ਪੰਜਾਬ ਦੀਆਂ ਚੋਣਾਂ ਦੇ ਸਬੰਧ ਵਿੱਚ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਜਲੰਧਰ ਪੀਏਪੀ ਵਿਖੇ ਅੱਜ ਦੁਪਹਿਰ ਨੂੰ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ ਨਾਲ ਇੰਟੈੱਲ ਵਿਭਾਗੀ ਕੋਆਰਡੀਨੇਟ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਤੌਰ ’ਤੇ ਪੰਜਾਬ ਵਿੱਚ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਜੀਪੀ ਸ਼ੁਕਲਾ ਨੇ ਕਿਹਾ ਕਿ ਸੂਬੇ ਵਿੱਚ 50 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮ੍ਹਾ ਹੋ ਚੁੱਕੇ ਹਨ। ਬਾਕੀ ਵੀ ਜਲਦੀ ਜਮ੍ਹਾ ਕਰਵਾ ਦਿੱਤੇ ਜਾਣਗੇ।
ਇਸਤੋਂ ਇਲਾਵਾ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨਜਾਇਜ਼ ਸ਼ਰਾਬ ਅਤੇ ਨਸ਼ਿਆਂ ‘ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਕੇਂਦਰੀ ਏਜੰਸੀਆਂ ਦੁਆਰਾ ਭੇਜੇ ਗਏ ਇਨਪੁਟਸ ਨੂੰ ਵੀ ਇੰਟੈੱਲ ਵਿਭਾਗੀ ਤਾਲਮੇਲ ਮੀਟਿੰਗ ਵਿੱਚ ਇੱਕ ਦੂਜੇ ਨਾਲ ਸਾਂਝਾ ਕੀਤਾ ਗਿਆ ਸੀ।
ਨਾਲ ਹੀ ਡੀਜੀਪੀ ਸ਼ੁਕਲਾ ਨੇ ਕਿਹਾ ਕਿ ਪੰਜਾਬ ਵਿੱਚ ਸੱਤਵੇਂ ਪੜਾਅ ਦੇ ਅੰਤ ਵਿੱਚ ਚੋਣਾਂ ਹੋਣੀਆਂ ਹਨ। ਜਿਸ ਲਈ ਅਸੀਂ ਅਰਧ ਸੈਨਿਕ ਬਲ ਦੀਆਂ 564 ਕੰਪਨੀਆਂ ਦੀ ਮੰਗ ਕੀਤੀ ਹੈ। ਪਰ ਹੁਣ ਤੱਕ ਪੰਜਾਬ ਵਿੱਚ ਸੁਰੱਖਿਆ ਲਈ ਅਰਧ ਸੈਨਿਕ ਬਲ ਦੀਆਂ 25 ਕੰਪਨੀਆਂ ਭੇਜੀਆਂ ਜਾ ਚੁੱਕੀਆਂ ਹਨ। ਅਸੀਂ ਹੌਟਸਪੌਟਸ ਅਤੇ ਸੰਵੇਦਨਸ਼ੀਲ ਬੂਥਾਂ ਲਈ ਇੱਕ ਸੂਚੀ ਤਿਆਰ ਕੀਤੀ ਹੈ। ਚੋਣਾਂ ਨੇੜੇ ਆਉਣ ‘ਤੇ ਉਥੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਦੱਸ ਦਈਏ ਕਿ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ 4 ਲੱਖ ਤੋਂ ਵੱਧ ਅਸਲਾ ਲਾਇਸੈਂਸ ਹਨ। ਹੁਣ ਤੱਕ ਲਗਭਗ 50% ਹਥਿਆਰ ਇਕੱਠੇ ਕੀਤੇ ਜਾ ਚੁੱਕੇ ਹਨ। ਇਹ ਇੱਕ ਹੌਲੀ ਪ੍ਰਕਿਰਿਆ ਹੈ ਅਤੇ ਹਰ ਜ਼ਿਲ੍ਹੇ ਵਿੱਚ ਇੱਕ ਕਮੇਟੀ ਵੀ ਬਣਾਈ ਗਈ ਹੈ ਅਤੇ ਇਸ ਦੀ ਨਿਗਰਾਨੀ ਕਰ ਰਹੀ ਹੈ। ਇਨ੍ਹਾਂ ਲਈ ਦੋ ਕੰਟਰੋਲ ਰੂਮ ਬਣਾਏ ਗਏ ਹਨ। ਇੱਕ ਪੰਜਾਬ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਹੈ ਅਤੇ ਇੱਕ ਕੰਟਰੋਲ ਰੂਮ ਸੀਓ ਦਫ਼ਤਰ, ਚੋਣ ਦਫ਼ਤਰ ਵਿੱਚ ਬਣਾਇਆ ਗਿਆ ਹੈ। ਜਿਸ ਕਾਰਨ 24 ਘੰਟੇ ਨਿਗਰਾਨੀ ਰੱਖੀ ਜਾਵੇਗੀ।