ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਤੱਕ ਰੇਲਵੇ ਲਾਈਨ ਦਾ ਵਿਸਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਦੇ ਨਾਲ ਹੀ ਫੌਜ ਨੂੰ ਵੀ ਇਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਂ ਬਾਬਾ ਬੁੱਢਾ ਸਾਹਿਬ ਰੱਖਿਆ ਜਾਵੇ। ਡੇਰਾ ਬਾਬਾ ਨਾਨਕ ਰੇਲ ਗੱਡੀ ਵਿੱਚ ਏਸੀ ਕੋਚਾਂ ਦਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਤੋਂ ਬਾਅਦ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਮੰਤਰੀ ਨੇ ਉਨ੍ਹਾਂ ਨੂੰ ਸਾਰੇ ਮਾਮਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਕਿਹਾ ਹੈ।
ਧਾਲੀਵਾਲ ਨੇ ਕੇਂਦਰੀ ਮੰਤਰੀ ਤੋਂ ਰਾਮਦਾਸ ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਮੰਗ ਵੀ ਉਠਾਈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਰਮਦਾਸ ਸਟੇਸ਼ਨ ਦੇ ਪੁਨਰ ਨਿਰਮਾਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਰੇਲਵੇ ਸਟੇਸ਼ਨ ‘ਤੇ ਉੱਚ ਪੱਧਰੀ ਕੰਕਰੀਟ ਦਾ ਪਲੇਟਫਾਰਮ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਜਨਤਕ ਸਹੂਲਤਾਂ ਦੇ ਨਾਲ-ਨਾਲ ਸ਼ੈੱਡ, ਲਾਈਟਾਂ, ਪੱਖੇ ਆਦਿ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਸੁਵਿਧਾਵਾਂ ਹੋਣ। ਆਦਿ ਦਾ ਪ੍ਰਬੰਧ ਕਰਨਾ ਬਹੁਤ ਜ਼ਰੂਰੀ ਹੈ।