June 5, 2026, 5:20 pm
----------- Advertisement -----------
HomeNewsLatest Newsਰਾਮ ਰਹੀਮ ਦਾ ਪਰਿਵਾਰ ਵਿਦੇਸ਼ 'ਚ ਹੋਇਆ ਸੈਟਲ,ਹੁਣ ਹਨੀਪ੍ਰੀਤ ਸੰਭਾਲੇਗੀ ਡੇਰਾ!

ਰਾਮ ਰਹੀਮ ਦਾ ਪਰਿਵਾਰ ਵਿਦੇਸ਼ ‘ਚ ਹੋਇਆ ਸੈਟਲ,ਹੁਣ ਹਨੀਪ੍ਰੀਤ ਸੰਭਾਲੇਗੀ ਡੇਰਾ!

Published on

----------- Advertisement -----------

ਰਾਮ ਰਹੀਮ 2017 ਤੋਂ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਪੱਤਰਕਾਰ ਛਤਰਪਤੀ ਅਤੇ ਰਣਜੀਤ ਕਤਲ ਕੇਸਾਂ ਵਿੱਚ ਵੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਮ ਰਹੀਮ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਸੈਟਲ ਹੋ ਗਿਆ ਹੈ। ਹਾਲਾਂਕਿ ਰਾਮ ਰਹੀਮ ਦੀ ਮਾਂ ਨਸੀਬ ਕੌਰ ਅਤੇ ਪਤਨੀ ਹਰਜੀਤ ਕੌਰ ਭਾਰਤ ‘ਚ ਰਹਿਣਗੇ ਪਰ ਬੇਟਾ ਜਸਮੀਤ, ਬੇਟੀ ਅਮਰਪ੍ਰੀਤ ਅਤੇ ਚਰਨਪ੍ਰੀਤ ਪਰਿਵਾਰ ਸਮੇਤ ਲੰਡਨ ‘ਚ ਸੈਟਲ ਹੋ ਗਏ ਹਨ। ਅਮਰਪ੍ਰੀਤ ਅਤੇ ਚਰਨਪ੍ਰੀਤ ਪਹਿਲਾਂ ਹੀ ਲੰਡਨ ਚਲੇ ਗਏ ਸਨ। 26 ਸਤੰਬਰ ਨੂੰ ਜਸਮੀਤ ਵੀ ਪਰਿਵਾਰ ਨਾਲ ਲੰਡਨ ਚਲਾ ਗਿਆ।
ਰਾਮ ਰਹੀਮ ਦੀ ਵੱਡੀ ਧੀ ਅਮਰਪ੍ਰੀਤ ਅਤੇ ਜਵਾਈ 18 ਮਈ 2020 ਨੂੰ ਵਿਦੇਸ਼ ਗਏ ਸਨ। ਅਮਰਪ੍ਰੀਤ ਨੇ ਆਪਣੇ ਘਰ ਲੰਡਨ ਤੋਂ ਡੇਰੇ ਛੱਡਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅਮਰਪ੍ਰੀਤ ਨੇ ਟਵੀਟ ਕੀਤਾ ਕਿ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੇ ਮੇਰਾ ਸਮਰਥਨ ਕੀਤਾ। ਸਾਡੇ ਲਈ ਘਰ ਅਤੇ ਪਰਿਵਾਰ ਛੱਡਣਾ ਬਹੁਤ ਮੁਸ਼ਕਲ ਸੀ। ਹਾਲਾਂਕਿ ਮੈਨੂੰ ਪਤਾ ਹੈ ਕਿ ਪਰਿਵਾਰ ਮੇਰੇ ਨਾਲ ਹੈ ਅਤੇ ਮੈਂ ਪਰਿਵਾਰ ਦੇ ਨਾਲ। ਭਗਵਾਨ ਸਭ ਦਾ ਭਲਾ ਕਰੇ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਸਮਰਥਕ ਹਨ ਜਾਂ ਨਫ਼ਰਤ ਕਰਨ ਵਾਲੇ।
ਦੱਸ ਦਈਏ ਕਿ ਰਾਮ ਰਹੀਮ ਦੇ ਪਰਿਵਾਰ ਨਾਲ ਹਨੀਪ੍ਰੀਤ ਦੇ ਮਤਭੇਦ ਜਗਜ਼ਾਹਿਰ ਹਨ। ਪਰ ਰਾਮ ਰਹੀਮ ਦੇ ਪਰਿਵਾਰ ਦੇ ਵਿਦੇਸ਼ ‘ਚ ਸੈਟਲ ਹੋਣ ਬਾਅਦ ਮੰਨਿਆ ਜਾ ਰਿਹਾ ਹੈ ਕਿ ਹੁਣ ਡੇਰਾ ਸੱਚਾ ਸੌਦਾ ‘ਤੇ ਹਨੀਪ੍ਰੀਤ ਦਾ ਏਕਾਧਿਕਾਰ ਹੋ ਗਿਆ ਹੈ। ਹੁਣ ਹਨੀਪ੍ਰੀਤ ਹੀ ਇਕਲੌਤੀ ਹੈ ਜੋ ਰਾਮ ਰਹੀਮ ਦੇ ਕਰੀਬ ਹੈ, ਡੇਰੇ ਦੀ ਅਰਬਾਂ ਰੁਪਏ ਦੀ ਜਾਇਦਾਦ ਟਰੱਸਟ ਦੇ ਨਾਂ ‘ਤੇ ਹੈ। ਸਿਰਸਾ ਵਿੱਚ ਹੀ ਡੇਰੇ ਦੇ ਕੋਲ ਕਰੀਬ 900 ਏਕੜ ਜ਼ਮੀਨ ਹੈ। ਦੇਸ਼ ਭਰ ਵਿੱਚ ਸ਼ਹਿਰੀ ਜਾਇਦਾਦ ਅਤੇ ਰਿਹਾਇਸ਼ੀ ਕੋਠੀਆਂ ਵੱਖਰੇ। ਡੇਰਾ ਮੁਖੀ ਦੇ ਪੁੱਤਰਾਂ, ਧੀਆਂ ਅਤੇ ਜਵਾਈ ਕੋਲ ਕੋਈ ਜ਼ਿੰਮੇਵਾਰੀ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...