November 13, 2026, 6:42 pm
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ...

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

Published on

----------- Advertisement -----------

ਲੁਧਿਆਣਾ, 26 ਜੁਲਾਈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜੀਅਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਮਾਤ-ਭੂਮੀ ਲਈ ਦਿੱਤੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕੀਤੀ।

ਡਿਪਟੀ ਕਮਿਸ਼ਲਰ ਸਾਹਨੀ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਮਿਸਾਲੀ ਸਾਹਸ ਨੂੰ ਯਾਦ ਕੀਤਾ ਅਤੇ ਜੰਗ ਵਿੱਚ ਅਤਿਅੰਤ ਔਖੀਆਂ ਹਾਲਤਾਂ ਦੇ ਬਾਵਜੂਦ ਭਾਰਤ ਦੀ ਧਰਤੀ ਤੋਂ ਘੁਸਪੈਠੀਆਂ ਨੂੰ ਖਦੇੜ ਦਿੱਤਾ।

ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਹਰ ਦੇਸ਼ ਵਾਸੀ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਸਮਾਜ, ਪ੍ਰਸ਼ਾਸਨ ਅਤੇ ਰਾਸ਼ਟਰ ਹਮੇਸ਼ਾ ਉਨ੍ਹਾਂ ਸ਼ਹੀਦਾਂ ਦਾ ਧੰਨਵਾਦੀ ਰਹੇਗਾ ਜਿਨ੍ਹਾਂ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਦੇਸ਼ ਭਗਤੀ ਦੇ ਜਜ਼ਬੇ ਨਾਲ ਸੇਵਾ ਕੀਤੀ।

ਡਿਪਟੀ ਕਮਿਸ਼ਨਰ ਸਾਹਨੀ ਨੇ ਅੱਗੇ ਕਿਹਾ ਕਿ ਸ਼ਹੀਦਾਂ ਦੁਆਰਾ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰੇਗੀ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਮਿਊਜ਼ੀਅਮ ਦੀਆਂ ਵੱਖ-ਵੱਖ ਗੈਲਰੀਆਂ ਦਾ ਵੀ ਦੌਰਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...