November 21, 2026, 5:06 pm
----------- Advertisement -----------
HomeNewsBreaking Newsਕਿਸਾਨਾਂ ਵੱਲੋਂ ਜਲੰਧਰ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ 'ਤੇ ਧਰਨੇ ਦੇ ਮੱਦੇਨਜ਼ਰ ਪੁਲਿਸ...

ਕਿਸਾਨਾਂ ਵੱਲੋਂ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਧਰਨੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਬਦਲਵਾਂ ਰੂਟ ਜਾਰੀ

Published on

----------- Advertisement -----------

ਜਲੰਧਰ, 23 ਨਵੰਬਰ 2023 – ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੀਜੇ ਦਿਨ ਵੀ ਬੰਦ ਰਿਹਾ। ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ। ਜਿਸ ਕਾਰਨ ਐੱਮ ਲੋਕਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਲਈ ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਬਦਲਵੇਂ ਰੂਟ ਜਾਰੀ ਕੀਤੇ ਗਏ ਹਨ…….

ਦਿੱਲੀ, ਪਾਣੀਪਤ, ਅੰਬਾਲਾ, ਲੁਧਿਆਣਾ ਦੇ ਰਸਤੇ…….
ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਤੋਂ ਦਿੱਲੀ, ਪਾਣੀਪਤ, ਅੰਬਾਲਾ, ਕਰਨਾਲ ਅਤੇ ਲੁਧਿਆਣਾ ਵੱਲ ਜਾਣ ਵਾਲੇ ਲੋਕਾਂ ਲਈ ਰਾਮਾਮੰਡੀ ਨੇੜੇ ਤੱਲਣ ਪਿੰਡ ਤੋਂ ਰੂਟ ਡਾਇਵਰਸ਼ਨ ਲਗਾ ਦਿੱਤਾ ਗਿਆ ਹੈ। ਇਹ ਰਸਤਾ ਫਗਵਾੜਾ ਦੇ ਨੇੜੇ ਤੋਂ ਨਿਕਲਦਾ ਹੈ। ਇਸ ਰੂਟ ਲਈ ਕੁਝ ਗੁਪਤ ਰਸਤੇ ਵੀ ਹਨ। ਜਿਸ ਵਿੱਚ ਪਹਿਲਾ ਜਲੰਧਰ ਦੇ ਰਾਮਾਮੰਡੀ ਵਿੱਚ ਸਥਿਤ ਦਕੋਹਾ ਤੋਂ ਪਰਾਗਪੁਰ ਤੱਕ ਦਾ ਰਸਤਾ ਹੈ। ਹਾਲਾਂਕਿ ਉਕਤ ਮਾਰਗ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਹੈ।

ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਦੇ ਰਸਤੇ…….
ਇਸੇ ਤਰ੍ਹਾਂ ਦਿੱਲੀ, ਪਾਣੀਪਤ, ਕਰਨਾਲ, ਅੰਬਾਲਾ, ਲੁਧਿਆਣਾ ਤੋਂ ਆਉਣ ਵਾਲੇ ਲੋਕਾਂ ਲਈ ਜਲੰਧਰ ਪੁਲਿਸ ਨੇ ਸ਼ਹਿਰ ਦੇ ਪਰਾਗਪੁਰ ਨੇੜੇ ਰੂਟ ਡਾਇਵਰਸ਼ਨ ਲਗਾ ਦਿੱਤਾ ਹੈ। ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਨੂੰ ਜਾਣ ਵਾਲੀ ਟਰੈਫਿਕ ਨੂੰ ਜਲੰਧਰ ਸ਼ਹਿਰ ਦੇ ਅੰਦਰੋਂ ਪਿੰਡ ਪਰਾਗਪੁਰ ਰਾਹੀਂ ਮੋੜਿਆ ਜਾ ਰਿਹਾ ਹੈ।

ਉਥੋਂ ਆਵਾਜਾਈ ਨੂੰ ਮੁੜ ਬੀਐਸਐਫ ਚੌਕ ਰਾਹੀਂ ਹਾਈਵੇਅ ਵੱਲ ਮੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਲੁਧਿਆਣਾ ਤੋਂ ਆਉਣ ਵਾਲੇ ਲੋਕ ਵੀ ਫਗਵਾੜਾ ਤੋਂ ਜਲੰਧਰ ਥਾਣੇ ਦੇ ਸਦਰ ਖੇਤਰ ਦੇ ਰਸਤੇ ਲੰਬੜਾ ਵੱਲ ਆ ਸਕਦੇ ਹਨ। ਜਿਸ ਨਾਲ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਜਾਣ ਵਾਲੇ ਲੋਕਾਂ ਨੂੰ ਮਦਦ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...