August 25, 2026, 8:29 am
----------- Advertisement -----------
HomeNewsBreaking Newsਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ...

ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਕੀਤਾ ਨਿਯੁਕਤ

Published on

----------- Advertisement -----------

ਪੰਜਾਬ ਵਿੱਚ ਕਾਂਗਰਸ ਨੇ PPCC ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੇਵੇਂਦਰ ਦਿੱਲੀ ਤੋਂ ਕਾਂਗਰਸ ਨੇਤਾ ਹਨ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦੇਵੇਂਦਰ ਯਾਦਵ ਹੁਣ ਤੱਕ ਉੱਤਰਾਖੰਡ ਕਾਂਗਰਸ ਦੇ ਇੰਚਾਰਜ ਸਨ। 

ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ INDIA ਗਠਜੋੜ ਨੂੰ ਲੈ ਕੇ ‘ਆਪ’ ਅਤੇ ਕਾਂਗਰਸ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਪੰਜਾਬ ‘ਚ ਕਾਫੀ ਹੰਗਾਮਾ ਚੱਲ ਰਿਹਾ ਹੈ।ਲੋਕ ਸਭਾ ਚੋਣਾਂ 2024 ਵਿੱਚ ਹੋਣੀਆਂ ਹਨ। ਵਿਰੋਧੀ ਪਾਰਟੀਆਂ ਨੇ ਭਾਜਪਾ ਦਾ ਮੁਕਾਬਲਾ ਕਰਨ ਲਈ INDIA ਗਠਜੋੜ ਦਾ ਗਠਨ ਕੀਤਾ ਹੈ। ਕਾਂਗਰਸ ਇਸ ਪਾਰਟੀ ਦੀ ਅਗਵਾਈ ਕਰ ਰਹੀ ਹੈ। ਇਸੇ ਤਰ੍ਹਾਂ ‘ਆਪ’ ਵੀ ਪਾਰਟੀ ਦਾ ਹਿੱਸਾ ਹੈ। ਪਰ ਪੰਜਾਬ ਦੇ ਸਾਰੇ ਕਾਂਗਰਸੀ ਆਗੂ ‘ਆਪ’ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਨਹੀਂ ਹਨ। ਉਹ ਸਪੱਸ਼ਟ ਕਰ ਰਹੇ ਹਨ ਕਿ ਇਸ ਨਾਲ ਪਾਰਟੀ ਨੂੰ ਨੁਕਸਾਨ ਹੋਵੇਗਾ।

 ਸਿਰਫ਼ ਨਵਜੋਤ ਸਿੰਘ ਸਿੱਧੂ ਹੀ ਇਸ ਗਠਜੋੜ ਦੇ ਹੱਕ ਵਿੱਚ ਹਨ, ਜਦੋਂਕਿ ਚਰਚਾ ਹੈ ਕਿ ਹਰੀਸ਼ ਚੌਧਰੀ ਇਸ ਮਾਮਲੇ ’ਤੇ ਪਾਰਟੀ ਆਗੂਆਂ ਨਾਲ ਤਾਲਮੇਲ ਨਹੀਂ ਕਰ ਪਾ ਰਹੇ ਸਨ। ਅਜਿਹੇ ‘ਚ ਹੁਣ ਪਾਰਟੀ ਨੇ ਦਿੱਲੀ ਦੇ ਨੇਤਾ ਨੂੰ ਕਮਾਨ ਸੌਂਪ ਦਿੱਤੀ ਹੈ ਤਾਂ ਜੋ ਉਹ INDIA ਗਠਜੋੜ ਦੇ ਨੇਤਾਵਾਂ ਨੂੰ ਤਿਆਰ ਕਰ ਸਕਣ।

 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਨੇ 10 ਸਾਲਾਂ ਬਾਅਦ 78 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ‘ਤੇ ਕਬਜ਼ਾ ਕੀਤਾ ਸੀ। ਉਸ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣੀ ਸੀ। ਇਸ ਤੋਂ ਬਾਅਦ ਰਾਜਸਥਾਨ ਦੇ ਆਗੂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਇਆ ਗਿਆ। ਉਨ੍ਹਾਂ ਦੀ ਅਗਵਾਈ ਵਿਚ ਹੀ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਚੋਣ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਕਾਫੀ ਨਿਰਾਸ਼ਾਜਨਕ ਰਿਹਾ। ਪਾਰਟੀ 78 ਤੋਂ 18 ਸੀਟਾਂ ‘ਤੇ ਆ ਗਈ। ਹਾਲਾਂਕਿ ਇਸ ਤੋਂ ਬਾਅਦ ਵੀ ਪਾਰਟੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਤੋਂ ਨਹੀਂ ਹਟਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...