August 26, 2026, 2:45 pm
----------- Advertisement -----------
HomeNewsBreaking Newsਚਾਕਲੇਟ ਖਾਣ ਕਾਰਨ ਡੇਢ ਸਾਲਾ ਬੱਚੀ ਦੀ ਵਿਗੜੀ ਸਿਹਤ, ਲੱਗੀਆਂ ਖੂਨ ਦੀਆਂ...

ਚਾਕਲੇਟ ਖਾਣ ਕਾਰਨ ਡੇਢ ਸਾਲਾ ਬੱਚੀ ਦੀ ਵਿਗੜੀ ਸਿਹਤ, ਲੱਗੀਆਂ ਖੂਨ ਦੀਆਂ ਉਲਟੀਆਂ, ਸਿਹਤ ਵਿਭਾਗ ਦੀ ਟੀਮ ਜਾਂਚ ‘ਚ ਜੁਟੀ

Published on

----------- Advertisement -----------

ਲੁਧਿਆਣਾ, 20 ਅਪ੍ਰੈਲ 2024 – ਪਟਿਆਲਾ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਸੁਲਝਿਆ ਨਹੀਂ ਸੀ ਕਿ ਮਿਆਦ ਪੁੱਗ ਚੁੱਕੀ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੇ ਗੰਭੀਰ ਰੂਪ ‘ਚ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਇਹ ਲੜਕੀ ਲੁਧਿਆਣਾ ਤੋਂ ਉਨ੍ਹਾਂ ਦੇ ਘਰ ਰਿਸ਼ਤੇਦਾਰੀ ‘ਚ ਆਈ ਸੀ।

ਲੜਕੀ ਨੂੰ ਤੋਹਫ਼ੇ ਵਜੋਂ ਚਾਕਲੇਟ, ਕਰਿਸਪਸ, ਜੂਸ ਆਦਿ ਵਾਲਾ ਗਿਫਟ ਪੈਕ ਬਾਲਟੀ ਦਿੱਤਾ ਗਿਆ। ਬੁੱਧਵਾਰ ਨੂੰ ਲੜਕੀ ਪਟਿਆਲਾ ਤੋਂ ਲੁਧਿਆਣਾ ਗਈ ਸੀ। ਵੀਰਵਾਰ ਨੂੰ ਲੁਧਿਆਣਾ ‘ਚ ਬਾਲਟੀ ਖੋਲ੍ਹ ਕੇ ਚਾਕਲੇਟ ਖਾਧੀ ਸੀ।

ਰਿਸ਼ਤੇਦਾਰ ਵਿੱਕੀ ਨੇ ਦੱਸਿਆ ਕਿ ਚਾਕਲੇਟ ਖਾਣ ਤੋਂ ਬਾਅਦ ਡੇਢ ਸਾਲ ਦੀ ਬੱਚੀ ਦੀ ਹਾਲਤ ਨਾਜ਼ੁਕ ਹੋ ਗਈ ਸੀ। ਪਹਿਲਾਂ ਤਾਂ ਇਹ ਸੋਚਿਆ ਜਾ ਰਿਹਾ ਸੀ ਕਿ ਬੱਚੀ ਨੂੰ ਕੋਈ ਮਾਮੂਲੀ ਤਕਲੀਫ਼ ਹੋਈ ਹੋਵੇਗੀ ਪਰ ਹੌਲੀ-ਹੌਲੀ ਉਸ ਦੀ ਸਿਹਤ ਹੋਰ ਵਿਗੜ ਗਈ ਅਤੇ ਉਸ ਨੂੰ ਖ਼ੂਨ ਦੀਆਂ ਉਲਟੀਆਂ ਆਉਣ ਲੱਗੀਆਂ, ਜਿਸ ਕਾਰਨ ਉਸ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇਸ ਬਾਲਟੀ ਵਿੱਚੋਂ ਇੱਕ ਹੋਰ ਚਾਕਲੇਟ 22 ਸਾਲ ਦੀ ਲੜਕੀ ਨੇ ਖਾ ਲਈ, ਜਿਸ ਦੀ ਹਾਲਤ ਵਿਗੜ ਗਈ ਪਰ ਬਾਅਦ ਵਿੱਚ ਉਸ ਦੀ ਹਾਲਤ ਠੀਕ ਹੋ ਗਈ ਜਦੋਂਕਿ ਲੜਕੀ ਦੀ ਸਿਹਤ ਵਿਗੜ ਗਈ।

ਵਿੱਕੀ ਨੇ ਦੱਸਿਆ ਕਿ ਜਦੋਂ ਉਹ ਸਿਹਤ ਵਿਭਾਗ ਦੀ ਟੀਮ ਦੇ ਨਾਲ ਕਿਲੇ ਦੇ ਪਿਛਲੇ ਪਾਸੇ ਸਥਿਤ ਕਨਫੈਕਸ਼ਨਰੀ ਦੀ ਦੁਕਾਨ ‘ਤੇ ਪਹੁੰਚਿਆ ਤਾਂ ਉਨ੍ਹਾਂ ਕੋਲੋਂ ਮਿਆਦ ਪੁੱਗ ਚੁੱਕੀਆਂ ਹੋਰ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ। ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਸਬੰਧਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...