September 22, 2026, 1:05 pm
----------- Advertisement -----------
HomeNewsAutomobilesਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ...

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 19 ਮਾਰਚ: (ਬਲਜੀਤ ਮਰਵਾਹਾ) – ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ  ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕਿਆਂ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ  ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ ।

ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆਂ  ਨੂੰ ਭਾਰਤੀ ਚੋਣ ਕਮਿਸ਼ਨ  ਦੇ ਦਿਸ਼ਾ-ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ।

ਸੂਬੇ  ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖਤੀ ਨਾਲ ਪਾਲਣਾ ਕਰਨ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰੀ ਸੁਹਿਰਦਤਾ  ਨਾਲ ਅੱਗੇ ਫੈਲਾਇਆ ਜਾਣਾ ਚਾਹੀਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲਾਇਸੰਸੀ ਹਥਿਆਰਾਂ ਨੂੰ ਜਮ੍ਹਾਂ ਕਰਾਏ ਜਾਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੰਨ ਹਾਊਸਾਂ ਦੀ ਵਾਰ-ਵਾਰ ਚੈਕਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨ ਹਾਊਸ ਮਾਲਕਾਂ ਵੱਲੋਂ ਹਥਿਆਰਾਂ ਦੀ ਸੁਰੱਖਿਅਤ ਸਟੋਰੇਜ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਤੋਂ ਬਚਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਚੋਣਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਡੀਜੀਪੀ ਨੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਤੇ ਮੁਸਤੈਦੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਕੋਈ ਕੁਤਾਹੀ ਜਾਂ ਢਿੱਲ ਨਾ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਭਗੌੜੇ ਅਪਰਾਧੀਆਂ ਅਤੇ ਪੈਰੋਲ ਮਿਆਦ ਪੁੱਗ ਜਾਣ ਉਪਰੰਤ ਵੀ ਜ਼ੇਲ੍ਹ ਨਾ ਪਰਤਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਅਮਲ ਵਿੱਚ ਲਿਆਉਣ ਲਈ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 1 ਜਨਵਰੀ, 2024 ਤੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2890 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਸੀ.ਆਰ.ਪੀ.ਸੀ. ਐਕਟ ਦੀਆਂ ਧਾਰਾਵਾਂ 107/151 ਤਹਿਤ 2456 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਕੁੱਲ 2110 ਗੈਰ-ਜ਼ਮਾਨਤੀ ਵਾਰੰਟਾਂ ਵਿੱਚੋਂ, 1175 ਗੈਰ-ਜ਼ਮਾਨਤੀ ਵਾਰੰਟਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ ਹੈ।

ਦੱਸਣਯੋਗ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਮੁਸਤੈਦੀ ਨਾਲ ਨਜ਼ਰਸਾਨੀ ਕੀਤੀ  ਜਾ ਸਕੇ। ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

ਡੀਜੀਪੀ ਨੇ ਸਮੂਹ ਅਧਿਕਾਰੀਆਂ ਨੂੰ ਇੱਕ ਵਧੀਆ ਅੰਤਰ-ਵਿਭਾਗੀ ਤਾਲਮੇਲ ਅਤੇ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲ ਅਤੇ ਵਿਭਾਗ ਮਿਲ ਕੇ ਕੰਮ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...