ਪੰਜਾਬ ਵਿੱਚ ਕਰੋਨਾ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਹੁਣ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੌੜੀ ਵੀ ਇਸ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਡਿਪਟੀ ਸਪੀਕਰ ਰੌੜੀ ਨੇ ਟਵੀਟ ਕਰਕੇ ਲਿਖਿਆ ਕਿ ਸਾਰਿਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੈਂ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ। ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜੇਕਰ ਉਹ ਕੋਈ ਲੱਛਣ ਮਹਿਸੂਸ ਕਰਦੇ ਹਨ ਤਾਂ ਉਹ ਕੋਵਿਡ-19 ਲਈ ਆਪਣਾ ਟੈਸਟ ਕਰਵਾਉਣ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸੰਪਰਕ ਵਿਚ ਆਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਵੀ ਇਕਾਂਤਵਾਸ ਵਿਚ ਹਨ। ਬੀਤੇ ਦਿਨ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਕੋਰੋਨਾ ਸੰਕਰਮਿਤ ਪਾਈ ਗਈ ਹੈ।












