October 28, 2026, 9:17 pm
----------- Advertisement -----------
HomeNewsEducationਮਹੀਨਾਵਾਰ ਮੀਟਿੰਗ 'ਚ ਸਕੂਲ ਮੁਖੀਆਂ ਨਾਲ਼ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ...

ਮਹੀਨਾਵਾਰ ਮੀਟਿੰਗ ‘ਚ ਸਕੂਲ ਮੁਖੀਆਂ ਨਾਲ਼ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਵਿਸਥਾਰਤ ਚਰਚਾ

Published on

----------- Advertisement -----------

ਐੱਸ ਏ ਐੱਸ ਨਗਰ, 21 ਜੁਲਾਈ (ਬਲਜੀਤ ਮਰਵਾਹਾ): ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਗਿਆਨ ਜੋਤੀ ਗਲੋਬਲ ਇੰਸਟੀਚਿਊਟ ਫੇਜ਼ ਦੋ ਮੁਹਾਲੀ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਗਿੰਨੀ ਦੁੱਗਲ ਵੱਲੋਂ ਮਹੀਨਾਵਾਰ ਮੀਟਿੰਗ ਵਿੱਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਦੱਸਿਆ ਗਿਆ ਇਸ ਮੀਟਿੰਗ ਵਿੱਚ ਸਕੂਲ ਮੁਖੀਆਂ ਨੂੰ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ।

ਉਹਨਾਂ ਵੱਲੋਂ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਸਕੂਲਾਂ ਕਿਸੇ ਵੀ ਇਨਫਰਾਸਟੱਰਕਚਰ ਦੀ ਘਾਟ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਦਫ਼ਤਰ ਨੂੰ ਲਿਖਤੀ ਬੇਨਤੀ ਕੀਤੀ ਜਾਵੇ ਤਾਂ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਨ ਅਤੇ ਬੈਠਣ ਲਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਲਈ ਫਰਨੀਚਰ,ਗ੍ਰੀਨ ਬੋਰਡ,ਪ੍ਰੋਜੈਕਟਰ, ਐਜੂਸੈੱਟ ਸਿਸਟਮ ਨੂੰ ਚਾਲੂ ਹਾਲਤ ਵਿੱਚ ਰੱਖਿਆ ਜਾਵੇ। ਮੁਫ਼ਤ ਪਾਠ ਪੁਸਤਕਾਂ ਨੂੰ ਸਾਰੇ ਬੱਚਿਆਂ ਨੂੰ ਵੰਡ ਦਿੱਤੀਆਂ ਜਾਣ ਅਤੇ ਰਹਿੰਦੀ ਪੁਸਤਕਾਂ ਦੀ ਡਿਮਾਂਡ ਭੇਜੀ ਜਾਵੇ। ਬੱਚਿਆਂ ਨੂੰ ਵਰਦੀਆਂ ਖ਼ਰੀਦ ਕੇ ਵੰਡੀਆਂ ਜਾਣ ਅਤੇ ਇਸਦੀ ਅੱਪਡੇਸ਼ਨ ਈ ਪੰਜਾਬ ਤੇ ਕੀਤੀ ਜਾਵੇ,ਇਸ ਤੋਂ ਇਲਾਵਾ ਚਾਲੂ ਵਿੱਦਿਅਕ ਸੈਸ਼ਨ ਦੇ ਦਾਖ਼ਲਿਆਂ ਵਿੱਚ ਵਾਧਾ ਕਰਨ,ਬੱਚਿਆਂ ਦਾ ਡਰਾਪ ਆਊਟ ਖ਼ਤਮ ਕਰਨਾ,ਵੱਖ ਵੱਖ ਤਰ੍ਹਾਂ ਦੇ ਵਜ਼ੀਫਿਆਂ,ਆਧਾਰ ਅੱਪਡੇਸ਼ਨ ਬਾਰੇ, ਇੰਸਪਾਇਰ ਐਵਾਰਡ,ਬਾਲ ਵਿਗਿਆਨ ਕਾਂਗਰਸ,ਬੋਰਡ ਕਲਾਸਾਂ ਦੇ ਟੌਪਰ ਬੱਚਿਆਂ,ਪੀ ਐਮ ਪੋਸ਼ਣ ਤਹਿਤ ਮਿਡ ਡੇ ਮੀਲ, ਸਕੂਲ ਖੇਡਾਂ ,75ਵੀਂ ਆਜ਼ਾਦੀ ਦਿਵਸ ਬਾਰੇ, ਗਰੁੱਪ ਟਵੰਟੀ ਤਹਿਤ ਯੂਵਾ ਮੰਥਨ ਮਾਡਲ,ਡਰੱਗਸ ਡੀ ਐਡਿਕਟਕ,ਵਿਗਿਆਨਕ ਗਤੀਵਿਧੀਆਂ,ਆਜ਼ਾਦੀ ਦਿਵਸ ਮਨਾਉਣ, ਸਾਲਾਨਾ ਫੰਕਸ਼ਨ ਅਤੇ ਸਾਲਾਨਾ ਰਸਾਲੇ ਆਦਿ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਕੇ ਹਦਾਇਤਾਂ ਜਾਰੀ ਕੀਤੀਆਂ ਅਤੇ ਯੋਜਨਾਬੰਦੀ ਕੀਤੀ।

ਇਸ ਮੌਕੇ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਨੇ ਵੀ ਸਕੂਲ ਮੁਖੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਬਲਾਕ ਨੋਡਲ ਅਫ਼ਸਰਾਂ ਵਿੱਚ ਹਰਿੰਦਰ ਕੌਰ, ਸੁਹਿੰਦਰ ਕੌਰ, ਸੰਤੋਸ਼ ਗੱਖੜ, ਮੁਹੰਮਦ ਸ਼ਰੀਫ਼, ਗੁਰਵਿੰਦਰ ਕੌਰ, ਬਲਵਿੰਦਰ ਸਿੰਘ, ਬੰਦਨਾ ਪੁਰੀ,ਸੰਜੀਵ ਕੁਮਾਰ ਅਤੇ ਗੁਰਸੇਵਕ ਸਿੰਘ ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਸਮੇਤ ਪ੍ਰਿੰਸੀਪਲ ਅਤੇ ਸਕੂਲ ਮੁਖੀਆਂ ਨੇ ਮੀਟਿੰਗ ਵਿੱਚ ਭਾਗ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...