October 6, 2026, 2:20 pm
----------- Advertisement -----------
HomeNewsBreaking Newsਜਲੰਧਰ: ਡੇਰੇ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਸਿਰ ਅਤੇ ਗਰਦਨ 'ਤੇ...

ਜਲੰਧਰ: ਡੇਰੇ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਸਿਰ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ

Published on

----------- Advertisement -----------

ਜਲੰਧਰ, 26 ਜੁਲਾਈ 2022 -ਜਲੰਧਰ ਸ਼ਹਿਰ ਦੇ ਪਤਾਰਾ ਦੇ ਨਾਲ ਲੱਗਦੇ ਪਿੰਡ ਸੇਮੀ ਵਿੱਚ ਸਥਿਤ ਇੱਕ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਹੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਦੇ ਸਿਰ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ।

ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਿੰਡ ਦਾ ਰਹਿਣ ਵਾਲਾ ਹਰਵਿੰਦਰ ਸਿੰਘ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਲਈ ਪਹੁੰਚਿਆ। ਇਸ ਦੌਰਾਨ ਉਸ ਨੇ ਸੇਵਾਦਾਰ ਦੀ ਖੂਨ ਨਾਲ ਲੱਥਪੱਥ ਲਾਸ਼ ਉਥੇ ਪਈ ਦੇਖੀ। ਮ੍ਰਿਤਕ ਦੀ ਪਛਾਣ 55 ਸਾਲਾ ਜਗਦੀਸ਼ ਲਾਲ ਉਰਫ ਜੁਮੀਨ ਸ਼ਾਹ ਵਜੋਂ ਹੋਈ ਹੈ। ਜਗਦੀਸ਼ ਲਾਲ ਪਿੰਡ ਦੀ ਗਊ ਪਾਕ ਸਰਕਾਰ ਦੇ ਦਰਬਾਰ ਵਿਚ ਸੇਵਾ ਕਰਦਾ ਸੀ ਅਤੇ ਉਥੇ ਹੀ ਰਹਿੰਦਾ ਸੀ। ਜਗਦੀਸ਼ ਪਿਛਲੇ ਕਈ ਸਾਲਾਂ ਤੋਂ ਉਥੇ ਰਹਿ ਰਿਹਾ ਸੀ।

ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪਤਾਰਾ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਬਾਅਦ ਦੁਪਹਿਰ ਪੁਲੀਸ ਕਾਤਲਾਂ ਦੀ ਪਛਾਣ ਦਾ ਪਤਾ ਲਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਸੀ।

ਥਾਣਾ ਪਤਾਰਾ ਦੀ ਇੰਚਾਰਜ ਅਰਸ਼ਦੀਪ ਕੌਰ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਧਾਰਮਿਕ ਸਥਾਨ ਦਾ ਕੋਈ ਸਮਾਨ ਚੋਰੀ ਨਹੀਂ ਹੋਇਆ, ਜਿਸ ਕਾਰਨ ਇਹ ਨਹੀਂ ਲੱਗ ਰਿਹਾ ਕੇ ਇਹ ਵਾਰਦਾਤ ਲੁੱਟ-ਖੋਹ ਕਾਰਨ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...