September 6, 2026, 11:07 am
----------- Advertisement -----------
HomeNewsLatest Newsਢਿਲਵਾ ਪੁਲਿਸ ਵੱਲੋਂ 70 ਪੇਟੀਆਂ ਸ਼ਰਾਬ ਕੈਂਟਰ ਸਮੇਤ 2 ਨੌਜਵਾਨ ਕਾਬੂ

ਢਿਲਵਾ ਪੁਲਿਸ ਵੱਲੋਂ 70 ਪੇਟੀਆਂ ਸ਼ਰਾਬ ਕੈਂਟਰ ਸਮੇਤ 2 ਨੌਜਵਾਨ ਕਾਬੂ

Published on

----------- Advertisement -----------

ਕਪੂਰਥਲਾ ਦੇ ਪੁਲਿਸ ਥਾਣਾ ਢਿਲਵਾਂ ਵਲੋਂ 70 ਪੇਟੀਆਂ ਸ਼ਰਾਬ ਕੈਂਟਰ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੋਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ ਦੇ ਸਬੰਧ ਵਿੱਚ ਹਾਈਟੈਕ ਨਾਕਾ ਢਿਲਵਾਂ ਮੌਜੂਦ ਸੀ, ਤਾਂ ਐਕਸਾਈਜ ਵਿਭਾਗ ਦੇ ਇੰਸਪੈਕਟਰ ਰਮਨ ਭਗਤ ਨੇ ਜਲੰਧਰ ਸਾਈਡ ਤੋਂ ਅਮ੍ਰਿੰਤਸਰ ਜਾ ਰਹੇ ਵਹੀਕਲਾ ਦੀ ਚੈਕਿੰਗ ਦੋਰਾਨ ਜਲੰਧਰ ਸਾਈਡ ਵੱਲੋਂ ਇੱਕ ਕੈਂਟਰ, ਜਿਸ ਦੇ ਅੱਗੇ ਨੰਬਰ ਪਲੇਟ ਨਹੀਂ ਸੀ ਅਤੇ ਬਾਡੀ ਉੱਤੇ ਕਾਲ਼ੀ ਤਰਪਾਲ ਪਾਈ ਹੋਈ ਸੀ। ਜਿਸ ਨੂੰ ਸ਼ੱਕ ਦੇ ਅਧਾਰ ਤੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕੈਂਟਰ ਨਹੀਂ ਰੁਕਿਆ। ਇਸ ਤੋਂ ਬਾਅਦ ਜਦ ਬੈਰੀਗੇਡ ਲੱਗਾ ਕੇ ਰੋਕਿਆ ਗਿਆ ਤਾਂ ਕੈਂਟਰ ਵਿੱਚ 2 ਨੌਜਵਾਨ ਬੈਠੇ ਹੋਏ ਸਨ।
ਕੈਂਟਰ ਦੀ ਬੈਕਸਾਈਡ ਤੇ ਨੰਬਰ ਪਲੇਟ ਲੱਗੀ ਹੋਈ ਸੀ ਜਦੋ ਕੈਂਟਰ ਚਲਾ ਰਹੇ ਅਤੇ ਨਾਲ ਬੈਠੇ ਨੌਜਵਾਨ ਨੂੰ ਥੱਲੇ ਉਤਾਰ ਕੇ ਨਾਮ ਪਤਾ ਪੁੱਛਿਆ ਅਤੇ ਕੈਂਟਰ ਚਲਾ ਰਹੇ ਨੌਜਵਾਨ ਨੇ ਆਪਣਾ ਨਾਮ ਸਰਬਜੀਤ ਸਿੰਘ ਉਰਫ ਲਾਡੀ ਵਾਸੀ ਮਾਨਾਵਾਲਾ ਖੁਰਦ ਜਿਲ੍ਹਾ ਅਮ੍ਰਿੰਤਸਰ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਮ ਜਗਤਾਰ ਸਿੰਘ ਵਾਸੀ ਕਲੋਨੀ ਗੇਟ ਹਕੀਮਾ ਜਿਲਾ ਅਮ੍ਰਿਤਸਰ ਦੱਸਿਆ।
ਕੈਂਟਰ ਦੀ ਤਲਾਸੀ ਦੌਰਾਨ ਕੈਂਟਰ ਵਿੱਚ ਬਣੇ ਗੁਪਤ ਕੈਬਿਨ ਅੰਦਰ ਸਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਕਈਆਂ ‘ ਤੇ ਸ਼ਰਾਬ ਤੇ ਕਿਉਆਰ ਕੋਡ ਅਤੇ ਬਾਰ ਕੋਡ ਉਤਾਰੇ ਹੋਏ ਸਨ ਅਤੇ ਬੈਚ ਨੰਬਰ ਮਿਟਾਏ ਹੋਏ ਸਨ। ਕੁੱਲ 70 ਪੇਟੀਆਂ ਬਰਾਮਦ ਹੋਈਆਂ | ਢਿਲਵਾਂ ਪੁਲਿਸ ਨੇ ਉਕਤ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਸਮੇਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਇਹਨਾ ਤੋਂ ਪਹਿਲਾਂ ਵੀ ਮੁਕੱਦਮੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...