October 16, 2026, 8:27 am
----------- Advertisement -----------
HomeNewsLatest Newsਕਾਂਗਰਸ ਵੱਲੋਂ ਧਰਮਵੀਰ ਗਾਂਧੀ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ

ਕਾਂਗਰਸ ਵੱਲੋਂ ਧਰਮਵੀਰ ਗਾਂਧੀ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ

Published on

----------- Advertisement -----------

ਚੰਡੀਗੜ੍ਹ, 1 ਅਪ੍ਰੈਲ, 2024 (ਬਲਜੀਤ ਮਰਵਾਹਾ): ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ , ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਵੀਂ ਦਿੱਲੀ ਵਿੱਚ AICC ਹੈੱਡਕੁਆਰਟਰ ਵਿਖੇ ਪਵਨ ਖੇੜਾ ਦੀ ਮੌਜੂਦਗੀ ਵਿੱਚ ਡਾ: ਧਰਮਵੀਰ ਗਾਂਧੀ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ “ਅਸੀਂ ਕਾਂਗਰਸ ਪਰਿਵਾਰ ਦਾ ਹਿੱਸਾ ਬਣਨ ਦੇ ਫੈਸਲੇ ਲਈ ਡਾ. ਗਾਂਧੀ ਦਾ ਧੰਨਵਾਦ ਕਰਦੇ ਹਾਂ। ਉਹ ਰਾਜਨੀਤੀ ਵਿੱਚ ਇੱਕ ਸਤਿਕਾਰਯੋਗ ਅਤੇ ਸੀਨੀਅਰ ਸ਼ਖਸੀਅਤ ਹਨ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੀ ਮਦਦ ਲਈ ਕੰਮ ਕੀਤਾ ਹੈ। ਉਹਨਾਂ ਦੀ ਸ਼ਮੂਲੀਅਤ ਇੱਕ ਮਹੱਤਵਪੂਰਨ ਕਦਮ ਹੈ, ਜੋ ਰਾਸ਼ਟਰ ਦੇ ਹਿੱਤਾਂ ਦੀ ਰਾਖੀ ਲਈ ਸਾਡੇ ਸਮੂਹਿਕ ਯਤਨਾਂ ਵਿੱਚ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਨਾਸ਼ਾਹੀ ਸਰਕਾਰ ਦਾ ਟਾਕਰਾ ਕਰਨ ਲਈ ਡਾ. ਗਾਂਧੀ ਵਰਗੇ ਲੀਡਰਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਸਾਡੇ ਨਾਲ ਜੁੜਨ ਦਾ ਉਨ੍ਹਾਂ ਦਾ ਫੈਸਲਾ ਪੱਖਪਾਤੀ ਹਿੱਤਾਂ ਤੋਂ ਉਪਰ ਉੱਠ ਕੇ ਉਨ੍ਹਾਂ ਦੀ ਦੇਸ਼ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਇਸ ਤੋਂ ਇਲਾਵਾ, ਰਾਜਾ ਵੜਿੰਗ ਨੇ ਦੱਸਿਆ, “ਡਾ. ਗਾਂਧੀ ਨਾਲ ਕਾਫ਼ੀ ਸਮੇਂ ਤੋਂ ਵਿਚਾਰ ਵਟਾਂਦਰਾ ਚੱਲ ਰਿਹਾ ਸੀ, ਕਾਂਗਰਸ ਪਾਰਟੀ ਨਾਲ ਇਕਜੁੱਟ ਹੋਣ ਦਾ ਉਨ੍ਹਾਂ ਦਾ ਫੈਸਲਾ ਪਿਛਲੇ ਦੋ ਸਾਲਾਂ ਤੋਂ ਸਾਡੇ ਨਿਰੰਤਰ ਯਤਨਾਂ ਦੀ ਸਮਾਪਤੀ ਨੂੰ ਦਰਸਾਉਂਦਾ ਹੈ। ਅਸੀਂ ਰਾਸ਼ਟਰ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਡੱਟ ਕੇ ਖੜ੍ਹੇ ਹਾਂ।

