September 16, 2026, 8:40 am
----------- Advertisement -----------
HomeNewsLatest Newsਡੇਰਾਬਸੀ: 1 ਕਰੋੜ ਦੀ ਲੁੱਟ ਮਾਮਲੇ 'ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਡੇਰਾਬਸੀ: 1 ਕਰੋੜ ਦੀ ਲੁੱਟ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

Published on

----------- Advertisement -----------

ਬੀਤੇ ਦਿਨੀਂ 10 ਜੂਨ ਨੂੰ ਡੇਰਾਬਸੀ ਸ਼ਹਿਰ ਵਿੱਚ ਦਿਨ ਦਿਹਾੜੇ ਪਿਸਟਲ ਦਿਖਾ ਇੱਕ ਵਿਅਕਤੀ ਨੂੰ ਜਖਮੀ ਕਰਕੇ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਪਾਸੋਂ ਲੁਟੇਰਿਆ ਨੇ 1 ਕਰੋੜ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 193 ਮਿਤੀ 10-06-2022 ਅ/ਧ 307, 397, 120ਬੀ ਭ: ਦ: ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਉਕਤ ਮੁੱਕਦਮੇ ਨੂੰ ਟਰੇਸ ਕਰਨ ਲਈ ਗੁਰਬਖਸ਼ੀਸ਼ ਸਿੰਘ, ਉਪ ਕਪਤਾਨ ਪੁਲਿਸ ਸਬ:ਡਵੀਜ਼ਨ ਡੇਰਾਬਸੀ, ਕੁਲਜਿੰਦਰ ਸਿੰਘ ਡੀ.ਐਸ.ਪੀ. (ਤਫਤੀਸ਼), ਮੁੱਖ ਅਫਸਰ ਥਾਣਾ ਡੇਰਾਬਸੀ, ਮੁੱਖ ਅਫਸਰ ਥਾਣਾ ਹੰਡੇਸਰਾ, ਮੁੱਖ ਅਫਸਰ ਥਾਣਾ ਲਾਲੜੂ ਅਤੇ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਅਗਵਾਈ ਵਿੱਚ ਵੱਖ ਵੱਖ ਪੁਲਿਸ ਟੀਮਾਂ ਬਣਾਈਆਂ ਗਈਆ ਸੀ।
ਉਨਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਟਰੇਸ ਕਰਕੇ ਹੁਣ ਤੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਰਣਯੋਧ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਪਿੰਡ ਝੰਡੀਆ ਕਲਾਂ, ਜ਼ਿਲ੍ਹਾ ਫਿਰੋਜਪੁਰ ਹਾਲ ਵਾਸੀ ਫਲੈਟ ਨੰਬਰ 700, ਪਲਾਕ ਡੀ-6, ਪੈਂਟਾ ਹੋਰ ਜੀਰਕਪੁਰ ਉਮਰ ਕਰੀਬ 33 ਸਾਲ। (ਜੀਰਕਪੁਰ ਤੋ ਗ੍ਰਿਫਤਾਰ ਕੀਤਾ ਸੀ) ਜੋ ਕਿ 5 ਦਿਨਾਂ ਦੇ ਪੁਲਿਸ ਰਿਮਾਂਡ ਪਰ ਹੈ। ਦੋਰਾਨੇ ਤਫਤੀਸ਼ ਦੋਸੀ ਰਣਜੋਧ ਸਿੰਘ ਨੇ 28 ਲੱਖ ਰੁਪਏ ਆਪਣੇ ਫਲੈਟ ਨੇ 700 ਪੈਂਟਾਂ ਹੋਮਜ ਵਿਚੋਂ ਬਰਾਮਦ ਕਰਵਾਇਆ ਹੈ। ਮਨਿੰਦਰਜੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਪਿੰਡ ਬਡਾਲਾ ਜੋਹਲ ਤਹਿ ਅਤੇ ਜਿਲ੍ਹਾ ਅੰਮ੍ਰਿਤਸਰ ਉਮਰ ਕਰੀਬ 25 ਸਾਲ। ਦੋਸ਼ੀ ਨੂੰ ਇੰਚਾਰਜ ਸੀ.ਆਈ.ਏ ਸਟਾਫ ਅਤੇ ਮੁੱਖ ਅਫਸਰ ਥਾਣਾ ਹੰਡੇਸਰਾ ਦੀ ਟੀਮ ਵੱਲੋਂ ਜੰਡਿਆਲਾ ਗੁਰੂ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਨੇ ਦੋਰਾਨੇ ਪੁੱਛਗਿੱਛ ਕਰੀਬ 40 ਲੱਖ ਰੁਪਏ ਬਾਅਦ ਕਰਵਾਇਆ ਹੈ।
ਸੌਰਵ ਸ਼ਰਮਾ ਪੁੱਤਰ ਰਾਜਵੀਰ ਸਿੰਘ ਵਾਸੀ # 56, ਵਾਰਡ ਨੰਬਰ 13, ਵਿਸ਼ਨੂੰ ਨਗਰ ਨੇੜੇ ਗੁਰਦੁਆਰਾ ਸਾਹਿਬ ਗੋਹਾਣਾ ਥਾਣਾ ਸਿਟੀ ਗੋਹਾਣਾ ਜ਼ਿਲ੍ਹਾ ਗੋਹਾਣਾ ਉਮਰ ਕਰੀਬ 22 ਸਾਲ। ਜਿਸ ਨੂੰ ਅੱਜ ਮੁੱਖ ਅਫਸਰ, ਡੇਰਾਬਸੀ ਅਤੇ ਮੁੱਖ ਅਫਸਰ, ਥਾਣਾ ਲਾਲੜੂ ਦੀ ਟੀਮ ਵੱਲੋਂ ਦੋਸ਼ੀ ਸੋਰਵ ਦੇ ਘਰ ਤੋ ਗ੍ਰਿਫਤਾਰ ਕੀਤਾ ਸੀ।
ਇਨ੍ਹਾਂ ਦੋਸ਼ੀਆਂ ਕੋਲੋ 68 ਲੱਖ ਰੁਪਏ ਭਾਰਤੀ ਕਰੰਸੀ ਅਤੇ ਇਕ ਕਾਰ ਹੋਂਡਾ ਸਿਟੀ ਨੰਬਰ (DL -4CNC-0508) ਦੀ ਰਿਕਵਰੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰਜੀਤ ਸਿੰਘ ਅਤੇ ਸੌਰਵ ਸ਼ਰਮਾ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...