September 11, 2026, 11:51 am
----------- Advertisement -----------
HomeNewsLatest Newsਲੁਧਿਆਣਾ ਦੇ 13 ਥਾਣਿਆਂ 'ਚ ਲਗਾਏ ਗਏ ਸੋਲਰ ਸਿਸਟਮ, ਡੀਜੀਪੀ ਗੌਰਵ ਯਾਦਵ...

ਲੁਧਿਆਣਾ ਦੇ 13 ਥਾਣਿਆਂ ‘ਚ ਲਗਾਏ ਗਏ ਸੋਲਰ ਸਿਸਟਮ, ਡੀਜੀਪੀ ਗੌਰਵ ਯਾਦਵ ਨੇ ਕੀਤਾ ਉਦਘਾਟਨ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ 13 ਥਾਣਿਆਂ ਵਿੱਚ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਡੀਜੀਪੀ ਯਾਦਵ ਨੇ ਕਿਹਾ ਕਿ ਇਨ੍ਹਾਂ ਦੇ ਲੱਗਣ ਨਾਲ ਬਿਜਲੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਥਾਣਿਆਂ ਵਿੱਚ ਸਮੇਂ ਸਿਰ ਬਿਜਲੀ ਦੀ ਲੋੜੀਂਦੀ ਸਪਲਾਈ ਮਿਲੇਗੀ। ਜੇਕਰ ਇਨ੍ਹਾਂ ਦੇ ਲੱਗਣ ਨਾਲ ਥਾਣਿਆਂ ਨੂੰ ਫਾਇਦਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਮਹਾਨਗਰ ਦੇ 15 ਹੋਰ ਥਾਣਿਆਂ ਨੂੰ ਵੀ ਸੋਲਰ ਸਿਸਟਮ ਨਾਲ ਜੋੜਿਆ ਜਾਵੇਗਾ।

ਇਸ ਮੌਕੇ ਡੀਜੀਪੀ ਯਾਦਵ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਿਜਲੀ ਦੀ ਬੱਚਤ ਕਰਨੀ ਚਾਹੀਦੀ ਹੈ, ਤਾਂ ਜੋ ਸੂਬੇ ਵਿੱਚ ਲੋੜੀਂਦੀ ਬਿਜਲੀ ਬਣੀ ਰਹੇ ਅਤੇ ਕਿਸੇ ਨੂੰ ਵੀ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਜਲੀ ਦੀ ਬੱਚਤ ਦੇ ਨਾਲ ਆਧੁਨਿਕ ਬਿਜਲੀ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਦੱਸ ਦਈਏ ਕਿ ਪੰਜਾਬ ਵਿੱਚ 400 ਥਾਣੇ ਹਨ। ਜਲਦ ਹੀ ਇਨ੍ਹਾਂ ਨੂੰ ਇਸ ਸਕੀਮ ਤਹਿਤ ਜੋੜ ਕੇ ਆਧੁਨਿਕ ਸੋਲਰ ਸਿਸਟਮ ਲਗਾਏ ਜਾਣਗੇ। ਵੱਡੇ ਸ਼ਹਿਰਾਂ ਵਿੱਚ ਬਿਜਲੀ ਦੀ ਖਪਤ ਜ਼ਿਆਦਾ ਹੈ, ਇਸ ਲਈ ਸੋਲਰ ਸਿਸਟਮ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...