ਡਾ: ਧਰਮਵੀਰ ਗਾਂਧੀ ਨੇ ਕਿਹਾ ਕਿ “ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਅਜਿਹੀ ਪਾਰਟੀ ਨਾਲ ਗੱਠਜੋੜ ਕਰਾਂ ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਜ਼ਰੂਰੀ ਕਰਦੀ ਹੈ। ਕਾਂਗਰਸ ਨਾਲ ਮੇਰੀ ਸਾਂਝ, ਭਾਵੇਂ ਅਸਿੱਧੇ ਤੌਰ ‘ਤੇ ਭਾਰਤ ਜੋੜੋ ਯਾਤਰਾ ਦੌਰਾਨ ਹੋਈ ਸੀ। ਰਾਹੁਲ ਗਾਂਧੀ ਦੀ ਅਗਵਾਈ ਵਿੱਚ, ਕਾਂਗਰਸ ਮੁੜ ਸੁਰਜੀਤ ਹੋਈ ਹੈ ਅਤੇ ਤਾਨਾਸ਼ਾਹੀ ਦੇ ਖਿਲਾਫ਼ ਡਟ ਕੇ ਲੜਾਈ ਲੜੀ ਜਾ ਰਹੀ ਹੈ।

ਉਹਨਾਂ ਨੇ ਅੱਗੇ ਕਿਹਾ “ਕਾਂਗਰਸ ਵਿੱਚ ਸ਼ਾਮਲ ਹੋਣ ਦਾ ਮੇਰਾ ਫੈਸਲਾ, ਇਤਿਹਾਸ ‘ਚ ਸਹੀ ਪੱਖ ਨਾਲ ਖੜ੍ਹੇ ਹੋਣ ਦੇ ਜਜ਼ਬੇ ਨੂੰ ਦਰਸਾਏਗਾ। ਕਾਂਗਰਸ, ‘ਮੁਹੱਬਤ ਕੀ ਦੁਕਾਨ ਖੁੱਲ ਕੇ ਰਹੇਗੀ’ ਕਾਂਗਰਸ ਨੂੰ ਮੇਰੀ ਲੋੜ ਨਹੀਂ, ਮੈਨੂੰ ਕਾਂਗਰਸ ਦੀ ਲੋੜ ਹੈ ਕਿਉਂਕਿ ਮੈਂ ਦੇਸ਼ ਲਈ ਲੜਨਾ ਚਾਹੁੰਦਾ ਹਾਂ। ਇਸ ਨਾਜ਼ੁਕ ਮੋੜ ‘ਤੇ, ਮੇਰਾ ਪੱਕਾ ਵਿਸ਼ਵਾਸ ਹੈ ਕਿ ਕਾਂਗਰਸ ਕੋਲ ਭਾਜਪਾ ਦੇ ਫੁੱਟ ਪਾਊ ਏਜੰਡੇ ਦਾ ਮੁਕਾਬਲਾ ਕਰਨ ਲਈ ਖੇਤਰੀ ਅਤੇ ਰਾਸ਼ਟਰੀ ਪੱਧਰ ‘ਤੇ ਲੋੜੀਂਦੀ ਤਾਕਤ ਹੈ।”

ਇਸ ਮੌਕੇ ‘ਤੇ ਧਰਮਵੀਰ ਗਾਂਧੀ, ਇਸ਼ਪਾਲ ਸਿੰਘ ਜੋਧੇਮਾਜਰਾ, ਐਡਵੋਕੇਟ ਹਰਮੀਤ ਕੌਰ ਬਰਾੜ, ਨਰਿੰਦਰ ਸੰਧੂ, ਸੁਮਿਤ ਭੁੱਲਰ, ਅਮਰ ਢੋਲੇਵਾਲ ਸਮੇਤ ਹੋਰਨਾਂ ਨੇ ਵੀ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਅਹਿਦ ਲਿਆ। ਡਾ. ਗਾਂਧੀ ਨੇ ਲੋੜ ਪੈਣ ‘ਤੇ ਪਟਿਆਲਾ ਸੰਸਦੀ ਹਲਕੇ ਤੋਂ ਚੋਣ ਲੜਨ ਲਈ ਆਪਣੀ ਤਿਆਰੀ ਦੀ ਪੁਸ਼ਟੀ ਕੀਤੀ, ਨਾਲ ਹੀ ਆਉਣ ਵਾਲੀਆਂ 2024 ਦੀਆਂ ਚੋਣਾਂ ਦੌਰਾਨ ਪਾਰਟੀ ਦੇ ਯਤਨਾਂ ਨੂੰ ਅਟੁੱਟ ਸਮਰਥਨ ਦੇਣ ਦੀ ਪੁਸ਼ਟੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...