November 10, 2026, 11:50 pm
----------- Advertisement -----------
HomeNewsBreaking Newsਪੰਜਾਬ ਦੀ ਵਿਗੜਦੀ ਵਿੱਤੀ ਹਾਲਤ ਬੇਹੱਦ ਚਿੰਤਾਜਨਕ - ਬਾਜਵਾ

ਪੰਜਾਬ ਦੀ ਵਿਗੜਦੀ ਵਿੱਤੀ ਹਾਲਤ ਬੇਹੱਦ ਚਿੰਤਾਜਨਕ – ਬਾਜਵਾ

Published on

----------- Advertisement -----------
  • ਭਗਵੰਤ ਮਾਨ ਦੇ ਦਾਅਵਿਆਂ ਦੇ ਉਲਟ ਸੂਬੇ ਦੀ ਮੋਜੂਦਾ ਆਰਥਿਕ ਸਥਿਤੀ – ਬਾਜਵਾ

ਚੰਡੀਗੜ੍ਹ, 28 ਅਕਤੂਬਰ 2022 – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ ‘ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ ਚਿੰਤਾ ਦਾ ਕਾਰਨ ਹਨ ।

ਬਾਜਵਾ ਨੇ ਕਿਹਾ, ਭਗਵੰਤ ਮਾਨ ਵੱਲੋਂ ਕੀਤੇ ਗਏ ਵੱਡੇ ਦਾਅਵੇ ਕਿ ਜਦੋਂ ਤੋਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣੀ ਹੈ, ਸੂਬੇ ਦੀ ਆਰਥਿਕਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਅਸਲੀਅਤ ਇਸ ਦੇ ਬਿਲਕੁਲ ਉਲਟ ਹੈ । ਕੈਗ ਨੇ ਇਸ ਮੋਰਚੇ ‘ਤੇ ਸੂਬਾ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ । ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਟੀਚੇ ਦੇ ਲਗਭਗ 50% ਕਰਜ਼ੇ ਦੀ ਰਕਮ ਦਾ ਉਧਾਰ ਲੈਕੇ ਕੰਮ ਚਲਾ ਰਹੀ ਹੈ । ਬਕਾਇਆ ਕਰਜ਼ੇ ‘ਤੇ ਵਿਆਜ ਦਾ ਭੁਗਤਾਨ ਕਰਨ ਲਈ ਪਹਿਲੇ ਛੇ ਮਹੀਨਿਆਂ ਵਿੱਚ 11,464 ਕਰੋੜ ਰੁਪਏ ਬਣਦੇ ਹਨ ।

ਬਾਜਵਾ ਨੇ ਕਿਹਾ, ਕਿ ਜਿੱਥੇ ਭਗਵੰਤ ਮਾਨ ਸਰਕਾਰ ਦਾ ਮਾਲੀਆ ਉਗਰਾਹੀ ਸੁੰਗੜ ਰਿਹਾ ਹੈ, ਉੱਥੇ ਹੀ ਇਸ ਦੇ ਖ਼ਰਚੇ ਦਿਨੋ-ਦਿਨ ਵੱਧ ਰਹੇ ਹਨ । ਕੈਗ ਦੀ ਰਿਪੋਰਟ ਅਨੁਸਾਰ ਪਹਿਲੇ ਛੇ ਮਹੀਨਿਆਂ ਵਿੱਚ 8703.32 ਕਰੋੜ ਰੁਪਏ ਦਾ ਮਾਲੀਆ ਘਾਟਾ ਦਿਖਾਈ ਦੇ ਰਿਹਾ ਹੈ।
ਬਾਜਵਾ ਨੇ ਕਿਹਾ ਕਿ ਸੇਲ ਟੈਕਸ ਦੀ ਉਗਰਾਹੀ ਵੀ ਘੱਟ ਗਈ ਹੈ ਜਦਕਿ ਸਟੈਂਪ ਡਿਊਟੀ ਰਾਹੀਂ ਹੋਣ ਵਾਲੀ ਆਮਦਨ ਵੀ ਹੇਠਾਂ ਵੱਲ ਨੂੰ ਦਿਖਾਈ ਦੇ ਰਹੀ ਹੈ।

ਬਾਜਵਾ ਨੇ ਅੱਗੇ ਕਿਹਾ, ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲੱਗਭਗ ਠੱਪ ਹੋਣ ਕਾਰਨ ਸਟੈਂਪ ਡਿਊਟੀ ਰਾਹੀਂ ਹੋਣ ਵਾਲਾ ਮਾਲੀਆ ਵੀ ਬਹੁਤ ਘੱਟ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਹਰ ਰੋਜ਼ ਹਿਮਾਚਲ ਪ੍ਰਦੇਸ਼ ਜਾਂ ਗੁਜਰਾਤ ਲਈ ਉਡਾਣ ਭਰਨਾ ਪੰਜਾਬ ਲਈ ਚੰਗਾ ਨਹੀਂ ਹੈ, ਜਿਸ ਦੀ ਆਰਥਿਕਤਾ ਤਣਾਅ ਵਿਚ ਹੈ ।

ਬਾਜਵਾ ਨੇ ਕਿਹਾ, ਭਗਵੰਤ ਮਾਨ ਲਈ ਸਮਾਂ ਆ ਗਿਆ ਹੈ ਕਿ ਉਹ ਅਰਥਸ਼ਾਸਤਰੀਆਂ, ਟੈਕਨੋਕਰੇਟਸ ਅਤੇ ਨੌਕਰਸ਼ਾਹਾਂ ਨਾਲ ਬੈਠ ਕੇ ਪੰਜਾਬ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਦੀ ਰਣਨੀਤੀ ‘ਤੇ ਵਿਚਾਰ ਕਰਨ । ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਕੇਂਦਰ ਸਰਕਾਰ ਤੋਂ ਅਰਥ ਵਿਵਸਥਾਂ ਨੂੰ ਸੁਧਾਰਨ ਲਈ ਕਰੰਸੀ ਨੋਟਾਂ ‘ਤੇ ਹਿੰਦੂ ਦੇਵੀ – ਦੇਵਤਿਆਂ ਦੀਆਂ ਤਸਵੀਰਾਂ ਉਕਰੇ ਜਾਣ ਦੀ ਮੰਗ ਸੋਚਹੀਣ ਅਤੇ ਹਾਸੋਹੀਣੀ ਹੈ । ਸਭ ਤੋਂ ਪਹਿਲਾਂ 2020 ‘ਚ ਭਾਜਪਾ ਦੇ ਸੁਭਰਾਮਨੀਅਮ ਸਵਾਮੀ ਨੇ ਇਹ ਵਿਚਾਰ ਪੇਸ਼ ਕੀਤਾ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...