September 7, 2026, 12:15 am
----------- Advertisement -----------
HomeNewsLatest NewsDGCA ਅੰਮ੍ਰਿਤਸਰ 'ਚ ਖੋਲ੍ਹੇਗਾ ਦਫਤਰ, ਏਅਰਲਾਈਨਜ਼ 'ਤੇ ਰੱਖੀ ਜਾਵੇਗੀ ਸਿੱਧੀ ਨਜ਼ਰ

DGCA ਅੰਮ੍ਰਿਤਸਰ ‘ਚ ਖੋਲ੍ਹੇਗਾ ਦਫਤਰ, ਏਅਰਲਾਈਨਜ਼ ‘ਤੇ ਰੱਖੀ ਜਾਵੇਗੀ ਸਿੱਧੀ ਨਜ਼ਰ

Published on

----------- Advertisement -----------

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਜਲਦੀ ਹੀ ਅੰਮ੍ਰਿਤਸਰ ਵਿੱਚ ਆਪਣਾ ਦਫਤਰ ਖੋਲ੍ਹਣ ਜਾ ਰਿਹਾ ਹੈ। ਹੁਣ ਤੱਕ ਪੰਜਾਬ ਵਿੱਚ ਡੀਜੀਸੀਏ ਸਿਰਫ਼ ਪਟਿਆਲਾ ਵਿੱਚ ਹੀ ਹੈ। ਦੱਸ ਦਈਏ ਕਿ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਡੀਜੀਸੀਏ ਨੇ ਆਪਣੇ ਨਵੇਂ ਦਫ਼ਤਰ ਲਈ ਭਾਰਤ ਦੇ ਪੰਜ ਹੋਰ ਸ਼ਹਿਰਾਂ ਦੀ ਚੋਣ ਕੀਤੀ ਹੈ, ਤਾਂ ਜੋ ਏਅਰਲਾਈਨਜ਼ ਕੰਪਨੀਆਂ ਦੀਆਂ ਮਨਮਾਨੀਆਂ ਅਤੇ ਗ਼ਲਤੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਅੰਮ੍ਰਿਤਸਰ ਤੋਂ ਇਲਾਵਾ ਡੀਜੀਸੀਏ ਅਹਿਮਦਾਬਾਦ, ਜੈਪੁਰ, ਅਗਰਤਲਾ, ਨਾਗਪੁਰ ਅਤੇ ਦੇਹਰਾਦੂਨ ਵਿੱਚ ਵੀ ਆਪਣੇ ਦਫ਼ਤਰ ਖੋਲ੍ਹਣ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਸੀਏ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ (ਐਸਜੀਆਰਡੀ) ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਖੁੱਲਣ ਜਾ ਰਿਹਾ ਹੈ। ਇਸ ਦੀ ਤਜਵੀਜ਼ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ ਅਤੇ ਇਹ ਦਫ਼ਤਰ ਦਸੰਬਰ ਦੇ ਅੰਤ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਵੇਗਾ। ਇਸ ਦਫ਼ਤਰ ਦਾ ਮੁੱਖ ਉਦੇਸ਼ ਸਥਾਨਕ ਪੱਧਰ ‘ਤੇ ਨਿਗਰਾਨੀ, ਰਿਪੋਰਟ ਅਤੇ ਸੁਧਾਰ ਕਰਨਾ ਹੈ। ਅਜਿਹਾ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੈਦਾ ਹੋਣ ਜਾਂ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਮਾਮਲੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...