October 7, 2026, 10:57 pm
----------- Advertisement -----------
HomeNewsLatest Newsਡੀਜੀਪੀ ਪੰਜਾਬ ਨੇ ਬਠਿੰਡਾ ਵਿੱਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ...

ਡੀਜੀਪੀ ਪੰਜਾਬ ਨੇ ਬਠਿੰਡਾ ਵਿੱਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Published on

----------- Advertisement -----------

ਚੰਡੀਗੜ੍ਹ 10 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਪੰਜ ਪੁਲਿਸ ਸਟੇਸ਼ਨਾਂ ਦੀਆਂ ਇਮਾਰਤਾਂ ਜਿਨ੍ਹਾਂ ਵਿੱਚ ਥਾਣਾ ਸਦਰ ਬਠਿੰਡਾ, ਥਾਣਾ ਬਾਲਿਆਂਵਾਲੀ, ਥਾਣਾ ਨਥਾਣਾ, ਥਾਣਾ ਸਦਰ ਰਾਮਪੁਰਾ ਅਤੇ ਥਾਣਾ ਸਿਟੀ ਰਾਮਪੁਰਾ ਅਤੇ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿੱਚ ਸਥਾਪਿਤ ਕੀਤੀ ਗਈ ਨਵੀਂ ਕੰਪਿਊਟਰ ਲੈਬ ਸ਼ਾਮਲ ਹੈ।

ਸੁਤੰਤਰਤਾ ਦਿਵਸ ਤੋਂ ਪਹਿਲਾਂ, ਡੀਜੀਪੀ ਵੱਲੋਂ ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਸਮੇਤ ਵੱਖ-ਵੱਖ ਪੁਲਿਸ ਰੇਂਜਾਂ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਹਨਾਂ ਰੇਂਜਾਂ ਵਿੱਚ ਮੀਟਿੰਗਾਂ ਕਰਨ ਵਾਸਤੇ ਦੌਰੇ ਕੀਤੇ ਗਏ ਸਨ।

ਅੰਮ੍ਰਿਤਸਰ ਰੇਂਜ ਦੇ ਪੰਜ ਪੁਲਿਸ ਜ਼ਿਲ੍ਹਿਆਂ — ਅੰਮ੍ਰਿਤਸਰ ਕਮਿਸ਼ਨਰੇਟ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ, ਪਠਾਨਕੋਟ ਅਤੇ ਬਟਾਲਾ — ਦੀ ਮੀਟਿੰਗ ਅੰਮ੍ਰਿਤਸਰ ਵਿੱਚ ਹੋਈ, ਜਦਕਿ ਫਿਰੋਜ਼ਪੁਰ ਰੇਂਜ ਅਤੇ ਫਰੀਦਕੋਟ ਰੇਂਜ ਦੀ ਸਾਂਝੀ ਮੀਟਿੰਗ ਫਿਰੋਜ਼ਪੁਰ ਵਿੱਚ ਹੋਈ। ਅਖੀਰ ਡੀਜੀਪੀ ਨੇ ਬਠਿੰਡਾ ਰੇਂਜ ਦਾ ਦੌਰਾ ਕਰਕੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਵੱਖ-ਵੱਖ ਰੇਂਜਾਂ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡੀਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਉਨ੍ਹਾਂ ਨਾਲ ਸਾਂਝੇ ਕੀਤੇ।

ਡੀਜੀਪੀ ਨੇ ਕਿਹਾ ਕਿ ਅਸੀਂ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ ਹਾਂ ਤਾਂ ਜੋ ਇਹ ਬਲ ਦੇਸ਼ ਦੇ ਸਰਵੋਤਮ ਪੁਲਿਸ ਬਲ ਵਜੋਂ ਉਭਰ ਸਕੇ।
ਹੋਰ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਦੌਰਾਨ, ਡੀਜੀਪੀ ਨੇ ਖੇਤਰ ਵਿੱਚ ਪ੍ਰਭਾਵਸ਼ਾਲੀ ਟੀਮ ਵਰਕ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਸਾਰੀਆਂ ਰੇਂਜਾਂ ਦੇ ਬਿਹਰਤ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...