ਲੁਧਿਆਣਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੰਗਤ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ ‘ਤੇ ਹੀ ਫੜ ਲਿਆ। ਲੋਕਾਂ ਨੇ ਸ਼ਰਾਰਤੀ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਲੋਕਾਂ ਨੇ ਤੁਰੰਤ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਐਸ.ਐਚ.ਓ ਪ੍ਰਦਿਊਮਨ ਨੇ ਦੱਸਿਆ ਕਿ ਅੱਜ ਵਿਸਾਖੀ ਦਾ ਤਿਉਹਾਰ ਹੋਣ ਕਰਕੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਗਾਇਆ ਗਿਆ ਸੀ। ਸੰਗਤ ਦੇ ਭੇਸ ਵਿੱਚ ਇੱਕ ਸ਼ਰਾਰਤੀ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ। ਮੁਲਜ਼ਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਛੇੜਛਾੜ ਕੀਤੀ।
ਲੋਕਾਂ ਨੇ ਸ਼ਰਾਰਤੀ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਅਜੇ ਤੱਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮੌਕੇ ਦੇ ਹਾਲਾਤਾਂ ਅਨੁਸਾਰ ਉਕਤ ਨੌਜਵਾਨ ਕਿਸੇ ਪ੍ਰਭਾਵ ਅਧੀਨ ਜਾਪਦਾ ਹੈ। ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਰਹੀ ਹੈ।
----------- Advertisement -----------
ਲੁਧਿਆਣਾ – ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਸ਼ਰਾਰਤੀ ਮੌਕੇ ‘ਤੇ ਕਾਬੂ
Published on
----------- Advertisement -----------
----------- Advertisement -----------











