December 8, 2024, 8:00 pm
----------- Advertisement -----------
HomeNewsਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ...

ਡੀਜੀਪੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 8 ਨਵੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਨੇ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ਆਈ.ਜੀਜ਼./ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਡੀ.ਐੱਸ.ਪੀਜ਼ ਅਤੇ ਸਾਰੇ ਐੱਸ.ਐੱਚ.ਓਜ਼ ਨੇ ਸ਼ਿਰਕਤ ਕੀਤੀ। ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਉਨ੍ਹਾਂ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਾਲ-ਨਾਲ ਐਸ.ਐਚ.ਓਜ਼. ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਗਸ਼ਤ ਕਰਨ ਅਤੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਸੈਕਟਰ ਦੇ ਇੰਚਾਰਜ ਵਜੋਂ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ‘ਤੇ ਮੁਕੰਮਲ ਰੋਕ ਲਗਾਉਣਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪੰਜਾਬ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ ਜੋ ਪਰਾਲੀ ਸਾੜਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਉਹਨਾਂ ਦੀ ਨਿਗਰਾਨੀ ਹੇਠ ਕੰਮ ਕਰਨਗੇ।

ਦੱਸਣਯੋਗ ਹੈ ਕਿ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੋਡਲ ਅਫ਼ਸਰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਮੀਟਿੰਗਾਂ ਤੇ ਟੂਰਾਂ ਦਾ ਆਯੋਜਨ ਅਤੇ ਸਬੰਧਤ ਜਾਣਕਾਰੀ ਇਕੱਠੀ ਕਰਕੇ ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਦੇਵੇਗਾ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਦੀਆਂ ਪਰਾਲੀ ਸਾੜਨ ਦੀਆ ਘਟਨਾਵਾਂ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕੀਤੀ ਜਾ ਸਕੇ। ਹੋਰ ਵੇਰਵੇ ਸਾਂਝਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ‘ਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਜ਼ਿਲ੍ਹਾ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਫਾਇਰ ਟੈਂਡਰਾਂ ਦੀ ਤਾਇਨਾਤੀ ਲਈ ਫਾਇਰ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਪੁਲਿਸ ਬੁਲਾਰੇ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਾਮਲ ਕਰਨ। ਦੱਸਣਯੋਗ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਉਲੰਘਣਾ ਵੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...