰਾਨੀ ਸੈਟੈਲਾਈਟ ਰਾਹੀਂ ਰੱਖੀ ਜਾ ਰਹੀ ਹੈ, ਇਸ ਲਈ ਕਿਸਾਨ ਕਿਸੇ ਵਹਿਮ ‘ਚ ਨਾ ਰਹਿਣ ਕਿ ਉਨ੍ਹਾਂ ਦੀ ਅੱਗ ਦਾ ਕਿਸੇ ਨੂੰ ਪਤਾ ਨਹੀਂ ਲੱਗੇਗਾ, ਸਗੋਂ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕਰਨ ਦੇ ਨਾਲ-ਨਾਲ ਅਸਲੇ ਦੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ।
ਇਸ ਮੌਕੇ ਪਟਿਆਲਾ ਆਰ.ਐਨ.ਜੀ. ਦੇ ਫਿਊਲ ਮੈਨੇਜਰ ਰਾਮੇਸ਼ ਸ਼ਰਮਾ ਤੇ ਐਚ.ਐਸ.ਸੀ. ਇੰਚਾਰਜ ਜਗਤਾਰ ਸਿੰਘ ਨੇ ਪਲਾਂਟ ਬਾਰੇ ਜਾਣਕਾਰੀ ਦਿੱਤੀ। ਜਦਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਤੇ ਹੋਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...