September 6, 2026, 5:26 am
----------- Advertisement -----------
HomeNewsBreaking Newsਦਰਬਾਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਵਾਲੇ ਬਾਬਾ ਧਰੇਂਦਰ ਸ਼ਾਸਤਰੀ, ਪੀਲੀ ਦਸਤਾਰ...

ਦਰਬਾਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਵਾਲੇ ਬਾਬਾ ਧਰੇਂਦਰ ਸ਼ਾਸਤਰੀ, ਪੀਲੀ ਦਸਤਾਰ ਸਜਾਈ ਹੋਈ ਸੀ

Published on

----------- Advertisement -----------
  • ਮੈਂ ਅੱਜ ਦਸਤਾਰ ਸਜਾਈ ਹੈ ਕਿਉਂਕਿ ਇਹ ਪੰਜਾਬ ਦੀ ਹੈ ਪਰੰਪਰਾ – ਦਰਿੰਦਰ ਸ਼ਾਸਤਰੀ
  • ਦਰਬਾਰ ਸਾਹਿਬ ਵਿੱਚ ਪਹੁੰਚ ਕੇ ਮਨ ਨੂੰ ਮਿਲੀ ਹੈ ਇੱਕ ਵੱਖਰੀ ਸ਼ਾਂਤੀ : ਦਰਿੰਦਰ ਸ਼ਾਸਤਰੀ

ਅੰਮ੍ਰਿਤਸਰ, 21 ਅਕਤੂਬਰ 2023 – ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਹੀ ਵੱਡੇ ਵੱਡੇ ਬਾਲੀਵੁਡ ਸਿਤਾਰੇ ਅਤੇ ਵੱਡੇ ਵੱਡੇ ਰਾਜਨੀਤਿਕ ਲੀਡਰ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਅੱਗੇ ਸ਼ੁਕਰਾਨਾ ਕਰਦੇ ਹਨ।

ਅੱਜ ਬਾਗੇਸ਼ਵਰ ਧਾਮ ਦੇ ਬਾਬਾ ਧਰੇਂਦਰ ਸ਼ਾਸਤਰੀ ਆਪਣੇ ਭਗਤਾਂ ਦੇ ਨਾਲ ਪੰਜਾਬ ਪਹੁੰਚੇ ਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਇਸ ਦੌਰਾਨ ਦਰਿੰਦਰ ਸ਼ਾਸਤਰੀ ਵੱਲੋਂ ਆਪਣੇ ਸਿਰ ਤੇ ਪੀਲੀ ਦਸਤਾਰ ਵੀ ਸਜਾਈ ਗਈ ਸੀ। ਉੱਥੇ ਹੀ ਧਰੇਂਦਰ ਸ਼ਾਸਤਰੀ ਦੇ ਨਾਲ ਪੰਜਾਬੀ ਸਿੰਗਰ ਇੰਦਰਜੀਤ ਸਿੰਘ ਨਿੱਕੂ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਲਾਰੀਆ ਵੀ ਦਿਖਾਈ ਦਿੱਤੇ। ਇਸ ਦੌਰਾਨ ਸਭ ਤੋਂ ਪਹਿਲਾਂ ਬਗੇਸ਼ਵਰ ਧਾਮ ਦੇ ਬਾਬਾ ਵੱਲੋਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਗਿਆ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਨੇ ਦੱਸਿਆ ਕਿ ਉਹ ਤਿੰਨ ਦਿਨ ਦੇ ਲਈ ਪੰਜਾਬ ਪਹੁੰਚੇ ਹੋਏ ਹਨ ਅਤੇ ਉਹਨਾਂ ਦਾ ਪਠਾਨਕੋਟ ਵਿੱਚ ਇੱਕ ਸਮਾਗਮ ਹੈ ਜਿਸ ਵਿੱਚ ਉਹ ਹਿੱਸਾ ਲੈਣਗੇ ਅਤੇ ਉਹਨਾਂ ਦੇ ਮਨ ਦੀ ਇੱਛਾ ਸੀ ਕਿ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਅਤੇ ਇਸ ਲਈ ਉਹ ਆਪਣੇ ਭਗਤਾਂ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ।

ਉਹਨਾਂ ਦੱਸਿਆ ਕਿ ਪੰਜਾਬ ਦੀ ਪਰੰਪਰਾ ਹੈ ਇਸ ਲਈ ਉਹਨਾਂ ਵੱਲੋਂ ਅੱਜ ਆਪਣੇ ਸਿਰ ਦੇ ਉੱਪਰ ਪੀਲੇ ਰੰਗ ਦੀ ਪੱਗ ਸਜਾਈ ਗਈ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਸਨਾਤਮ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਅਤੇ ਹਨੁਮਾਨ ਜੀ ਦਾ ਹੱਥ ਸਾਡੇ ਸਿਰ ਤੇ ਹਮੇਸ਼ਾ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...