November 22, 2026, 6:40 pm
----------- Advertisement -----------
HomeNewsBreaking Newsਪੰਜਾਬ ਦੇ 11 ਜ਼ਿਲ੍ਹਿਆਂ ਦੇ SSP's 'ਤੇ DGP ਦਾ ਐਕਸ਼ਨ, ਪਰਾਲੀ ਸਾੜਨ...

ਪੰਜਾਬ ਦੇ 11 ਜ਼ਿਲ੍ਹਿਆਂ ਦੇ SSP’s ‘ਤੇ DGP ਦਾ ਐਕਸ਼ਨ, ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਮੰਗਿਆ ਜਵਾਬ

Published on

----------- Advertisement -----------
  • ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 18 ਨਵੰਬਰ 2023 – ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡੀਜੀਪੀ ਨੇ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਪਰਾਲੀ ਸਾੜਨ ‘ਤੇ ਕੀ ਕਾਰਵਾਈ ਕੀਤੀ ਗਈ ਅਤੇ ਇੰਨੇ ਮਾਮਲੇ ਕਿਉਂ ਵੱਧ ਰਹੇ ਹਨ।

ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਸਕੱਤਰ ਨੇ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ। ਜੇਕਰ ਡਿਪਟੀ ਕਮਿਸ਼ਨਰਾਂ ਨੇ 3 ਦਿਨਾਂ ਅੰਦਰ ਜਵਾਬ ਨਾ ਦਿੱਤਾ ਤਾਂ ਕਾਰਵਾਈ ਹੋਣੀ ਤੈਅ ਹੈ। ਇਹ ਉਹ ਜ਼ਿਲ੍ਹੇ ਹਨ ਜਿੱਥੇ ਪਰਾਲੀ ਸਾੜਨ ‘ਤੇ ਸਖ਼ਤੀ ਦੇ ਬਾਵਜੂਦ ਮਾਮਲੇ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਸਬੰਧੀ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਸਨ ਪਰ ਪ੍ਰਸ਼ਾਸਨ ਨੂੰ ਇਸ ਸਬੰਧੀ ਕੋਈ ਲਾਭ ਨਹੀਂ ਹੋਇਆ।

ਪਰਾਲੀ ਸਾੜਨ ਦੇ ਮਾਮਲੇ ‘ਚ ਮੁੱਖ ਮੰਤਰੀ ਦਾ ਗ੍ਰਹਿ ਜ਼ਿਲ੍ਹਾ ਸੰਗਰੂਰ ਸਿਖਰ ‘ਤੇ ਹੈ। ਇੱਥੇ 5,462 ਮਾਮਲੇ ਸਾਹਮਣੇ ਆਏ ਹਨ। ਰਾਜ ਵਿੱਚ ਕੁੱਲ ਕੇਸ 33,082 ਹਨ। ਕਾਰਵਾਈ ਦੇ ਨਾਂ ‘ਤੇ 475 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਅਧਿਕਾਰੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਅਸਫਲ ਰਹੇ ਹਨ। ਉਨ੍ਹਾਂ ਫੀਲਡ ਅਫਸਰਾਂ ਨੂੰ ਵੀ ਸਜ਼ਾ ਮਿਲਣੀ ਯਕੀਨੀ ਹੈ ਜਿਨ੍ਹਾਂ ਨੇ ਕਿਸਾਨਾਂ ਨੂੰ ਖੇਤ ਵਿੱਚ ਰਹਿੰਦਿਆਂ ਪਰਾਲੀ ਸਾੜਨ ਤੋਂ ਨਹੀਂ ਰੋਕਿਆ। ਹੁਣ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ਦੀ ਅਗਲੀ ਸੁਣਵਾਈ 21 ਨਵੰਬਰ ਨੂੰ ਤੈਅ ਕੀਤੀ ਹੈ। ਹੁਣ ਤੱਕ ਕੁੱਲ 33,082 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ 1,150 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...