June 5, 2026, 4:06 am
----------- Advertisement -----------
HomeNewsLatest Newsਪੰਜਾਬ ਤੇ ਦਿੱਲੀ ਦੀ ਤਰਜ਼ 'ਤੇ ਗੁਜਰਾਤ ਦੇ ਹਰ ਖੇਤਰ 'ਚ ਕੀਤਾ...

ਪੰਜਾਬ ਤੇ ਦਿੱਲੀ ਦੀ ਤਰਜ਼ ‘ਤੇ ਗੁਜਰਾਤ ਦੇ ਹਰ ਖੇਤਰ ‘ਚ ਕੀਤਾ ਜਾਵੇਗਾ ਵਿਕਾਸ: ਕੁਲਵੰਤ ਸਿੰਘ

Published on

----------- Advertisement -----------

ਅਗਲੇ ਮਹੀਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਭਾਜਪਾ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਪ੍ਰਚਾਰ ਰੈਲੀਆਂ ਵਿੱਚ ਵੀ ਗੁਜਰਾਤ ਦੇ ਲੋਕ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ |

ਇਸੇ ਤਹਿਤ ਪੰਜਾਬ ਦੇ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਗੁਜਰਾਤ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਵਡੋਦਰਾ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣੀ ਟੀਮ ਨਾਲ ਚੋਣ ਪ੍ਰਚਾਰ ਕਰ ਰਹੇ ਹਨ | ਪਿੰਡ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾ ਰਹੇ ਹਨ | ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਮੰਜੂਸਰ, ਲਾਸੂੰਦਰਾ, ਜਬਲਾ, ਤਾਰੀਆਪੁਰਾ, ਬਾਤਪੁਰਾ ਅਤੇ ਪਿੰਡ ਨਮੀਸਰਾ, ਹਲਕਾ ਸਾਵਲੀ, ਵਡੋਦਰਾ ਵਿਖੇ ਪਹੁੰਚ ਕੇ ‘ਆਪ’ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ | ਲੋਕਾਂ ਨੂੰ ‘ਆਪ’ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗੁਜ਼ਰਾਤ ਵਿੱਚ ਪੰਜਾਬ ਅਤੇ ਦਿੱਲੀ ਦੀ ਤਰਜ਼ ‘ਤੇ ਹਰ ਖੇਤਰ ਵਿਚ ਵਿਕਾਸ ਕੀਤਾ ਜਾਵੇਗਾ | ਗੁਜਰਾਤ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ ਲੋਕਾਂ ਦੀ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਬਹੁਤ ਖੁਸ਼ ਹਨ ਅਤੇ ਗੁਜਰਾਤ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਜਨਤਾ ਭਾਜਪਾ ਦੀਆਂ ਦੇਸ਼ ਪ੍ਰਤੀ ਵੰਡ ਪਾਊ ਨੀਤੀਆਂ ਤੋਂ ਤੰਗ ਆ ਚੁੱਕੀ ਹੈ | ਗੁਜਰਾਤ ਦੀ ਜਨਤਾ ਚੋਣਾਂ ਦੌਰਾਨ ਭਾਜਪਾ ਨੂੰ ਬਹੁਤ ਵੱਡਾ ਝਟਕਾ ਦੇਣ ਨੂੰ ਤਿਆਰ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੂੰ ਪੰਜਾਬ ਅਤੇ ਦਿੱਲੀ ਦੀ ਤਰਜ਼ ‘ਤੇ ਆਮ ਆਦਮੀ ਮੁਹੱਲਾ ਕਲੀਨਿਕ, ਬਿਜਲੀ ਦੇ ਜ਼ੀਰੋ ਬਿੱਲ, ਸਕੂਲਾਂ ‘ਚ ਸਿੱਖਿਆ, ਹਸਪਤਾਲ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਭਿ੍ਸ਼ਟਾਚਾਰ ‘ਤੇ ਪੂਰਨ ਤੌਰ ਲਗਾਮ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅਤੇ ਦਿੱਲੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਵਿਚ ਭਰੋਸਾ ਜਤਾਇਆ ਹੈ, ਉਸੇ ਤਰ੍ਹਾਂ ਗੁਜਰਾਤ ਦੇ ਲੋਕ ਵੀ ਪਾਰਟੀ ‘ਚ ਭਰੋਸਾ ਪ੍ਰਗਟਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...